ਇਤਿਹਾਸਿਕ ਦਿਹਾੜੇ - ਸ਼ਹੀਦੀ ਦਿਵਸ ਸ੍ਰੀ ਗੁਰੂ ਅਰਜਨ ਦੇਵ ਜੀ - 13 ਜੇਠ (26 ਮਈ 2020) | ਘੱਲੂਘਾਰਾ ਸ੍ਰੀ ਅਕਾਲ ਤਖ਼ਤ ਸਾਹਿਬ (ਜੂਨ 1984) - 22 ਜੇਠ (4 ਜੂਨ 2020) | ਜਨਮ ਦਿਹਾੜਾ ਭਗਤ ਕਬੀਰ ਜੀ - 23 ਜੇਠ (5 ਜੂਨ 2020) | ਜੋੜ ਮੇਲਾ ਗੁਰਦੁਆਰਾ ਸ੍ਰੀ ਰੀਠਾ ਸਾਹਿਬ - 23 ਜੇਠ (5 ਜੂਨ 2020) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ - 24 ਜੇਠ (6 ਜੂਨ 2020) | ਸ਼ਹੀਦੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ - 24 ਜੇਠ (6 ਜੂਨ 2020) | ਸ਼ਹੀਦੀ ਭਾਈ ਅਮਰੀਕ ਸਿੰਘ ਜੀ – 24 ਜੇਠ (6 ਜੂਨ 2020) |

ਸ਼੍ਰੋਮਣੀ ਕਮੇਟੀ ਨੇ ਆਨਲਾਈਨ ਧਰਮ ਪ੍ਰਚਾਰ ਲਹਿਰ ਆਰੰਭੀ ਪੰਜਾਬ ਦੇ ਨਾਲ ਨਾਲ ਹਿਮਾਚਲ, ਝਾਰਖੰਡ, ਕਲਕੱਤਾ, ਸ੍ਰੀ ਪਟਨਾ ਸਾਹਿਬ, ਜੰਮੂ, ਕੁਰੂਕੁਸ਼ੇਤਰ ਤੇ ਅਹਿਮਾਦਾਬਾਦ ਆਦਿ ਦੇ ਬੱਚੇ ਲੈ ਰਹੇ ਭਾਗ

ਅੰਮ੍ਰਿਤਸਰ, 21 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਆਨਲਾਈਨ ਧਰਮ ਪ੍ਰਚਾਰ ਲਹਿਰ ਆਰੰਭੀ ਗਈ ਹੈ। ਕੋਰੋਨਾ ਵਾਇਰਸ ਦੇ ਚੱਲਦਿਆਂ ਹੋਈ ਤਾਲਬੰਦੀ ਕਾਰਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਰ ਅੰਦਰ ਆਨਲਾਈਨ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਤਹਿਤ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਸੰਗਤਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ ਅਤੇ ਗੁਰਬਾਣੀ, ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲਾਸਾਂ ਦੌਰਾਨ ਜੁੜੇ ਵੱਖ-ਵੱਖ ਸੂਬਿਆਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਸੰਬੋਧਨ ਕੀਤਾ।
ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਆਨਲਾਈਨ ਕਲਾਸਾਂ ਰਾਹੀਂ 10 ਹਜ਼ਾਰ ਦੇ ਕਰੀਬ ਬੱਚੇ ਸਿੱਖੀ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ। ਕੋਰੋਨਾ ਵਾਇਰਸ ਕਾਰਨ ਧਰਮ ਪ੍ਰਚਾਰ ਕਮੇਟੀ ਨੇ ਇਹ ਵਿਧੀ ਅਪਣਾਈ ਹੈ। ਉਨ੍ਹਾਂ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਿਥੇ-ਜਿਥੇ ਕਲਾਸਾਂ ਲਗਾਉਂਦੇ ਸਨ, ਉਨ੍ਹਾਂ ਤੱਕ ਪਹੁੰਚ ਕਰਕੇ ਆਨਲਾਈਨ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਧਰਮ ਪ੍ਰਚਾਰ ਕਮੇਟੀ ਦੇ 276 ਪ੍ਰਚਾਰਕ ਇਹ ਕਾਰਜ ਕਰ ਰਹੇ ਹਨ। ਕਲਾਸਾਂ ਦਾ ਸਮਾਂ ਰੋਜ਼ਾਨਾ ਸ਼ਾਮ 6 ਵਜੇ ਤੋਂ 7:30 ਵਜੇ ਤੀਕ ਰੱਖਿਆ ਗਿਆ ਹੈ। ਸਮੇਂ ਸਮੇਂ ਸਪੈਸ਼ਲ ਕਲਾਸਾਂ ਲਗਾਉਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ, ਜਿਨ੍ਹਾਂ ਵਿਚ ਸਿੱਖ ਕੌਮ ਦੇ ਵਿਦਵਾਨ ਤੇ ਬੁੱਧੀਜੀਵੀ ਸੰਬੋਧਨ ਕਰਨਗੇ।
ਉਨ੍ਹਾਂ ਦੱਸਿਆ ਕਿ ਆਨਲਾਈਨ ਕਲਾਸਾਂ ਰਾਹੀਂ ਗੁਰਬਾਣੀ ਉਚਾਰਣ ਦੀ ਜਾਣਕਾਰੀ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਨਾਲ ਸਬੰਧਤ ਜਾਣਕਾਰੀ ਭਰਪੂਰ ਲੈਕਚਰ ਤਿਆਰ ਕੀਤੇ ਗਏ ਹਨ। ਬੱਚਿਆਂ ਨੂੰ ਗੁਰ-ਇਤਿਹਾਸ ਤੇ ਸਿੱਖ ਰਹਿਤ ਮਰਯਾਦਾ ਨਾਲ ਸਬੰਧਤ ਜਾਣਕਾਰੀ ਦੇਣ ਲਈ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਭਾਈ ਅਮਰ ਸਿੰਘ ਪ੍ਰਚਾਰਕ, ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਸਤਨਾਮ ਸਿੰਘ, ਭਾਈ ਗੁਰਦੀਪ ਸਿੰਘ ਚੌਂਤਾ ਡਿਊਟੀ ਨਿਭਾਅ ਰਹੇ ਹਨ। ਇਸੇ ਤਰ੍ਹਾਂ ਭਾਈ ਸਰਬਜੀਤ ਸਿੰਘ ਢੋਟੀਆਂ ਅਤੇ ਭਾਈ ਪਰਮਿੰਦਰ ਸਿੰਘ ਵੱਲੋਂ ਗੁਰਬਾਣੀ ਸੰਥਿਆ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਪ੍ਰਚਾਰਕ ਭਾਈ ਸਤਨਾਮ ਸਿੰਘ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਤਾਬਦੀ ਦੇ ਮੱਦੇਨਜ਼ਰ ਵਿਸ਼ੇਸ਼ ਤੌਰ ’ਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਨੂੰ ਬੱਚਿਆਂ ਨਾਲ ਸਾਂਝਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਆਨਲਾਈਨ ਕਲਾਸਾਂ ਦੌਰਾਨ ਪੰਜਾਬ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ ਕਲਕੱਤਾ, ਸ੍ਰੀ ਪਟਨਾ ਸਾਹਿਬ ਬਿਹਾਰ, ਜੰਮੂ, ਕੁਰੂਕੁਸ਼ੇਤਰ ਹਰਿਆਣਾ ਅਤੇ ਅਹਿਮਾਦਾਬਾਦ ਆਦਿ ਥਾਵਾਂ ਤੋਂ ਬੱਚੇ ਭਾਗ ਲੈ ਰਹੇ ਹਨ।

 

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।