ਇਤਿਹਾਸਿਕ ਦਿਹਾੜੇ - ਸ਼ਹੀਦੀ ਦਿਵਸ ਸ੍ਰੀ ਗੁਰੂ ਅਰਜਨ ਦੇਵ ਜੀ - 13 ਜੇਠ (26 ਮਈ 2020) | ਘੱਲੂਘਾਰਾ ਸ੍ਰੀ ਅਕਾਲ ਤਖ਼ਤ ਸਾਹਿਬ (ਜੂਨ 1984) - 22 ਜੇਠ (4 ਜੂਨ 2020) | ਜਨਮ ਦਿਹਾੜਾ ਭਗਤ ਕਬੀਰ ਜੀ - 23 ਜੇਠ (5 ਜੂਨ 2020) | ਜੋੜ ਮੇਲਾ ਗੁਰਦੁਆਰਾ ਸ੍ਰੀ ਰੀਠਾ ਸਾਹਿਬ - 23 ਜੇਠ (5 ਜੂਨ 2020) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ - 24 ਜੇਠ (6 ਜੂਨ 2020) | ਸ਼ਹੀਦੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ - 24 ਜੇਠ (6 ਜੂਨ 2020) | ਸ਼ਹੀਦੀ ਭਾਈ ਅਮਰੀਕ ਸਿੰਘ ਜੀ – 24 ਜੇਠ (6 ਜੂਨ 2020) |

ਸ਼੍ਰੋਮਣੀ ਕਮੇਟੀ ਨੇ ਕਰਫਿਊ ਦੌਰਾਨ ਫਸੇ ਲੋਕਾਂ ਨੂੰ ਘਰ ਭੇਜਣ ਦਾ ਕੀਤਾ ਪ੍ਰਬੰਧ

ਗੁਰੂ ਘਰਾਂ ਤੋਂ ਲੋੜਵੰਦਾਂ ਲਈ ਲੰਗਰ ਸੇਵਾ ਲਗਾਤਾਰ ਜਾਰੀ
ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਫਿਊ ਦੌਰਾਨ ਫਸੇ ਲੋਕਾਂ ਨੂੰ ਘਰੋ-ਘਰ ਪਹੁੰਚਾਉਣ ਲਈ ਉਪਰਾਲਾ ਕੀਤਾ ਹੈ। ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਕਾਰਨ ਸ੍ਰੀ ਦਰਬਾਰ ਸਾਹਿਬ ਵਿਖੇ ਪਿਛਲੇ ਕੁਝ ਦਿਨਾਂ ਤੋਂ ਠਹਿਰੇ ਸ਼ਰਧਾਲੂਆਂ ਸਮੇਤ ਹੋਰ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਬੱਸਾਂ ਰਾਹੀਂ ਭੇਜਿਆ ਗਿਆ ਹੈ। ਇਸ ਤਹਿਤ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਚਾਰ ਬੱਸਾਂ ਵੱਖ ਵੱਖ ਇਲਾਕਿਆਂ ਨੂੰ ਰਵਾਨਾਂ ਕੀਤੀਆਂ ਗਈਆਂ। ਇਨ੍ਹਾਂ ਬੱਸਾਂ ਨੂੰ ਤੋਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾਂ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਆਦਿ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਬੰਦ ਕਾਰਨ ਬੀਤੇ ਦਿਨਾਂ ਤੋਂ ਕੁਝ ਸ਼ਰਧਾਲੂ ਇਥੇ ਹੀ ਰੁਕੇ ਹੋਏ ਸਨ। ਇਸ ਤੋਂ ਇਲਾਵਾ ਸ਼ਹਿਰ ਅੰਦਰ ਰੁਕੇ ਕੁਝ ਹੋਰ ਲੋਕਾਂ ਨੇ ਵੀ ਸ਼੍ਰੋਮਣੀ ਕਮੇਟੀ ਤੱਕ ਪਹੁੰਚ ਕੀਤੀ ਸੀ। ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਨੂੰ ਘਰੋ ਘਰ ਭੇਜਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਚਾਰ ਬੱਸਾਂ ਰਵਾਨਾਂ ਕੀਤੀਆਂ ਹਨ, ਪੰਜ ਬੱਸਾਂ ਦੋ ਦਿਨ ਪਹਿਲਾਂ ਵੀ ਭੇਜੀਆਂ ਗਈਆਂ ਸਨ। ਅੱਜ ਭੇਜੀਆਂ ਬੱਸਾਂ ਵਿੱਚੋਂ 2 ਬੱਸਾਂ ਦਿੱਲੀ, ਇੱਕ ਸ਼ਾਹਜਹਾਨਪੁਰ ਅਤੇ ਇੱਕ ਬਠਿੰਡਾ ਲਈ ਸੰਗਤ ਲੈ ਕੇ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਕੁਝ ਲੋਕ ਗੁਜਰਾਤ ਦੇ ਵੀ ਸਨ। ਮੁੱਖ ਸਕੱਤਰ ਅਨੁਸਾਰ ਸ਼੍ਰੋਮਣੀ ਕਮੇਟੀ ਪਾਸ ਕੁਝ ਹੋਰ ਲੋਕਾਂ ਨੇ ਵੀ ਪਹੁੰਚ ਕੀਤੀ ਹੈ। ਅਜੇ ਕੁਝ ਬਿਹਾਰ ਦੀਆਂ ਸੰਗਤਾਂ ਨੂੰ ਵੀ ਸਰਾਵਾਂ ਵਿਚ ਠਹਿਰਾਇਆ ਗਿਆ ਹੈ। ਇਨ੍ਹਾਂ ਦਾ ਵੀ ਬਾਅਦ ਵਿਚ ਪ੍ਰਬੰਧ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਤੱਕ ਲੰਗਰ ਸੇਵਾਵਾਂ ਭੇਜਣ ਦਾ ਸਿਲਸਲਾ ਵੀ ਜਾਰੀ ਹੈ। ਅੱਜ ਵੀ ਰੋਜ਼ਾਨਾਂ ਵਾਂਗ ਹੀ ਸ੍ਰੀ ਦਰਬਾਰ ਸਾਹਿਬ ਤੋਂ ਲੰਗਰ ਵੱਖ ਵੱਖ ਇਲਾਕਿਆਂ ਲਈ ਭੇਜਿਆ ਗਿਆ। ਵੱਖ ਵੱਖ ਜਿਲ੍ਹਿਆਂ ਅੰਦਰ ਹੋਰ ਗੁਰਦੁਆਰਾ ਸਾਹਿਬਾਨ ਤੋਂ ਵੀ ਸੇਵਾ ਕਾਰਜ ਜਾਰੀ ਰਹੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਕੁਝ ਥਾਵਾਂ ਉਤੇ ਜਾ ਕੇ ਲੰਗਰ ਸੇਵਾਵਾਂ ਦਾ ਖੁਦ ਜ਼ਾਇਜਾ ਲਿਆ। ਸੰਗਰੂਰ ਤੇ ਬਰਨਾਲਾ ਨਾਲ ਸਬੰਧਤ ਇਲਾਕਿਆਂ ਵਿਚ ਭਾਈ ਲੌਂਗੋਵਾਲ ਨੇ ਲੰਗਰ ਦੀ ਸੇਵਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਸੇਵਾਦਰਾਂ ਦਾ ਹੌਸਲਾ ਵਧਾਇਆ। ਉਨ੍ਹਾਂ ਨੇ ਖੁਦ ਵੀ ਲੋਕਾਂ ਨੂੰ ਲੰਗਰ ਵਰਤਾਇਆ ਅਤੇ ਕੋਰੋਨਾ ਵਾਇਰਸ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਲਈ ਪ੍ਰੇਣਨਾ ਕੀਤੀ।
ਇਸੇ ਦੌਰਾਨ ਹੀ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਮਾਰਗਾਂ ਨੂੰ ਸੈਨੇਟਾਈਜ ਕੀਤਾ ਗਿਆ। ਇਸ ਦੇ ਨਾਲ ਹੀ ਰਸਤਿਆਂ ਦੀ ਸਾਫ ਸਫਾਈ ਵੀ ਕਰਵਾਈ ਗਈ। ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਮਾਰਗਾਂ ਸਮੇਤ ਪਾਰਕਾਂ, ਸਰਾਵਾਂ ਆਦਿ ਨੂੰ ਸੈਨੇਟਾਈਜ ਕਰਨ ਲਈ ਛਿੜਕਾਅ ਕੀਤਾ ਗਿਆ ਹੈ।
 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।