No announcement available or all announcement expired.
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

ਹੁਣ ਸ਼ਰਧਾਲੂ ੨੨ ਜਨਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ

ਅੰਮ੍ਰਿਤਸਰ, 9 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤ ਪਾਸੋਂ ਪਾਸਪੋਰਟਾਂ ਦੀ ਮੰਗ ਦੁਬਾਰਾ ਕੀਤੀ ਜਾਂਦੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਿਤੀ ੨੨ ਜਨਵਰੀ ੨੦੧੯ ਤੀਕ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਵੀ ਭੇਜਣ ਅਤੇ ਇਸ ਤੋਂ ਇਲਾਵਾ ਪਾਸਪੋਰਟ ਸਾਈਜ ਦੀਆਂ ਫੋਟੋਆਂ ਵੀ ਨਾਲ ਲਗਾਉਣੀਆਂ ਜ਼ਰੂਰੀ ਹਨ। ਸ਼ਰਧਾਲੂਆਂ ਦੇ ਪਾਸਪੋਰਟ ਦੀ ਮਿਆਦ ੧੩-੧੦-੨੦੧੯ ਤੀਕ ਹੋਣੀ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸ਼ਰਧਾਲੂ ਮੁਕੰਮਲ ਤੇ ਦਰੁੱਸਤ ਵੇਰਵੇ ਭੇਜਣ ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲੱਗਣ ਵਿਚ ਕੋਈ ਮੁਸ਼ਕਿਲ ਨਾ ਹੋਵੇ।

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!