ਇਤਿਹਾਸਿਕ ਦਿਹਾੜੇ - ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ - 18 ਪੋਹ (2 ਜਨਵਰੀ 2020) | ਸ਼ਹੀਦੀ ਭਾਈ ਕੇਹਰ ਸਿੰਘ, ਭਾਈ ਸਤਵੰਤ ਸਿੰਘ – 22 ਪੋਹ (6 ਜਨਵਰੀ 2020) | ਜੋੜ ਮੇਲਾ ਸ੍ਰੀ ਮੁਕਤਸਰ ਸਾਹਿਬ (ਮਾਘੀ) - 1 ਮਾਘ (14 ਜਨਵਰੀ 2020) | ਚਾਬੀਆਂ ਦਾ ਮੋਰਚਾ (ਸ੍ਰੀ ਅੰਮ੍ਰਿਤਸਰ ਸਾਹਿਬ) - 1 ਮਾਘ (14 ਜਨਵਰੀ 2020) | ਨੀਂਹ ਪੱਥਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਅੰਮ੍ਰਿਤਸਰ ਸਾਹਿਬ) - 7 ਮਾਘ (20 ਜਨਵਰੀ 2020) | ਜਨਮ ਦਿਹਾੜਾ ਬਾਬਾ ਦੀਪ ਸਿੰਘ ਜੀ ਸ਼ਹੀਦ – 14 ਮਾਘ (27 ਜਨਵਰੀ 2020) | ਬਸੰਤ ਪੰਚਮੀ - 17 ਮਾਘ (30 ਜਨਵਰੀ 2020) |

ਸ਼੍ਰੋਮਣੀ ਕਮੇਟੀ ਨੇ ਵਿਸ਼ਵ ਪੁਸਤਕ ਮੇਲੇ ‘ਚ ਕੀਤੀ ਸ਼ਮੂਲੀਅਤ

ਸਿੱਖ ਇਤਿਹਾਸ ਪ੍ਰਤੀ ਰੁਚੀ ਦਿਖਾਉਂਦਿਆਂ ਪਾਠਕਾਂ ਨੇ ਸ਼੍ਰੋਮਣੀ ਕਮੇਟੀ ਦੀਆਂ ਪ੍ਰਕਾਸ਼ਨਾਵਾਂ ‘ਚ ਵਿਖਾਈ ਦਿਲਚਸਪੀ

ਅੰਮ੍ਰਿਤਸਰ, 13 ਜਨਵਰੀ- ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਤਾਂ ਦੀ ਤਰਜ਼ਮਾਨੀ ਕਰਦੇ ਸਾਹਿਤ ਨੂੰ ਪਾਠਕਾਂ ਤੱਕ ਪਹੁੰਚਾਉਣ ਲਈ ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ਏਸ਼ੀਆ ਦੇ ਸਭ ਤੋਂ ਵੱਡੇ ਪੁਸਤਕ ਮੇਲੇ ਵਿਚ ਸ਼ਮੂਲੀਅਤ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਜੀ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਪੁਸਤਕ ਮੇਲੇ ‘ਚ ਲਗਾਏ ਗਏ ਸ਼੍ਰੋਮਣੀ ਕਮੇਟੀ ਦੀਆਂ ਪ੍ਰਕਾਸ਼ਨਾਵਾਂ ਦੇ ਸਟਾਲ ਪ੍ਰਤੀ ਪਾਠਕਾਂ ਵੱਲੋਂ ਭਾਰੀ ਉਤਸੁਕਤਾ ਦਿਖਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖ ਮਿਸ਼ਨ ਦਿੱਲੀ ਦੇ ਸਹਾਇਕ ਇੰਚਾਰਜ ਭਾਈ ਜਸਵੀਰ ਸਿੰਘ ਨੇ ਦੱਸਿਆ ਕਿ ਇਸ ਵਿਸ਼ਵ ਪੁਸਤਕ ਮੇਲੇ ‘ਚ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਚ ਪੁਸਤਕਾਂ ਲਗਾਈਆਂ ਗਈਆਂ ਸਨ। ਇਸ ਦੌਰਾਨ ਸਿੱਖ ਧਰਮ ਤੋਂ ਇਲਾਵਾ ਦੂਜੇ ਧਰਮਾਂ ਦੇ ਪਾਠਕਾਂ ਨੇ ਵੀ ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਸਬੰਧਤ ਸਾਹਿਤ ਖਰੀਦਣ ਵਿਚ ਰੁਚੀ ਦਿਖਾਈ। ਉਨ੍ਹਾਂ ਦੱਸਿਆ ਕਿ ਪੁਸਤਕ ਮੇਲੇ ਦੌਰਾਨ ਚੀਨ ਤੋਂ ਪਹੁੰਚੇ ਇਕ ਪਾਠਕ ਮਿਸਟਰ ਲੀ ਨੇ ਕਿਹਾ ਕਿ ਉਹ ਸਿੱਖ ਧਰਮ ਬਾਰੇ ਕਾਫ਼ੀ ਸਮੇਂ ਤੋਂ ਜਾਣਕਾਰੀ ਪ੍ਰਾਪਤ ਕਰ ਰਿਹਾ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਸਟਾਲ ਤੋਂ ਉਸਨੂੰ ਗਿਆਨ ਭਰਪੂਰ ਕਿਤਾਬਾਂ ਮਿਲੀਆਂ ਹਨ। ਪੁਸਤਕ ਮੇਲੇ ਦੌਰਾਨ ਹੋਰ ਪਾਠਕਾਂ ਵੱਲੋਂ ਵੀ ਸ਼੍ਰੋਮਣੀ ਕਮੇਟੀ ਦੇ ਉਪਰਾਲੇ ਦੀ ਭਰਵੀਂ ਪ੍ਰਸੰਸਾ ਕੀਤੀ ਗਈ। ਪੁਸਤਕ ਮੇਲੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਟਾਲ ‘ਤੇ ਪ੍ਰਚਾਰਕ ਭਾਈ ਕੁਲਵੰਤ ਸਿੰਘ, ਭਾਈ ਪ੍ਰਭ ਸਿੰਘ, ਸ. ਨਰਿੰਦਰ ਸਿੰਘ, ਭਾਈ ਜਰਨੈਲ਼ ਸਿੰਘ, ਭਾਈ ਅਜਾਦਵਿੰਦਰ ਸਿੰਘ ਅਤੇ ਭਾਈ ਸਿਮਰਨਜੀਤ ਸਿੰਘ ਵੱਲੋਂ ਸੇਵਾ ਨਿਭਾਈ ਗਈ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!