ਇਤਿਹਾਸਿਕ ਦਿਹਾੜੇ - ਦਰਬਾਰ ਖ਼ਾਲਸਾ (ਦੁਸਹਿਰਾ) - 2-3 ਕੱਤਕ (18-19 ਅਕਤੂਬਰ 2018) | ਜਨਮ ਸੰਤ ਗਿਆਨੀ ਕਰਤਾਰ ਸਿੰਘ ਜੀ ਭਿੰਡਰਾਂਵਾਲੇ - 5 ਕੱਤਕ (21 ਅਕਤੂਬਰ 2018) | ਜਨਮ ਦਿਹਾੜਾ ਬਾਬਾ ਬੁੱਢਾ ਜੀ (ਕੱਥੂਨੰਗਲ) - 7 ਕੱਤਕ (23 ਅਕਤੂਬਰ 2018) | ਪ੍ਕਾਸ਼ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ - 10 ਕੱਤਕ (26 ਅਕਤੂਬਰ 2018) | ਸਾਕਾ ਪੰਜਾ ਸਾਹਿਬ (ਪਾਕਿਸਤਾਨ) - 14 ਕੱਤਕ (30 ਅਕਤੂਬਰ 2018) | ਸ਼ਹੀਦੀ ਭਾਈ ਬੇਅੰਤ ਸਿੰਘ - 15 ਕੱਤਕ (31 ਅਕਤੂਬਰ 2018) |
 
 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਫਰਾਂਸ ਦੇ ਰਾਸ਼ਟਰਪਤੀ ਨੂੰ ਫਰਾਂਸ ਵਿਚ ਵੱਸਦੇ ਸਿੱਖਾਂ ਦੇ ਮਸਲੇ ਹੱਲ ਕਰਨ ਲਈ ਕੀਤੀ ਅਪੀਲ

ਅੰਮ੍ਰਿਤਸਰ, ੧੦ ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਦੀ ਭਾਰਤ ਫੇਰੀ ਮੌਕੇ ਫਰਾਂਸ ਵਿਚ ਰਹਿੰਦੇ ਸਿੱਖਾਂ ਦੇ ਮਸਲੇ ਹੱਲ ਕਰਨ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫਰਾਂਸ ਵਿਚ ੨੦੦੪ ‘ਚ ਦਸਤਾਰ ਸਬੰਧੀ ਪਾਬੰਦੀ ਤੋਂ ਬਾਅਦ ਸਿੱਖ ਭਾਈਚਾਰੇ ਦੇ ਲੋਕ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਫਰਾਂਸ ਸਰਕਾਰ ਵੱਲੋਂ ਅਜੇ ਤਕ ਇਹ ਮਸਲਾ ਜਿਉਂ ਦਾ ਤਿਉਂ ਲਟਕਾਇਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਦਸਤਾਰ ‘ਤੇ ਪਾਬੰਦੀ ਲੱਗਣ ਉਪਰੰਤ ਫਰਾਂਸ ਦੇ ਸਾਰੇ ਸਰਕਾਰੀ ਦਸਤਾਵੇਜ਼ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਹੈਲਥ ਕਾਰਡ, ਬੱਸ ਪਾਸ ਤੇ ਸਕੂਲ ਪਹਿਚਾਣ ਪੱਤਰ ਆਦਿ ਉਪਰ ਬਿਨਾਂ ਦਸਤਾਰ ਵਾਲੀ ਫੋਟੋ ਲਗਾਉਣੀ ਜ਼ਰੂਰੀ ਕੀਤੀ ਗਈ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਦਸਤਾਰ ਸਿੱਖਾਂ ਦਾ ਧਾਰਮਿਕ ਚਿੰਨ੍ਹ ਹੋਣ ਕਰਕੇ ਮਾਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਦਸਤਾਰ ਕਲਗੀਧਰ ਦਸਮੇਸ਼ ਪਿਤਾ ਵੱਲੋਂ ਸਿੱਖ ਨੂੰ ਬਖਸ਼ਿਆ ਗਿਆ ਤਾਜ ਹੈ ਤੇ ਦਸਤਾਰ ਨਾਲ ਹੀ ਸਿੱਖ ਦੀ ਵਿਲੱਖਣ ਪਹਿਚਾਣ ਹੈ। ਪਰ ਫਰਾਂਸ ਦੀ ਸਰਕਾਰ ਵੱਲੋਂ ਕੋਈ ਵੀ ਸਰਕਾਰੀ ਨੌਕਰੀ ਹਾਸਲ ਕਰਨ ਲਈ ਦਸਤਾਰ ਉਤਾਰਨੀ ਜ਼ਰੂਰੀ ਕੀਤੀ ਗਈ ਹੈ ਜੋ ਠੀਕ ਨਹੀਂ ਹੈ। ਇਥੋਂ ਤਕ ਕਿ ਸਕੂਲ ਵਿਚ ਪੜ੍ਹਦੇ ਸਿੱਖ ਬੱਚਿਆਂ ਦੇ ਪਟਕਾ ਬੰਨ੍ਹਣ ‘ਤੇ ਵੀ ਮਨਾਹੀ ਹੈ। ਯਾਦ ਰਹੇ ਕਿ ਪਹਿਲੀ ਸੰਸਾਰ ਜੰਗ ਵਿਚ ਸਿੱਖਾਂ ਨੇ ਫਰਾਂਸ ਵੱਲੋਂ ਸਿੱਖੀ ਸਰੂਪ ਵਿਚ ਹੀ ਜੰਗ ਲੜੀ ਸੀ ਪਰ ਫਰਾਂਸ ਸਰਕਾਰ ਦਾ ਇਹ ਵਤੀਰਾ ਸਿੱਖਾਂ ਵਿਚ ਭਾਰੀ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ।

ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਵੀ ਫਰਾਂਸ ਵਿਚ ਸਿੱਖਾਂ ਨੂੰ ਦਰਪੇਸ਼ ਮਸਲਿਆਂ ਦਾ ਕੋਈ ਠੋਸ ਹੱਲ ਕੱਢਣ ਲਈ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਦੀ ਭਾਰਤ ਫੇਰੀ ਦੌਰਾਨ ਗੱਲਬਾਤ ਲਈ ਫੌਰੀ ਹੱਲ ਕੱਢਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਵਲ ਦਸਤਾਰ ਹੀ ਨਹੀਂ ਬਲਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ੇ ਪੰਜ ਕੱਕਾਰ ਵੀ ਸਿੱਖ ਨੂੰ ਪਹਿਨਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ।

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!