ਇਤਿਹਾਸਿਕ ਦਿਹਾੜੇ - ਦਰਬਾਰ ਖ਼ਾਲਸਾ (ਦੁਸਹਿਰਾ) - 2-3 ਕੱਤਕ (18-19 ਅਕਤੂਬਰ 2018) | ਜਨਮ ਸੰਤ ਗਿਆਨੀ ਕਰਤਾਰ ਸਿੰਘ ਜੀ ਭਿੰਡਰਾਂਵਾਲੇ - 5 ਕੱਤਕ (21 ਅਕਤੂਬਰ 2018) | ਜਨਮ ਦਿਹਾੜਾ ਬਾਬਾ ਬੁੱਢਾ ਜੀ (ਕੱਥੂਨੰਗਲ) - 7 ਕੱਤਕ (23 ਅਕਤੂਬਰ 2018) | ਪ੍ਕਾਸ਼ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ - 10 ਕੱਤਕ (26 ਅਕਤੂਬਰ 2018) | ਸਾਕਾ ਪੰਜਾ ਸਾਹਿਬ (ਪਾਕਿਸਤਾਨ) - 14 ਕੱਤਕ (30 ਅਕਤੂਬਰ 2018) | ਸ਼ਹੀਦੀ ਭਾਈ ਬੇਅੰਤ ਸਿੰਘ - 15 ਕੱਤਕ (31 ਅਕਤੂਬਰ 2018) |
 
 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਸਨਮਾਨ ਤਖਤ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 6 ਜਨਵਰੀ ( )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਨਤਮਸਤਕ ਹੋਣ ਪਹੁੰਚੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਤਖਤ ਸਾਹਿਬ ਤੋਂ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਜਿਸ ਵਿਚ ਦਸਤਾਰ, ਚੋਲਾ, ਕਮਰਕੱਸਾ, ਸਿਰੋਪਾਓ ਅਤੇ ਸ੍ਰੀ ਸਾਹਿਬ ਸ਼ਾਮਲ ਹੈ, ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਵੱਲੋਂ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ ਨੇ ਦਿੱਤਾ। ਇਸ ਮੌਕੇ ਭਾਈ ਲੌਂਗੋਵਾਲ ਦੇ ਨਾਲ ਤਖਤ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ ਨੂੰ ਵੀ ਸਨਮਾਨ ਦਿੱਤਾ ਗਿਆ।
ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪਹੁੰਚੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਨਾਲ ਮੁਲਾਕਾਤ ਕਰ ਕੇ ਸਿੱਖ ਕੌਮ ਦੇ ਪ੍ਰਚਾਰ-ਪ੍ਰਸਾਰ ਲਈ ਵਿਚਾਰਾਂ ਕੀਤੀਆਂ। ਉਨ੍ਹਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਜਥੇਦਾਰ ਬਾਬਾ ਕੁਲਵੰਤ ਸਿੰਘ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਿੱਖ ਕੌਮ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਸੇਵਾ ਪ੍ਰਾਪਤ ਹੋਣ ‘ਤੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ। ਡਾ. ਰੂਪ ਸਿੰਘ ਅਨੁਸਾਰ ਸਿੰਘ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਥਕ ਮਸਲਿਆਂ ਦੇ ਸਰਲੀਕਰਨ ਲਈ ਗੱਲਬਾਤ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਮੈਂਬਰ ਬਾਵਾ ਗੁਰਿੰਦਰ ਸਿੰਘ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ ਪ੍ਰਧਾਨ ਸ਼੍ਰੋਮਣੀ ਕਮੇਟੀ, ਭਾਈ ਰਾਮ ਸਿੰਘ, ਸ. ਇਕਬਾਲ ਸਿੰਘ ਮੁੰਬਈ (ਫੁੱਲਾਂ ਦੀ ਸੇਵਾ ਵਾਲੇ), ਸ. ਸਤਨਾਮ ਸਿੰਘ ਸਲੂਜਾ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!