ਇਤਿਹਾਸਿਕ ਦਿਹਾੜੇ - ਸ਼ਹੀਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ 27 ਮੱਘਰ (12 ਦਸੰਬਰ 2018) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ - 29 ਮੱਘਰ (14 ਦਸੰਬਰ 2018) | ਸਥਾਪਨਾ ਦਿਵਸ ਸ਼੍ਰੋਮਣੀ ਅਕਾਲੀ ਦਲ - 29 ਮੱਘਰ (14 ਦਸੰਬਰ 2018) | ਸ਼ਹੀਦੀ ਦਿਹਾੜਾ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) - 7 ਪੋਹ (22 ਦਸੰਬਰ 2018) | ਸ਼ਹੀਦੀ ਵੱਡੇ ਸਾਹਿਬਜ਼ਾਦੇ ਅਤੇ ਚਮਕੌਰ ਸਾਹਿਬ ਦੇ ਹੋਰ ਸ਼ਹੀਦ - 8 ਪੋਹ (23 ਦਸੰਬਰ 2018) | ਸ਼ਹੀਦੀ ਦਿਹਾੜਾ ਭਾਈ ਸੰਗਤ ਸਿੰਘ ਜੀ - ੯ ਪੋਹ (24 ਦਸੰਬਰ 2018) | ਸ਼ਹੀਦੀ ਦਿਹਾੜਾ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ – 13 ਪੋਹ (28 ਦਸੰਬਰ 2018)
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸ਼੍ਰੋਮਣੀ ਕਮੇਟੀ ਵਫ਼ਦ ਭਾਈ ਰਾਜੋਆਣੇ ਦੀ ਸਜ਼ਾ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਨਾਲ ੧੮ ਜੁਲਾਈ ਨੂੰ ਮਿਲੇਗਾ

ਅੰਮ੍ਰਿਤਸਰ, ੧੬ ਜੁਲਾਈ- ਪਟਿਆਲਾ ਦੀ ਕੇਂਦਰੀ ਜ਼ੇਲ੍ਹ ‘ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ‘ਤੇ ਰੋਕ ਲਗਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਗਈ ਅਪੀਲ ਦਾ ਜਲਦੀ ਨਿਪਟਾਰਾ ਕਰਨ ਲਈ ਸ਼੍ਰੋਮਣੀ ਕਮੇਟੀ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਕੋਲ ਪਹੁੰਚ ਕਰੇਗੀ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਭਾਰਤ ਦੇ ਗ੍ਰਹਿ ਮੰਤਰਾਲੇ ਨਾਲ ਰਾਬਤਾ ਕੀਤਾ ਜਾਂਦਾ ਰਿਹਾ ਹੈ ਅਤੇ ਹੁਣ ੧੮ ਜੁਲਾਈ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਨਾਲ ਸਬੰਧਤ ਮੈਂਬਰ ਪਾਰਲੀਮੈਂਟ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਮਿਲਣਗੇ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ‘ਤੇ ਰੋਕ ਲਗਾਉਣ ਬਾਰੇ ਮਾਰਚ ੨੦੧੨ ਵਿਚ ਭਾਰਤ ਦੇ ਤਤਕਾਲੀ ਰਾਸ਼ਟਰਪਤੀ ਕੋਲ ਅਪੀਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਮੰਗ ਕੀਤੀ ਸੀ ਕਿ ਭਾਈ ਰਾਜੋਆਣਾ ਦੀ ਸਜ਼ਾ ਨੂੰ ਫਾਂਸੀ ਦੀ ਥਾਂ ਉਮਰ ਕੈਦ ਵਿਚ ਤਬਦੀਲ ਕੀਤਾ ਜਾਵੇ ਅਤੇ ਰਾਸ਼ਟਰਪਤੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਅਪੀਲ ਨੂੰ ਅਗਲੀ ਕਾਰਵਾਈ ਲਈ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਭੇਜ ਦਿੱਤਾ ਗਿਆ ਸੀ, ਜਿਸ ‘ਤੇ ਅਜੇ ਤੱਕ ਗ੍ਰਹਿ ਮੰਤਰਾਲੇ ਨੇ ਕੋਈ ਫੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਗ੍ਰਹਿ ਮੰਤਰਾਲੇ ਨਾਲ ਰਾਬਤਾ ਰੱਖ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬੀਤੇ ਸਮੇਂ ‘ਚ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਜਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਏ ਸਨ ਤਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਇੱਕ ਮੰਗ ਪੱਤਰ ਸੌਂਪਿਆ ਸੀ, ਜਿਸ ਵਿਚ ਭਾਈ ਰਾਜੋਆਣਾ ਦੀ ਲੰਬਿਤ ਪਈ ਅਪੀਲ ‘ਤੇ ਜਲਦ ਫੈਸਲਾ ਕਰਨ ਦੀ ਮੰਗ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਦੇ ਇਕ ਵਫ਼ਦ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਸਮੇਂ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਇਹ ਮੰਗ ਉਨ੍ਹਾਂ ਪਾਸ ਉਠਾਈ ਸੀ। ਸ਼੍ਰੋਮਣੀ ਕਮੇਟੀ ਬੁਲਾਰੇ ਨੇ ਕਿਹਾ ਕਿ ਭਾਈ ਰਾਜੋਆਣੇ ਬਾਰੇ ਅਪੀਲ ਦੇ ਨਿਪਟਾਰੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਹੀ ਯਤਨ ਕਰਦੀ ਰਹੀ ਹੈ ਅਤੇ ਇਸ ਸਬੰਧ ਵਿਚ ਸੁਹਿਰਦ ਭਾਵਨਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਈ ਰਾਜੋਆਣੇ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ ਕਿ ਇਹ ਵੀ ਮਹਿਸੂਸ ਕਰਦੀ ਹੈ ਕਿ ਉਹ ਮਾਨਸਿਕ ਤਨਾਅ ਵਿੱਚੋਂ ਲੰਘ ਰਹੇ ਹਨ, ਪਰ ਭੁੱਖ ਹੜਤਾਲ ਇਸ ਮਸਲੇ ਦਾ ਹੱਲ ਨਹੀਂ ਹੈ। ਉਨ੍ਹਾਂ ਭਾਈ ਰਾਜੋਆਣਾ ਨੂੰ ਅਪੀਲ ਕੀਤੀ ਕਿ ਭੁੱਖ ਹੜਤਾਲ ਦਾ ਰਸਤਾ ਨਾ ਅਪਨਾਉਣ।

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
No announcement available or all announcement expired.
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!