Connection Information

To perform the requested action, WordPress needs to access your web server. Please enter your FTP credentials to proceed. If you do not remember your credentials, you should contact your web host.

Connection Type

Official Website Of Shiromani Gurdwara Parbandhak Committee, Sri Amritsar – ਸ਼੍ਰੋਮਣੀ ਕਮੇਟੀ ਵੱਲੋਂ ਗਾਵਹੁ ਸਚੀ ਬਾਣੀ ਭਾਗ ਤੀਸਰੇ ਦੀ ਸ੍ਰੀ ਗੁਰੂ ਰਾਮਦਾਸ ’ਵਰਸਿਟੀ ਤੋਂ ਹੋਈ ਸ਼ੁਰੂਆਤ
No announcement available or all announcement expired.

ਸ਼੍ਰੋਮਣੀ ਕਮੇਟੀ ਵੱਲੋਂ ਗਾਵਹੁ ਸਚੀ ਬਾਣੀ ਭਾਗ ਤੀਸਰੇ ਦੀ ਸ੍ਰੀ ਗੁਰੂ ਰਾਮਦਾਸ ’ਵਰਸਿਟੀ ਤੋਂ ਹੋਈ ਸ਼ੁਰੂਆਤ

ਅੱਵਲ ਆਉਣ ਵਾਲੇ ਕੀਰਤਨਕਾਰਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਇਨਾਮੀ ਰਾਸ਼ੀ- ਭਾਈ ਲੌਂਗੋਵਾਲ

ਅੰਮ੍ਰਿਤਸਰ, 10 ਜੂਨ-
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 16 ਤੋਂ 25 ਸਾਲ ਦੇ ਗੁਰਸਿੱਖ ਪ੍ਰਤੀਯੋਗੀਆਂ ਦੇ ਕੀਰਤਨ ਮੁਕਾਬਲਿਆਂ ਦੀ ਆਰੰਭਤਾ ਅੱਜ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ ਵੱਲ੍ਹਾ ਵਿਖੇ ਅਰਦਾਸ ਉਪਰੰਤ ਹੋਈ। ਸ਼੍ਰੋਮਣੀ ਕਮੇਟੀ ਵੱਲੋਂ ‘ਗਾਵਹੁ ਸਚੀ ਬਾਣੀ’ ਦੇ ਟਾਈਟਲ ਹੇਠ ਕਰਵਾਏ ਜਾ ਰਹੇ ਇਹ ਤੀਸਰੇ ਕੀਰਤਨ ਮੁਕਾਬਲੇ ਹਨ। ਇਸ ਤੋਂ ਪਹਿਲਾਂ ਦੋ ਭਾਗ ਸਫ਼ਲਤਾਪੂਰਵਕ ਕਰਵਾਏ ਜਾ ਚੁੱਕੇ ਹਨ। ਕੀਰਤਨ ਮੁਕਾਬਲਿਆਂ ਦੇ ਪਹਿਲੇ ਔਡੀਸ਼ਨ ਦੌਰਾਨ ਅੱਜ 400 ਤੋਂ ਵੱਧ ਪ੍ਰਤੀਯੋਗੀਆਂ ਨੇ ਰਾਗ ਅਧਾਰਿਤ ਸ਼ਬਦ ਗਾਇਨ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਪ੍ਰਤੀਯੋਗੀਆਂ ਦੀ ਕਾਰਜ-ਕੁਸ਼ਲਤਾ ਪਰਖਣ ਲਈ ਪ੍ਰਸਿੱਧ ਰਾਗੀ ਭਾਈ ਹਰਜੋਤ ਸਿੰਘ ਜ਼ਖ਼ਮੀ, ਪ੍ਰੋ. ਰਵੇਲ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਨੇ ਨਿਰਣਾਇਕ ਵਜੋਂ ਭੂਮਿਕਾ ਨਿਭਾਈ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਮੇਂ ਦੌਰਾਨ ਕਰਵਾਏ ਗਏ ‘ਗਾਵਹੁ ਸਚੀ ਬਾਣੀ’ ਦੇ ਸਿਰਲੇਖ ਹੇਠ ਕਰਵਾਏ ਪਹਿਲੇ ਦੋ ਕੀਰਤਨ ਮੁਕਾਬਲਿਆਂ ਨੂੰ ਦੇਸ਼ ਵਿਦੇਸ਼ ਦੀ ਸੰਗਤ ਵੱਲੋਂ ਭਰਪੂਰ ਹੁੰਗਾਰਾ ਦਿੱਤਾ ਗਿਆ ਸੀ ਅਤੇ ਹੁਣ ਸੰਗਤਾਂ ਦੀ ਮੰਗ ਅਨੁਸਾਰ ਇਸ ਪ੍ਰੋਗਰਾਮ ਦੇ ਤੀਸਰੇ ਭਾਗ ਦੀ ਆਰੰਭਤਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਜਿਥੇ ਨੌਜੁਆਨ ਪੀੜ੍ਹੀ ਜਿਥੇ ਆਪਣੀ ਗੁਰਮਤਿ ਸੰਗੀਤ ਦੀ ਪ੍ਰਤਿਭਾ ਨੂੰ ਪੇਸ਼ ਕਰੇਗੀ, ਉਥੇ ਹੀ ਇਸ ਨਾਲ ਸਿੱਖ ਵਿਰਸੇ ਅਤੇ ਗੁਰਮਤਿ ਸੱਭਿਆਚਾਰ ਦਾ ਪ੍ਰਚਾਰ ਪ੍ਰਸਾਰ ਵੀ ਹੋਵੇਗਾ। ਭਾਈ ਲੌਂਗੋਵਾਲ ਨੇ ਦੱਸਿਆ ਕਿ ਮੁੱਢਲੇ ਔਡੀਸ਼ਨ ਤਹਿਤ ਚਾਰ ਵੱਖ-ਵੱਖ ਥਾਵਾਂ ’ਤੇ ਨੌਜੁਆਨ ਸਿੱਖ ਕੀਰਤਨ-ਕਾਰਾਂ ਨੂੰ ਵਿੱਚੋਂ ਵਿਸ਼ੇਸ਼ ਬੱਚਿਆਂ ਦੀ ਚੋਣ ਕਰਕੇ ਅੱਗੇ ਲਿਜਾਇਆ ਜਾਵੇਗਾ ਅਤੇ ਅਖੀਰ ਵਿਚ ਤਿੰਨ ਅੱਵਲ ਆਏ ਬੱਚਿਆਂ ਨੂੰ ਵੱਡੇ ਇਨਾਮ ਦਿੱਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਪਹਿਲੇ ਸਥਾਨ ’ਤੇ ਆਉਣ ਵਾਲੇ ਪ੍ਰਤੀਯੋਗੀ ਨੂੰ ਪੰਜ ਲੱਖ ਰੁਪਏ, ਦੂਸਰੇ ਨੂੰ ਤਿੰਨ ਲੱਖ ਰੁਪਏ ਅਤੇ ਤੀਸਰੇ ਸਥਾਨ ’ਤੇ ਆਉਣ ਵਾਲੇ ਨੌਜੁਆਨ ਕੀਰਤਨਕਾਰ ਨੂੰ ਇੱਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਦੋ ਵਿਸ਼ੇਸ਼ ਪ੍ਰਤੀਯੋਗੀਆਂ ਨੂੰ ਪੰਜਾਹ-ਪੰਜਾਹ ਰੁਪਏ ਦੇ ਇਨਾਮ ਨਾਲ ਨਿਵਾਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੀਰਤਨ ਮੁਕਾਬਲੇ ਦੀ ਅੱਜ ਪਹਿਲੇ ਔਡੀਸ਼ਨ ਨਾਲ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਅਗਲੇ ਦਿਨਾਂ ਵਿਚ ਇਸ ਦੇ ਵੱਖ-ਵੱਖ ਥਾਵਾਂ ’ਤੇ ਔਡੀਸ਼ਨ ਹੋਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ ਤੇ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ, ਮੀਤ ਸਕੱੱਤਰ ਸ. ਸਿਮਰਜੀਤ ਸਿੰਘ ਕੰਗ, ਡਾ. ਏ.ਪੀ. ਸਿੰਘ, ਮੈਡਮ ਚੰਚਲ ਕੌਸ਼ਕ, ਸ. ਦਰਸ਼ਨ ਸਿੰਘ ਪੀ.ਏ. ਆਦਿ ਹਾਜ਼ਰ ਸਨ।
 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।