No announcement available or all announcement expired.
 
 
 
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਏ ਗਏ ਜਾਂਚ ਕਮਿਸ਼ਨ ਦੁਆਰਾ ਪੇਸ਼ ਕੀਤੀ ਮੁਕੰਮਲ ਜਾਂਚ ਰਿਪੋਰਟ
 
 
 

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਖੋਲ੍ਹਿਆ ਜਾਵੇਗਾ ਸਿੱਖ ਮਿਸ਼ਨ -ਬੀਬੀ ਜਗੀਰ ਕੌਰ

ਸਾਸਾਰਾਮ ’ਚ ਬੱਚਿਆਂ ਨੂੰ ਪੰਜਾਬੀ ਪੜ੍ਹਾਉਣ ਲਈ ਪ੍ਰਬੰਧ ਕਰੇਗੀ ਸ਼੍ਰੋਮਣੀ ਕਮੇਟੀ
ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਸਾਰਾਮ ’ਚ ਹੋਵੇਗਾ ਵਿਸ਼ਾਲ ਗੁਰਮਤਿ ਸਮਾਗਮ
ਬੀਬੀ ਜਗੀਰ ਕੌਰ ਵੱਲੋਂ ਗੁਰਦੁਆਰਾ ਟਕਸਾਲ ਸੰਗਤ ਸਾਸਾਰਾਮ ਲਈ ਪੰਜ ਲੱਖ ਰੁਪਏ ਦਾ ਐਲਾਨ
ਅੰਮ੍ਰਿਤਸਰ, 22 ਜਨਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਸਿੱਖ ਮਿਸ਼ਨ ਸਥਾਪਿਤ ਕੀਤਾ ਜਾਵੇਗਾ, ਜਿਸ ਵਿਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਇਲਾਕੇ ਅੰਦਰ ਧਰਮ ਪ੍ਰਚਾਰ ਲਈ ਕਾਰਜਸ਼ੀਲ ਰਹਿਣਗੇ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਿਹਾਰ ਦੇ ਸਾਸਾਰਾਮ ’ਚ ਗੁਰਦੁਆਰਾ ਟਕਸਾਲ ਸੰਗਤ ਵਿਖੇ ਇਕ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਬੀਬੀ ਜਗੀਰ ਕੌਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਬਿਹਾਰ ਪੁੱਜੇ ਹੋਏ ਹਨ। ਇਸੇ ਦੌਰਾਨ ਉਨ੍ਹਾਂ ਨੇ ਸਾਸਾਰਾਮ ਵਿਖੇ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕਰਕੇ ਸੰਗਤਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਸਥਾਪਿਤ ਕੀਤਾ ਜਾਵੇਗਾ, ਜਿਥੋਂ ਪ੍ਰਚਾਰਕ ਜਥੇ ਸੂਬੇ ਅੰਦਰ ਪ੍ਰਚਾਰ ਕਰਨ ਲਈ ਜਾਣਗੇ। ਉਨ੍ਹਾਂ ਕਿਹਾ ਕਿ ਸਾਸਾਰਾਮ ਵਿਖੇ ਗੁਰਦੁਆਰਾ ਸਾਹਿਬਾਨ ਅੰਦਰ ਬੱਚਿਆਂ ਨੂੰ ਪੰਜਾਬੀ ਸਿਖਾਉਣ ਅਤੇ ਗੁਰਬਾਣੀ ਸੰਥਿਆ ਲਈ ਸਿੱਖ ਮਿਸ਼ਨ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਪ੍ਰਚਾਰਕ ਭੇਜੇ ਜਾਣਗੇ। ਦੱਸਣਯੋਗ ਹੈ ਕਿ ਸਾਸਾਰਾਮ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਚਾਰ ਗੁਰਦੁਆਰਾ ਸਾਹਿਬ ਮੌਜੂਦ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਗੁਰਮਤਿ ਸਮਾਗਮ ਵੀ ਇਥੇ ਕਰਵਾਇਆ ਜਾਵੇਗਾ। ਇਹ ਗੁਰਮਤਿ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਚਾਰੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਦੇ ਸਾਂਝੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਹੋਵੇਗਾ। ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਟਕਸਾਲ ਸੰਗਤ ਲਈ 5 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਦੀ ਪ੍ਰੇਰਣਾ ਕੀਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਥਾਨਕ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਅਮਰੀਕ ਸਿੰਘ ਲਤੀਫਪੁਰ, ਸ. ਇੰਦਰਜੀਤ ਸਿੰਘ ਮੀਤ ਪ੍ਰਧਾਨ ਤਖ਼ਤ ਸ੍ਰੀ ਪਟਨਾ ਸਾਹਿਬ, ਸ. ਸੂਰਤ ਸਿੰਘ, ਸ. ਮਾਣਕ ਸਿੰਘ, ਸ. ਸੁਚੀਤ ਸਿੰਘ, ਸ. ਸਰਬਜੀਤ ਸਿੰਘ ਖ਼ਾਲਸਾ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
 

Comments are closed.

 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

Like us on Facebook

 

ਸੰਪਰਕ / Contacts

ਬੀਬੀ ਜਗੀਰ ਕੌਰ ਜੀ, ਪ੍ਰਧਾਨ                                                     Bibi Jagir Kaur Ji, President, S.G.P.C.
+91-183-2553950 (O) email :- info@sgpc.net feedback@sgpc.net

ਸ. ਹਰਜਿੰਦਰ ਸਿੰਘ ਐਡਵੋਕੇਟ, ਮੁੱਖ ਸਕੱਤਰ                                  S. Harjinder Singh Advocate, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।