No announcement available or all announcement expired.
 
 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਸਨਮਾਨਿਤ

ਅੰਮ੍ਰਿਤਸਰ ੮ ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਹਰ ਸਾਲ ਦੀ ਤਰ੍ਹਾਂ ਬੰਦੀ ਛੋੜ ਦਿਵਸ ਮੌਕੇ ਬੀਤੇ ਦਿਨਾਂ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਤੋਂ ਰੋਜ਼ਾਨਾ ਪਾਵਨ ਹੁਕਮਨਾਮੇ ਦੀ ਕਥਾ ਦੀ ਹਾਜ਼ਰੀ ਭਰ ਰਹੇ ਸਨ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਸੰਤ ਸਿੰਘ ਮਸਕੀਨ ਤੋਂ ਗੁਰਮਤਿ ਦੀ ਸਿੱਖਿਆ ਪ੍ਰਾਪਤ ਗਿਆਨੀ ਰਣਜੀਤ ਸਿੰਘ ਗੌਹਰ ਸਿੱਖ ਕੌਮ ਦੇ ਮਹਾਨ ਕਥਾਵਾਚਕ ਹਨ, ਜੋ ਹਰ ਸਾਲ ਬੰਦੀ ਛੋੜ ਦਿਵਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਤੋਂ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਵਿਚ ਸਿੱਖੀ ਪ੍ਰਚਾਰ ਲਈ ਇਨ੍ਹਾਂ ਦਾ ਵਿਸ਼ੇਸ਼ ਯੋਗਦਾਨ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਤੋਂ ਕਥਾ ਦੀ ਹਾਜ਼ਰੀ ਭਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਡਾ. ਰੂਪ ਸਿੰਘ ਨੇ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਸੰਤ ਸਿੰਘ ਮਸਕੀਨ ਦੇ ਸਪੁੱਤਰ ਭਾਈ ਅਮਰਜੀਤ ਸਿੰਘ, ਭਾਈ ਜਗਬੀਰ ਸਿੰਘ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!