ਇਤਿਹਾਸਿਕ ਦਿਹਾੜੇ - ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ - 11 ਸਾਵਣ (26 ਜੁਲਾਈ 2019) | ਸ਼ਹੀਦੀ ਸ. ਊਧਮ ਸਿੰਘ - 16 ਸਾਵਣ (31 ਜੁਲਾਈ 2019) | ਮੋਰਚਾ ਗੁਰੂ ਕਾ ਬਾਗ (ਸ੍ਰੀ ਅੰਮ੍ਰਿਤਸਰ) - 24 ਸਾਵਣ (8 ਅਗਸਤ 2019) | ਜੋੜ ਮੇਲਾ ਬਾਬਾ ਬਕਾਲਾ – 31 ਸਾਵਣ (15 ਅਗਸਤ 2019) |
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ 9 ਜੁਲਾਈ- 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਵਿਚ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਕੁਲਵਿੰਦਰ ਸਿੰਘ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ। ਇਸ ਮੌਕੇ ਸੰਗਤ ਨਾਲ ਸ਼ਹੀਦ ਭਾਈ ਮਨੀ ਸਿੰਘ ਦਾ ਇਤਿਹਾਸ ਸਾਂਝਾ ਕਰਦਿਆਂ ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਸਿੱਖ ਕੌਮ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਜੀ ਨੇ ਸਿੱਖੀ ਦੀ ਚੜ੍ਹਦੀ ਕਲਾ ਲਈ ਸ਼ਹਾਦਤ ਦੇਣੀ ਤਾਂ ਪ੍ਰਵਾਨ ਕੀਤੀ, ਪਰੰਤੂ ਦੁਸ਼ਮਣ ਦੀ ਈਨ ਨਾ ਮੰਨੀ। ਉਨ੍ਹਾਂ ਸੰਗਤ ਨੂੰ ਪ੍ਰੇਰਣਾ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਣ।
ਇਸ ਉਪਰੰਤ ਸਜਾਏ ਗਏ ਦੀਵਾਨ ਵਿਚ ਸਿੱਖ ਕੌਮ ਦੇ ਕਵੀਸ਼ਰ ਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਭਾਈ ਮਨੀ ਸਿੰਘ ਦੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਪ੍ਰਚਾਰਕ ਸਿੰਘਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ ਤੇ ਸ. ਕਰਮਬੀਰ ਸਿੰਘ ਕਿਆਮਪੁਰ, ਵਧੀਕ ਮੈਨੇਜਰ ਸ. ਬਘੇਲ ਸਿੰਘ ਤੇ ਸ. ਨਿਸ਼ਾਨ ਸਿੰਘ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਦੀਪਇੰਦਰ ਸਿੰਘ, ਸ. ਗੁਰਿੰਦਰਪਾਲ ਸਿੰਘ ਠਰੂ, ਸ. ਨਿਰਵੈਲ ਸਿੰਘ ਤੇ ਸ. ਮਨਜੀਤ ਸਿੰਘ ਅਤੇ ਹੋਰ ਮੌਜੂਦ ਸਨ।
 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!