ਇਤਿਹਾਸਿਕ ਦਿਹਾੜੇ -ਜਨਮ ਸੰਤ ਗਿਆਨੀ ਕਰਤਾਰ ਸਿੰਘ ਜੀ ਭਿੰਡਰਾਂ ਵਾਲੇ – 5 ਕੱਤਕ (21-10-2020) | ਜਨਮ ਦਿਹਾੜਾ ਬਾਬਾ ਬੁੱਢਾ ਜੀ (ਕੱਥੂਨੰਗਲ) – 7 ਕੱਤਕ (23-10-2020) | ਖਾਲਸਾ ਦਰਬਾਰ (ਦੁਸਹਿਰਾ) – 9 ਕੱਤਕ (25-10-2020) | ਸਾਕਾ ਪੰਜਾ ਸਾਹਿਬ (ਪਾਕਿਸਤਾਨ) – 14 ਕੱਤਕ (30-10-2020) | ਸ਼ਹੀਦੀ ਭਾਈ ਬੇਅੰਤ ਸਿੰਘ – 15 ਕੱਤਕ (31-10-2020)

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, ੨੪ ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਭਾਈ ਹਰਮਿੱਤਰ ਸਿੰਘ ਨੇ ਭਾਈ ਲਾਲੋ ਜੀ ਦੇ ਜੀਵਨ ਤੇ ਘਾਲਣਾ ਸਬੰਧੀ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਲਈ ਇਕ ਸੁਚੱਜਾ ਮਾਰਗ ਦਰਸ਼ਨ ਹੈ, ਜਿਸ ਤੋਂ ਅਗਵਾਈ ਲੈ ਕੇ ਧਰਮ ਦੀ ਕਿਰਤ ਕਰਦਿਆਂ ਕਰਤਾ ਪੁਰਖ ਨਾਲ ਜੁੜਨ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਭਾਈ ਲਾਲੋ ਜੀ ਨੂੰ ਪਹਿਲੇ ਪਾਤਸ਼ਾਹ ਜੀ ਨੇ ਬੇਹੱਦ ਸਨਮਾਨ ਦਿੱਤਾ। ਸਮਾਗਮ ਸਮੇਂ ਅਰਦਾਸ ਭਾਈ ਸੁਲਤਾਨ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸਕੱਤਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਤੇ ਸ. ਨਿਸ਼ਾਨ ਸਿੰਘ, ਇੰਚਾਰਜ ਸ. ਕਰਤਾਰ ਸਿੰਘ, ਸ. ਬਗੀਚਾ ਸਿੰਘ, ਸੁਪਰਵਾਈਜ਼ਰ ਸ. ਮੇਜਰ ਸਿੰਘ, ਸ. ਟੇਕ ਸਿੰਘ, ਸ. ਕਾਬਲ ਸਿੰਘ, ਸ. ਬਿਕਰਮ ਸਿੰਘ, ਰਾਮਗੜ੍ਹੀਆ ਸਭਾ ਦੇ ਸੰਚਾਲਕ ਸ. ਹਰਜੀਤ ਸਿੰਘ, ਸ. ਜਤਿੰਦਰ ਸਿੰਘ ਪ੍ਰਧਾਨ, ਸ. ਰਵਿੰਦਰ ਸਿੰਘ ਤੇ ਸ. ਸੁਖਵਿੰਦਰ ਸਿੰਘ ਆਦਿ ਮੌਜੂਦ ਸਨ।

 

Comments are closed.

 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।