ਇਤਿਹਾਸਿਕ ਦਿਹਾੜੇ - ਅਕਾਲ ਚਲਾਣਾ ਭਾਈ ਮਰਦਾਨਾ ਜੀ - 13 ਮੱਘਰ (28 ਨਵੰਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ - 14 ਮੱਘਰ (29 ਨਵੰਬਰ 2019) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ - 15 ਮੱਘਰ (30 ਨਵੰਬਰ 2019) | ਸ਼ਹੀਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ - 16 ਮੱਘਰ (1 ਦਸੰਬਰ 2019) | ਸ਼ਹੀਦੀ ਦਿਹਾੜਾ ਬਾਬਾ ਗੁਰਬਖਸ਼ ਸਿੰਘ ਜੀ - 19 ਮੱਘਰ (4 ਦਸੰਬਰ 2019) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ - 29 ਮੱਘਰ (14 ਦਸੰਬਰ 2019) | ਸਥਾਪਨਾ ਦਿਵਸ ਸ਼੍ਰੋਮਣੀ ਅਕਾਲੀ ਦਲ - 29 ਮੱਘਰ (14 ਦਸੰਬਰ 2019) |

32 Kbps 96 Kbps

 
 
 
Sarai Booking
 
 
 

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 4 ਦਸੰਬਰ- ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਉਨ੍ਹਾਂ ਦੇ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਕੁਲਵਿੰਦਰ ਸਿੰਘ ਦੁਆਰਾ ਅਰਦਾਸ ਕਰਨ ਉਪਰੰਤ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਲਿਆ। ਇਸ ਮੌਕੇ ਗਿਆਨੀ ਗੁਰਮਿੰਦਰ ਸਿੰਘ ਨੇ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਸਬੰਧੀ ਵਿਚਾਰ ਕਰਦਿਆਂ ਕਿਹਾ ਕਿ ਬਾਬਾ ਜੀ ਸਿੱਖ ਕੌਮ ਦੇ ਮਾਣਮੱਤੇ ਸ਼ਹੀਦ ਹਨ, ਜਿਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਅਹਿਮਦ ਸ਼ਾਹ ਅਬਦਾਲੀ ਦੀਆਂ ਫੋਜਾਂ ਦਾ ਆਪਣੇ ਕੁਝ ਸਾਥੀ ਸਿੰਘਾਂ ਨਾਲ ਡੱਟ ਕੇ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਗੁਰਬਖਸ਼ ਸਿੰਘ ਜੀ ਸ਼ਹਾਦਤ ਆਪਣੇ ਧਰਮ ਅਸਥਾਨਾਂ ਦੀ ਰਾਖੀ ਲਈ ਸਿੱਖ ਕੌਮ ਨੂੰ ਅਗਵਾਈ ਦੇਣ ਵਾਲੀ ਹੈ, ਜਿਸ ਤੋਂ ਨੌਜਵਾਨ ਪੀੜੀ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ। 
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸਕੱਤਰ ਸਿੰਘ, ਇੰਚਾਰਜ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਜਸਪਾਲ ਸਿੰਘ ਢੱਡੇ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਸਮੇਤ ਸੰਗਤਾਂ ਹਾਜ਼ਰ ਸਨ।
 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!