No announcement available or all announcement expired.
 
 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਰਕਾਂ ਨੂੰ ਨਵਿਆਉਣ ਦਾ ਕਾਰਜ ਆਰੰਭ

ਵਿਸ਼ੇਸ਼ ਕਿਸਮ ਦੇ ਫੁੱਲਾਂ ਸਮੇਤ ਵਾਤਾਵਰਣ ਦੀ ਸ਼ੁੱਧਤਾ ਵਾਲੇ ਪੌਦੇ ਬਣਨਗੇ ਪਾਰਕਾਂ ਦਾ ਸ਼ਿਗਾਰ -ਭਾਈ ਲੌਂਗੋਵਾਲ

ਅੰਮ੍ਰਿਤਸਰ 10 ਜੁਲਾਈ- 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਚੌਗਿਰਦਾ ਸੁੰਦਰ ਤੇ ਸੁਗੰਧਤ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਵਿਚਕਾਰ ਸਥਿਤ ਪਾਰਕਾਂ ਨੂੰ ਨਵਿਆਉਣ ਦੇ ਕਾਰਜ ਦੀ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ। ਇਸ ਕਾਰਜ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।  ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰਜ ਕਰਵਾਉਣ ਦਾ ਫੈਸਲਾ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕੀਤਾ ਗਿਆ ਸੀ ਅਤੇ ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ। ਬੀਤੇ ਕੱਲ੍ਹ ਪਾਰਕਾਂ ਨੂੰ ਨਵਿਆਉਣ ਦਾ ਕਾਰਜ ਸ਼ੁਰੂ ਕਰਨ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਸਮੇਂ ਦੀ ਵੱਡੀ ਲੋੜ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ। ਉਨ੍ਹਾਂ ਦੱਸਿਆ ਕਿ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਵਿਚਕਾਰ ਇਨ੍ਹਾਂ ਪਾਰਕਾਂ ਨੂੰ ਸੰਗਤਾਂ ਲਈ ਪ੍ਰੇਰਣਾ ਦੇ ਰੂਪ ਵਿਚ ਪੇਸ਼ ਕੀਤਾ ਜਾਵੇਗਾ, ਤਾਂ ਜੋ ਸੰਗਤਾਂ ਵਾਤਾਵਰਣ ਦੀ ਸਾਂਭ-ਸੰਭਾਲ ਪ੍ਰਤੀ ਇਥੋਂ ਸੇਧ ਲੈ ਕੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਕਾਂ ਵਿਚ ਵਿਸ਼ੇਸ਼ ਕਿਸਮ ਦੇ ਫੁੱਲਾਂ ਦੇ ਨਾਲ-ਨਾਲ ਵਾਤਾਵਰਣ ਦੀ ਸ਼ੁੱਧਤਾ ਵਾਲੇ ਪੌਦੇ ਵੀ ਲਗਾਏ ਜਾਣਗੇ।
ਭਾਈ ਲੌਂਗੋਵਾਲ ਨੇ ਆਸ ਪ੍ਰਗਟ ਕੀਤੀ ਕਿ ਇਨ੍ਹਾਂ ਪਾਰਕਾਂ ਨੂੰ ਨਵਿਆਉਣ ਦਾ ਕਾਰਜ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੱਕ ਮੁਕੰਮਲ ਹੋ ਜਾਵੇਗਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪਾਰਕਾਂ ਨੂੰ ਖ਼ੂਬਸੂਰਤ ਬਣਾਉਣ ਲਈ ਪਿਛਲੇ ਕੁਝ ਮਹੀਨਿਆਂ ਤੋਂ ਕਾਰਸੇਵਾ ਭੂਰੀਵਾਲਿਆਂ ਰਾਹੀਂ ਬਾਗਬਾਨੀ ਦੇ ਮਾਹਿਰਾਂ ਅਤੇ ਪਾਰਕਾਂ ਦੇ ਡਿਜ਼ਾਈਨ ਤਿਆਰ ਕਰਨ ਵਾਲੀਆਂ ਕੰਪਨੀਆਂ ਨਾਲ ਗੱਲਬਾਤ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਵਿਚਾਰ-ਵਟਾਂਦਰੇ ਤੋਂ ਬਾਅਦ ਅਹਿਮਦਾਬਾਦ ਦੀ ਇੱਕ ਕੰਪਨੀ ਵੱਲੋਂ ਤਿਆਰ ਕੀਤਾ ਗਿਆ ਡਿਜ਼ਾਈਨ ਲਾਗੂ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਅਨੁਸਾਰ ਪਾਰਕਾਂ ਤਿਆਰ ਕੀਤੀਆਂ ਜਾਣਗੀਆਂ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸੁਖਦੇਵ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਜਗਜੀਤ ਸਿੰਘ ਜੱਗੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਤੇਜਿੰਦਰ ਸਿੰਘ ਪੱਡਾ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਸੁਖਰਾਜ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਗੁਰਾ ਸਿੰਘ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸ. ਸੁਖਵਿੰਦਰ ਸਿੰਘ ਅਗਵਾਨ ਸਮੇਤ ਹੋਰ ਹਾਜ਼ਰ ਸਨ।
 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!