No announcement available or all announcement expired.
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸ਼੍ਰੋਮਣੀ ਕਮੇਟੀ ਵੱਲੋਂ ੨੧ ਜੂਨ ਨੂੰ ਪਾਕਿਸਤਾਨ ਭੇਜਿਆ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ, 19 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ੨੧ ਜੂਨ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ੨੧ ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥਾ ਰਵਾਨਾ ਕੀਤਾ ਜਾਵੇਗਾ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਜਥੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਿਨ੍ਹਾਂ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲੱਗਣ ਲਈ ਭੇਜੇ ਗਏ ਸਨ, ਉਨ੍ਹਾਂ ਨੂੰ ਵੀਜ਼ੇ ਮਿਲ ਗਏ ਹਨ। ਸ. ਬੇਦੀ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੋਂ ਇਲਾਵਾ ਪਾਕਿਸਤਾਨ ਸਥਿਤ ਹੋਰ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਜਥਾ ੩੦ ਜੂਨ ਨੂੰ ਵਾਪਸ ਵਤਨ ਪਰਤੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਇਸ ਜਥੇ ਲਈ ਆਪਣੇ ਪਾਸਪੋਰਟ ਜਮ੍ਹਾਂ ਕਰਵਾਏ ਸਨ ਉਹ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਭਲਕੇ ੨੦ ਜੂਨ ਨੂੰ ਆਪਣੇ ਪਾਸਪੋਰਟ ਪ੍ਰਾਪਤ ਕਰਨ।

 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!