ਇਤਿਹਾਸਿਕ ਦਿਹਾੜੇ - ਗੁਰਗੱਦੀ ਦਿਵਸ ਸ੍ਰੀ ਗੁਰੂ ਰਾਮਦਾਸ ਜੀ - 26 ਭਾਦੋਂ (11 ਸਤੰਬਰ 2019) | ਜੋਤੀ ਜੋਤਿ ਸ੍ਰੀ ਗੁਰੂ ਅਮਰਦਾਸ ਜੀ (ਜੋੜ ਮੇਲਾ ਸ੍ਰੀ ਗੋਇੰਦਵਾਲ ਸਾਹਿਬ) - 29 ਭਾਦੋਂ (14 ਸਤੰਬਰ 2019) | ਜੋੜ-ਮੇਲਾ ਬਾਬਾ ਬੁੱਢਾ ਜੀ (ਰਮਦਾਸ) - 2 ਅੱਸੂ (18 ਸਤੰਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਅੰਗਦ ਦੇਵ ਜੀ – 3 ਅੱਸੂ (19 ਸਤੰਬਰ 2019) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਨਾਨਕ ਦੇਵ ਜੀ - 8 ਅੱਸੂ (24 ਅਕਤੂਬਰ 2019) | ਜਨਮ ਸ਼ਹੀਦ ਭਗਤ ਸਿੰਘ - 12 ਅੱਸੂ (28 ਸਤੰਬਰ 2019) |

32 Kbps 96 Kbps

 
 
 
 
Sarai Booking
 

ਸੰਪਰਕ ਨੰਬਰ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ 1 ਅਗਸਤ, 2019 ਨੂੰ ਅਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰਬੰਧਕਾਂ ਦੇ ਸੰਪਰਕ ਨੰਬਰ:
1. ਸ੍ਰ: ਮਨਜੀਤ ਸਿੰਘ, ਸਕੱਤਰ, ਕੋਆਰਡੀਨੇਟਰ ਨਗਰ ਕੀਰਤਨ – +919914550550
2. ਸ੍ਰ: ਸਕੱਤਰ ਸਿੰਘ, ਮੀਤ ਸਕਤਰ, ਸ/ਕੋਆਰਡੀਨੇਟਰ – +917527800550
3. ਨੋਡਲ ਅਫ਼ਸਰ (ਜੋ ਨਗਰ ਕੀਰਤਨ ਨਾਲ ਚੱਲ ਰਿਹਾ ਹੈ) - +917526900550
4. ਕੰਟਰੋਲ ਰੂਮ (ਦਫ਼ਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ) – +919592500550

 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸ਼੍ਰੋਮਣੀ ਕਮੇਟੀ ਵੱਲੋਂ 10 ਜੂਨ ਤੋਂ ਸ਼ੁਰੂ ਹੋਣਗੇ ਕੀਰਤਨ ਮੁਕਾਬਲੇ

ਅੰਮ੍ਰਿਤਸਰ, 8 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਨੌਜੁਆਨੀ ਨੂੰ ਗੁਰਬਾਣੀ ਨਾਲ ਜੋੜਨ ਦੇ ਮੰਤਵ ਨਾਲ ਗਾਵਹੁ ਸਚੀ ਬਾਣੀ ਦੀ ਅਗਲੀ ਕੜੀ ਤਹਿਤ ਕੀਰਤਨ ਮੁਕਾਬਲੇ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਾਵਹੁ ਸਚੀ ਬਾਣੀ ਦਾ ਤੀਜਾ ਭਾਗ 10 ਜੂਨ ਤੋਂ ਆਰੰਭ ਹੋਵੇਗਾ। ਇਸ ਤੋਂ ਪਹਿਲਾਂ ਇਨ੍ਹਾਂ ਕੀਰਤਨ ਮੁਕਾਬਲਿਆਂ ਦਾ ਭਾਗ ਪਹਿਲਾ 2016 ਅਤੇ ਭਾਗ ਦੂਜਾ 2017 ਵਿਚ ਸਫਲਤਾ ਪੂਰਵਕ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਕੀਰਤਨ ਮੁਕਾਬਲਿਆਂ ਵਿਚ 16 ਤੋਂ 25 ਸਾਲ ਦੀ ਉਮਰ ਤੱਕ ਦੇ ਸਿੱਖ ਪ੍ਰਤੀਯੋਗੀਆਂ ਭਾਗ ਲੈਣਗੇ।

ਉਨ੍ਹਾਂ ਦੱਸਿਆ ਕਿ ਪਹਿਲਾ ਮੁਕਾਬਲਾ 10 ਜੂਨ ਨੂੰ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰੀਸਰਚ ਵੱਲ੍ਹਾ (ਅੰਮ੍ਰਿਤਸਰ) ਵਿਖੇ ਹੋਵੇਗਾ। ਦੂਸਰਾ ਮੁਕਾਬਲਾ 12 ਜੂਨ ਨੂੰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ (ਬਠਿੰਡਾ), ਤੀਸਰਾ ਮੁਕਾਬਲਾ 15 ਜੂਨ ਨੂੰ ਮਾਤਾ ਸਾਹਿਬ ਕੌਰ ਆਡੀਟੋਰੀਅਮ ਮਾਤਾ ਸੁੰਦਰੀ ਕਾਲਜ ਫਾਰ ਵੂਮੈਨ ਨਵੀਂ ਦਿੱਲੀ ਅਤੇ ਚੌਥਾ ਮੁਕਾਬਲਾ 18 ਜੂਨ ਨੂੰ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੀਰਤਨ ਮੁਕਾਬਲੇ ਵਿਚ ਪਹਿਲੇ ਨੰਬਰ ’ਤੇ ਆਉਣ ਵਾਲੇ ਪ੍ਰਤੀਯੋਗੀ ਨੂੰ 5 ਲੱਖ ਰੁਪਏ, ਦੂਸਰੇ ਨੰਬਰ ’ਤੇ ਆਉਣ ਵਾਲੇ ਨੂੰ 3 ਲੱਖ ਰੁਪਏ ਅਤੇ ਤੀਸਰੇ ਸਥਾਨ ਵਾਲੇ ਨੂੰ 1 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਦੋ ਹੋਰ ਪ੍ਰਤਿਭਾਸ਼ਾਲੀਆਂ ਨੂੰ 50-50 ਹਜ਼ਾਰ ਰੁਪਏ ਦੇ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਉਕਤ ਸਥਾਨਾਂ ’ਤੇ ਪੁੱਜ ਕੇ ਪ੍ਰਤੀਯੋਗੀ ਮੁਕਾਬਲੇ ਦਾ ਹਿੱਸਾ ਬਣ ਸਕਦੇ ਹਨ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ