ਇਤਿਹਾਸਿਕ ਦਿਹਾੜੇ - ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ - 18 ਪੋਹ (2 ਜਨਵਰੀ 2020) | ਸ਼ਹੀਦੀ ਭਾਈ ਕੇਹਰ ਸਿੰਘ, ਭਾਈ ਸਤਵੰਤ ਸਿੰਘ – 22 ਪੋਹ (6 ਜਨਵਰੀ 2020) | ਜੋੜ ਮੇਲਾ ਸ੍ਰੀ ਮੁਕਤਸਰ ਸਾਹਿਬ (ਮਾਘੀ) - 1 ਮਾਘ (14 ਜਨਵਰੀ 2020) | ਚਾਬੀਆਂ ਦਾ ਮੋਰਚਾ (ਸ੍ਰੀ ਅੰਮ੍ਰਿਤਸਰ ਸਾਹਿਬ) - 1 ਮਾਘ (14 ਜਨਵਰੀ 2020) | ਨੀਂਹ ਪੱਥਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਅੰਮ੍ਰਿਤਸਰ ਸਾਹਿਬ) - 7 ਮਾਘ (20 ਜਨਵਰੀ 2020) | ਜਨਮ ਦਿਹਾੜਾ ਬਾਬਾ ਦੀਪ ਸਿੰਘ ਜੀ ਸ਼ਹੀਦ – 14 ਮਾਘ (27 ਜਨਵਰੀ 2020) | ਬਸੰਤ ਪੰਚਮੀ - 17 ਮਾਘ (30 ਜਨਵਰੀ 2020) |

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਰਪਿਤ ਤਾਮਿਲਨਾਡੂ ’ਚ ਗੁਰਮਤਿ ਸਮਾਗਮ

ਭਾਈ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਲਈ 5 ਲੱਖ ਰੁਪਏ ਦਾ ਕੀਤਾ ਐਲਾਨ

ਅੰਮ੍ਰਿਤਸਰ, 15 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਾਮਿਲਨਾਡੂ ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਧਾਮ ਰਾਮੇਸ਼ਵਰਮ ’ਚ ਹੋਏ ਇਸ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸਿੱਖ ਕੌਮ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਗੁਰੂ ਨਾਨਕ ਧਾਮ ਰਾਮੇਸ਼ਵਰਮ (ਤਾਮਿਲਨਾਡੂ) ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਹੈ, ਜਿਥੇ ਗੁਰੂ ਸਾਹਿਬ ਆਪਣੀ ਦੂਸਰੀ ਉਦਾਸੀ ਦੌਰਾਨ ਗਏ ਸਨ। ਇਸ ਇਤਿਹਾਸਕ ਅਸਥਾਨ ’ਤੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਚੇਨਈ, ਤਿਰਚੀ, ਮਦੁਰਾਈ, ਬੰਗਲੌਰ, ਕੋਇਮਬਤੂਰ, ਬਿਜਨੌਰ ਆਦਿ ਥਾਵਾਂ ਤੋਂ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ।
ਸਮਾਗਮ ਸਮੇਂ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਲਈ 5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਗੁਰਮਤਿ ਸਮਾਗਮ ਕਰਨ ਦਾ ਮੰਤਵ ਜਿਥੇ ਪਹਿਲੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਾ ਹੈ, ਉਥੇ ਹੀ ਤਾਮਿਲਨਾਡੂ ਅਤੇ ਨਾਲ ਲਗਦੇ ਇਲਾਕਿਆਂ ਵਿਚ ਵੱਸਦੇ ਸਿੱਖਾਂ ਨਾਲ ਮੇਲ-ਜੋਲ ਨੂੰ ਵਧਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਅਗਲੇ ਸਮਿਆਂ ਅੰਦਰ ਵੀ ਕਰਵਾਏ ਜਾਣਗੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੇ ਇਸ ਇਤਿਹਾਸਕ ਅਸਥਾਨ ਵਿਖੇ ਵੱਡੀ ਪੱਧਰ ’ਤੇ ਸੰਗਤ ਜੁੜਨੀ ਆਪਣੇ ਆਪ ਵਿਚ ਇਤਿਹਾਸਕ ਗੱਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਧਰਮ ਪ੍ਰਚਾਰ ਯਾਤਰਾਵਾਂ ਦੌਰਾਨ ਦੇਸ਼ ਦੁਨੀਆਂ ਦੇ ਕਈ ਹਿੱਸਿਆਂ ਵਿਚ ਆਪਣੇ ਮੁਬਾਰਕ ਚਰਨ ਪਾਏ ਹਨ, ਜਿਨ੍ਹਾਂ ਵਿੱਚੋਂ ਰਮੇਸ਼ਵਰਮ ਵੀ ਇਕ ਹੈ। ਉਨ੍ਹਾਂ ਸਿੱਖ ਸੰਗਤ ਨੂੰ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਇਕਜੁਟ ਰਹਿਣ ਦੀ ਅਪੀਲ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਸਿੱਖ ਕੌਮ ਹਮੇਸ਼ਾ ਦੇਸ਼ ਦੁਨੀਆ ’ਚ ਵੱਸਦੇ ਸਿੱਖਾਂ ਨਾਲ ਚਟਾਨ ਵਾਂਗ ਖੜ੍ਹੀ ਹੈ।
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜੋਰਾ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਗੁਰਦੁਆਰਾ ਸਾਹਿਬ ਰਮੇਸ਼ਵਰਮ ਦੇ ਪ੍ਰਧਾਨ ਸ. ਹਰਬੰਸ ਸਿੰਘ, ਬਾਬਾ ਜਗਜੀਤ ਸਿੰਘ ਕਾਕਾ ਵੀਰ ਜੀ, ਸ. ਬਲਬੀਰ ਸਿੰਘ ਲੋਟਾ, ਸ. ਹਰਮੰਦਰ ਸਿੰਘ, ਸ. ਗਗਨਦੀਪ ਸਿੰਘ, ਸ. ਜਗਮੋਹਨ ਸਿੰਘ ਰਾਜੂ, ਸ. ਸੁਰਜੀਤ ਸਿੰਘ ਮਦਾਨ, ਸ. ਓਅੰਕਾਰ ਸਿੰਘ, ਸ. ਬਲਦੇਵ ਸਿੰਘ, ਸ. ਜਗੀਰ ਸਿੰਘ, ਸ. ਪਰਮਜੀਤ ਸਿੰਘ, ਸ. ਸਤਨਾਮ ਸਿੰਘ ਆਦਿ ਮੌਜੂਦ ਸਨ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!