ਇਤਿਹਾਸਿਕ ਦਿਹਾੜੇ - ਅਕਾਲ ਚਲਾਣਾ ਭਾਈ ਮਰਦਾਨਾ ਜੀ - 13 ਮੱਘਰ (28 ਨਵੰਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ - 14 ਮੱਘਰ (29 ਨਵੰਬਰ 2019) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ - 15 ਮੱਘਰ (30 ਨਵੰਬਰ 2019) | ਸ਼ਹੀਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ - 16 ਮੱਘਰ (1 ਦਸੰਬਰ 2019) | ਸ਼ਹੀਦੀ ਦਿਹਾੜਾ ਬਾਬਾ ਗੁਰਬਖਸ਼ ਸਿੰਘ ਜੀ - 19 ਮੱਘਰ (4 ਦਸੰਬਰ 2019) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ - 29 ਮੱਘਰ (14 ਦਸੰਬਰ 2019) | ਸਥਾਪਨਾ ਦਿਵਸ ਸ਼੍ਰੋਮਣੀ ਅਕਾਲੀ ਦਲ - 29 ਮੱਘਰ (14 ਦਸੰਬਰ 2019) |

32 Kbps 96 Kbps

 
 
 
Sarai Booking
 
 
 

ਸ਼੍ਰੋਮਣੀ ਕਮੇਟੀ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਅੱਗੇ ਆਈ

ਸ੍ਰੀ ਦਰਬਾਰ ਸਾਹਿਬ ਸਮੇਤ ਇਤਿਹਾਸਕ ਗੁਰਦੁਆਰਿਆਂ ਅੰਦਰ ਫਾਰਮ ਭਰਨ ਦੀ ਸੁਵਿਧਾ ਦਿੱਤੀ
ਡੇਰਾ ਬਾਬਾ ਨਾਨਕ ਤੋਂ ਟਰਮੀਨਲ ਤੱਕ ਮੁਫ਼ਤ ਬੱਸ ਸੇਵਾ ਵੀ ਕੀਤੀ ਸ਼ੁਰੂ
ਅੰਮ੍ਰਿਤਸਰ, 28 ਨਵੰਬਰ- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੀ ਸੰਗਤ ਨੂੰ ਆਨਲਾਈਨ ਫਾਰਮ ਭਰਨ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਇਸ ਸਬੰਧੀ ਵਿਸ਼ੇਸ਼ ਕੇਂਦਰ ਖੋਲ੍ਹੇ ਗਏ ਹਨ। ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਨੂੰ ਰਜਿਸਟ੍ਰੇਸ਼ਨ ਕਰਵਾਉਣ ਸਮੇਂ ਆਉਂਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸੁਵਿਧਾ ਦੇਣ ਦਾ ਐਲਾਨ ਕੀਤਾ ਸੀ, ਜਿਸ ਤਹਿਤ ਵਿਸ਼ੇਸ਼ ਕਾਊਂਟਰ ਬਣਾਏ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਆਨਲਾਈਨ ਫਾਰਮ ਭਰਨ ਦੀ ਮੁਸ਼ਕਲ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਨੇ ਹਰ ਗੁਰਦੁਆਰਾ ਸਾਹਿਬ ਅੰਦਰ ਮੁਲਾਜ਼ਮ ਤਾਇਨਾਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪੁੱਜਦੀ ਸੰਗਤ ਵੀ ਰਜਿਸਟ੍ਰੇਸ਼ਨ ਲਈ ਸ਼੍ਰੋਮਣੀ ਕਮੇਟੀ ਪਾਸੋਂ ਸੁਵਿਧਾ ਪ੍ਰਾਪਤ ਕਰ ਸਕੇਗੀ। ਇਸ ਕਾਰਜ ਲਈ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਵਿਸ਼ੇਸ਼ ਕੇਂਦਰ ਖੋਲ੍ਹਿਆ ਗਿਆ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਵੀ ਇਹ ਸੇਵਾਵਾਂ ਜਾਰੀ ਕੀਤੀਆਂ ਗਈਆਂ ਹਨ। ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਹਰ ਇਤਿਹਾਸਕ ਗੁਰਦੁਆਰਾ ਸਾਹਿਬ ਅੰਦਰ ਵੀ ਰਜਿਸਟ੍ਰੇਸ਼ਨ ਦੀਆਂ ਸੇਵਾਵਾਂ ਲਾਗਤਾਰ ਜਾਰੀ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਰਜਿਸਟ੍ਰੇਸ਼ਨ ਲਈ ਆਪਣੇ ਅਧਾਰ ਕਾਰਡ ਅਤੇ ਪਾਸਪੋਰਟ ਦੀਆਂ ਰੰਗਦਾਰ ਫੋਟੋ ਕਾਪੀਆਂ ਅਤੇ ਇਕ ਪਾਸਪੋਰਟ ਸਾਈਜ਼ ਦੀ ਰੰਗਦਾਰ ਫੋਟੋ ਦੇਣੀ ਪਵੇਗੀ। 
ਡਾ. ਰੂਪ ਸਿੰਘ ਨੇ ਇਹ ਵੀ ਦੱਸਿਆ ਕਿ ਸੰਗਤ ਨੂੰ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ ਟਰਮੀਨਲ ਤੱਕ ਜਾਣ-ਆਉਣ ਲਈ ਆਉਂਦੀ ਮੁਸ਼ਕਲ ਦੇ ਹੱਲ ਲਈ ਵੀ ਭਲਕ ਤੋਂ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ਅਨੁਸਾਰ ਇਹ ਸੇਵਾ ਆਰੰਭੀ ਗਈ ਹੈ। ਇਹ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਿਲਕੁਲ ਮੁਫ਼ਤ ਹੋਵੇਗੀ। ਇਹ ਬੱਸ ਸੇਵਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਸਰਹੱਦ ਤੱਕ ਹੋਵੇਗੀ ਜੋ ਟਰਮੀਨਲ ਤੋਂ ਵਾਪਸੀ ਡੇਰਾ ਬਾਬਾ ਨਾਨਕ ਤੱਕ ਵੀ ਸੰਗਤ ਨੂੰ ਲੈ ਕੇ ਆਵੇਗੀ। ਇਹ ਸੇਵਾ ਸਵੇਰ ਤੋਂ ਸ਼ਾਮ ਤੱਕ ਰੋਜ਼ਾਨਾ ਜਾਰੀ ਰਹੇਗੀ। 
ਮੁੱਖ ਸਕੱਤਰ ਨੇ ਕਿਹਾ ਕਿ ਸਰਕਾਰਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਸਬੰਧੀ ਪ੍ਰਕਿਰਿਆ ਸਰਲ ਬਣਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਜਨਰਲ ਇਜਲਾਸ ਦੌਰਾਨ ਵੀ ਇਕ ਮਤੇ ਰਾਹੀਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਸੰਗਤ ਲਈ ਗਰੁੱਪ ਵੀਜੇ ਦੀ ਸਹੂਲਤ ਵੀ ਦੇਣੀ ਚਾਹੀਦੀ ਹੈ। ਇਸ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਵਿਅਕਤੀ ਨਾਲ ਉਸ ਵੱਲੋਂ ਇੱਕੋ ਫਾਰਮ ਵਿਚ ਦਿੱਤੇ ਗਏ ਵੇਰਵੇ ਅਨੁਸਾਰ ਸ਼ਰਧਾਲੂਆਂ ਨੂੰ ਜਾਣ ਦੀ ਖੁੱਲ੍ਹ ਹੋਣੀ ਚਾਹੀਦੀ ਹੈ। ਅਜਿਹਾ ਕਰਨ ਨਾਲ ਵੱਧ ਤੋਂ ਵੱਧ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਇਤਿਹਾਸਕ ਅਸਥਾਨ ਦੇ ਦਰਸ਼ਨ ਕਰਨ ਲਈ ਜਾ ਸਕਣਗੀਆਂ।
 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!