ਇਤਿਹਾਸਿਕ ਦਿਹਾੜੇ - ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ - 4 ਵੈਸਾਖ (17 ਅਪ੍ਰੈਲ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ - 4 ਵੈਸਾਖ (17 ਅਪ੍ਰੈਲ 2019) | ਜਨਮ ਦਿਹਾੜਾ ਭਗਤ ਧੰਨਾ ਜੀ -8 ਵੈਸਾਖ (21 ਅਪ੍ਰੈਲ 2019) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ - 11 ਵੈਸਾਖ (24 ਅਪ੍ਰੈਲ 2019) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਅਰਜਨ ਦੇਵ ਜੀ - 13 ਵੈਸਾਖ (26 ਅਪ੍ਰੈਲ 2019) |
 

SRE 2019 – 11 May 2019

 

Nanakshahi Calender

Nanakshahi Calender 551

 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ ਪਹਿਲੇ ਪਾਤਸ਼ਾਹ ਜੀ ਦੀ ਵਿਚਾਰਧਾਰਾ-ਗਿਆਨੀ ਹਰਪ੍ਰੀਤ ਸਿੰਘ

ਰਾਜਸਥਾਨ ਯੂਨੀਵਰਸਿਟੀ ਜੈਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਸਬੰਧੀ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 18 ਮਾਰਚ-
ਜੈਪੁਰ ਵਿਖੇ ਸਥਿਤ ਯੂਨੀਵਰਸਿਟੀ ਆਫ਼ ਰਾਜਸਥਾਨ ‘ਚ ਸਥਾਪਤ ਸ੍ਰੀ ਗੁਰੂ ਗੋਬਿੰਦ ਸਿੰਘ ਰਾਸ਼ਟਰੀ ਏਕਤਾ ਅਤੇ ਸਿੱਖ ਅਧਿਐਨ ਕੇਂਦਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੋਇਆ। ਸੈਮੀਨਾਰ ਦੇ ਦੋ ਸੈਸ਼ਨਾਂ ਦੌਰਾਨ ਦੇਸ਼ ਭਰ ਵਿੱਚੋਂ ਪਹੁੰਚੇ ਬੁਲਾਰਿਆਂ ਨੇ ਪਹਿਲੇ ਪਾਤਸ਼ਾਹ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਫਲਸਫੇ ‘ਤੇ ਵਿਚਾਰ ਪੇਸ਼ ਕੀਤੇ। ਸੈਮੀਨਾਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਅਤੇ ਹਾਜ਼ਰੀਨ ਨੂੰ ਸੰਬੋਧਨ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਥਾਨ ਪ੍ਰਥਮ ਹੈ ਅਤੇ ਉਨ੍ਹਾਂ ਦੀ ਵਿਚਾਰਧਾਰਾ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ। ਉਨ੍ਹਾਂ ਸੈਮੀਨਾਰ ਪ੍ਰਬੰਧਕਾਂ ਦੇ ਉੱਦਮ ਦੀ ਸ਼ਲਾਘਾ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਅਜਿਹੇ ਸੈਮੀਨਾਰਾਂ ਵਿਚ ਸਹਿਯੋਗ ਦੇਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਬੰਧੀ ਪਹਿਲਕਦਮੀ ਕਰਾਰ ਦਿੱਤਾ।
ਸੈਮੀਨਾਰ ਦੌਰਾਨ ਰਾਜਸਥਾਨ ਯੂਨੀਵਰਸਿਟੀ ਦੇ ਉੱਪ ਕੁਲਪਤੀ ਪ੍ਰੋ. ਆਰ. ਕੇ. ਕੋਠਾਰੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪਰਚੇ ਪੜ੍ਹਨ ਵਾਲੇ ਵਿਦਵਾਨਾਂ ਵਿਚ ਪ੍ਰਸਿੱਧ ਵਿਦਵਾਨ ਡਾ. ਜਸਪਾਲ ਸਿੰਘ ਸਾਬਕਾ ਵੀ. ਸੀ., ਡਾ. ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ, ਡਾ. ਬਲਵੰਤ ਸਿੰਘ ਢਿੱਲੋਂ, ਡਾ. ਸਰਬਜਿੰਦਰ ਸਿੰਘ, ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ, ਸਕੱਤਰ ਧਰਮ ਪ੍ਰਚਾਰ ਕਮੇਟੀ, ਪ੍ਰੋਫੈਸਰ ਮਹਿੰਦਰ ਸਿੰਘ, ਡਾ. ਮਨਜੀਤ ਸਿੰਘ ਦਿੱਲੀ ਯੂਨੀਵਰਸਿਟੀ, ਸ. ਅਜੈਪਾਲ ਸਿੰਘ ਜੈਪੁਰ, ਐਸ.ਕੇ.ਐਸ. ਬੈਂਸ, ਸ. ਅੰਗਰੇਜ਼ ਸਿੰਘ ਤੇ ਡਾ. ਮਨਜੀਤ ਕੌਰ ਸ਼ਾਮਲ ਸਨ। ਸੈਮੀਨਾਰ ਦੌਰਾਨ ਬੁਲਾਰਿਆਂ ਨੇ ਸਮਾਜਿਕ ਵਿਕਾਸ ਲਈ ਬਾਣੀ ਅਤੇ ਉਨ੍ਹਾਂ ਦੇ ਸਿਧਾਂਤਾਂ ਨੂੰ ਅਮਲ ਵਿਚ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ।

 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!