ਇਤਿਹਾਸਿਕ ਦਿਹਾੜੇ - ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ – 7 ਮਾਘ (20 ਜਨਵਰੀ 2021) । ਚਾਬੀਆਂ ਦਾ ਮੋਰਚਾ (ਸ੍ਰੀ ਅੰਮ੍ਰਿਤਸਰ) – 7 ਮਾਘ (20 ਜਨਵਰੀ 2021) । ਜਨਮ ਦਿਹਾੜਾ ਬਾਬਾ ਦੀਪ ਸਿੰਘ ਜੀ ਸ਼ਹੀਦ – 14 ਮਾਘ (27 ਜਨਵਰੀ 2021) । ਵੱਡਾ ਘੱਲੂਘਾਰਾ ਕੁੱਪ-ਰੋਹੀੜਾ (ਸੰਗਰੂਰ) – 27 ਮਾਘ (9 ਫਰਵਰੀ 2021) । ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ – 29 ਮਾਘ (11 ਫਰਵਰੀ 2021) |
 
 
 
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਏ ਗਏ ਜਾਂਚ ਕਮਿਸ਼ਨ ਦੁਆਰਾ ਪੇਸ਼ ਕੀਤੀ ਮੁਕੰਮਲ ਜਾਂਚ ਰਿਪੋਰਟ
 
 
 

ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

ਹੁਣ ਸ਼ਰਧਾਲੂ ੨੦ ਜਨਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ

ਅੰਮ੍ਰਿਤਸਰ, ੮ ਜਨਵਰੀ- ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕਰ ਦਿੱਤਾ ਗਿਆ ਹੈ। ਹੁਣ ਸਿੱਖ ਸ਼ਰਧਾਲੂ ੨੦ ਜਨਵਰੀ ੨੦੨੧ ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ ੩੧ ਦਸੰਬਰ ੨੦੨੦ ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ। ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਸ਼੍ਰੋਮਣੀ ਕਮੇਟੀ ਵੱਲੋਂ ਹੁਣ ੨੦ ਜਨਵਰੀ ੨੦੨੧ ਤੱਕ ਪਾਸਪੋਰਟ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਪਾਸਪੋਰਟ ਦੇ ਨਾਲ ਸ਼ਰਧਾਲੂ ਆਪਣੇ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀਆਂ ਫੋਟੋ ਕਾਪੀਆਂ ਅਤੇ ਤਿੰਨ ਪਾਸਪੋਰਟ ਸਾਈਜ਼ ਤਾਜ਼ਾ ਫੋਟੋ ਭੇਜਣ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨਿਰਧਾਰਤ ਸਮੇਂ ਅੰਦਰ ਆਪਣੇ ਪਾਸਪੋਰਟ ਅਤੇ ਲੋੜੀਂਦੇ ਦਸਤਾਵੇਜ਼ ਦੀਆਂ ਕਾਪੀਆਂ ਭੇਜਣ, ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲਗਵਾਏ ਜਾ ਸਕਣ।

 

Comments are closed.

 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

Like us on Facebook

 

ਸੰਪਰਕ / Contacts

ਬੀਬੀ ਜਗੀਰ ਕੌਰ ਜੀ, ਪ੍ਰਧਾਨ                                                     Bibi Jagir Kaur Ji, President, S.G.P.C.
+91-183-2553950 (O) email :- info@sgpc.net feedback@sgpc.net

ਸ. ਹਰਜਿੰਦਰ ਸਿੰਘ ਐਡਵੋਕੇਟ, ਮੁੱਖ ਸਕੱਤਰ                                  S. Harjinder Singh Advocate, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।