ਇਤਿਹਾਸਿਕ ਦਿਹਾੜੇ - ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ - 22 ਸਾਵਣ (6 ਅਗਸਤ 2018) | ਮੋਰਚਾ ਗੁਰੂ ਕਾ ਬਾਗ (ਸ੍ਰੀ ਅੰਮ੍ਰਿਤਸਰ) - 24 ਸਾਵਣ (8 ਅਗਸਤ 2018) | ਜੋੜ-ਮੇਲਾ ਬਾਬਾ ਬਕਾਲਾ – 10 ਭਾਦੋਂ (26 ਅਗਸਤ 2018) | ਜੋੜ-ਮੇਲਾ ਗੁਰਦੁਆਰਾ ਕੰਧ ਸਾਹਿਬ (ਬਟਾਲਾ) - 13 ਭਾਦੋਂ (29 ਅਗਸਤ 2018) | ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ – 14 ਭਾਦੋਂ (30 ਅਗਸਤ 2018) |
 
Sarai Booking Kirtan Player Kirtan Player Kirtan Player
 

ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

Follow us on Facebook

 

ਸਿੱਖ ਕੌਮ ਅਤੇ ਸਮਾਜ ਨੂੰ ਦਰਪੇਸ਼ ਚੁਣੌਤੀਆਂ ਤੇ ਸਮੱਸਿਆਵਾਂ ਦੇ ਹੱਲ ਲਈ ਨੌਜੁਆਨ ਸਿੱਖ ਸਕਾਲਰ ਅੱਗੇ ਆਉਣ –ਪ੍ਰੋ: ਕਿਰਪਾਲ ਸਿੰਘ ਬਡੂੰਗਰ

ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਸਿੱਖ ਬੁੱਧੀਜੀਵੀ ਕਮੇਟੀ ਨਾਲ ਪ੍ਰੋ: ਬਡੂੰਗਰ ਨੇ ਕੀਤੀ ਬੈਠਕ


ਫਤਹਿਗੜ੍ਹ ਸਾਹਿਬ, ੧੨ ਅਕਤੂਬਰ (             )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਸਿੱਖ ਨੌਜੁਆਨ ਬੁੱਧੀਜੀਵੀ ਕਮੇਟੀ ਦੀ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਜੋਕੇ ਸਮੇਂ ਸਿੱਖ ਕੌਮ ਅਤੇ ਸਮਾਜ ਨੂੰ ਦਰਪੇਸ਼ ਚੁਣੌਤੀਆਂ ਤੇ ਸਮੱਸਿਆਵਾਂ ਦੇ ਹੱਲ ਲਈ ਸਿੱਖ ਸਕਾਲਰ ਅੱਗੇ ਆਉਣ ਅਤੇ ਇਨ੍ਹਾਂ ਸਮੱਸਿਆਵਾਂ ਦੀ ਨਿਸ਼ਾਨਦੇਹੀ ਕਰਕੇ ਗੁਰਮਤਿ ਦੀ ਰੌਸ਼ਨੀ ਵਿਚ ਹੱਲ ਸੁਝਾਉਣ ਦੀ ਪਹਿਲਕਦਮੀ ਕਰਨ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ-ਨਾਲ ਕੌਮੀ ਸਮੱਸਿਆਵਾਂ ਵੀ ਬਦਲੀਆਂ ਹਨ ਅਤੇ ਵਰਤਮਾਨ ਸਮੱਸਿਆਵਾਂ ਨੂੰ ਕੌਮ ਦੇ ਅੱਜ ਦੀ ਪੀੜੀ ਦੇ ਚਿੰਤਕਾਂ ਨੂੰ ਬੇਹਤਰ ਢੰਗ ਨਾਲ ਸਮਝਦਿਆਂ ਹੋਇਆਂ ਆਪਣੀ ਸਾਰਥਕ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖੀ ਦੇ ਪ੍ਰਚਾਰ ਵਿਚ ਕੋਈ ਕਮੀ ਨਹੀਂ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਸਾਧਨਾਂ ਦੁਆਰਾ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਵੱਡੇ ਯਤਨ ਕੀਤੇ ਗਏ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਦੂਸਰੇ ਪਾਸੇ ਅਕਾਦਮਿਕ ਪੱਖ ਤੋਂ ਗੁਰਮਤਿ ਦੇ ਪ੍ਰਚਾਰ ਲਈ ਨੌਜੁਆਨ ਸਿੱਖ ਸਕਾਲਰਾਂ ਨੂੰ ਵੀ ਗੁਰਮਤਿ ਫਲਸਫੇ ਦੇ ਪ੍ਰਚਾਰ ਦੇ ਨਾਲ ਨਾਲ ਵਰਤਮਾਨ ਸਮਾਜਕ ਚੁਣੌਤੀਆਂ ਨੂੰ ਉਭਾਰਨਾ ਚਾਹੀਦਾ ਹੈ। ਪ੍ਰੋ: ਬਡੂੰਗਰ ਨੇ ਨਸ਼ੇ, ਪਤਿਤਪੁਣਾ, ਵਾਤਾਵਰਣ ਪ੍ਰਦੂਸ਼ਣ, ਵਿਆਹਾਂ ਉਪਰ ਹੁੰਦੀ ਫਜ਼ੂਲ ਖਰਚੀ, ਖੁਦਕੁਸ਼ੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬੁੱਧੀਜੀਵੀਆਂ ਨੂੰ ਆਪਣੀਆਂ ਲਿਖਤਾਂ ਰਾਹੀਂ ਸਮਾਜ ਵਿਚ ਜਾਗਰੂਕਤਾ ਪੈਦਾ ਕਰਨ ਲਈ ਪ੍ਰੇਰਿਆ। ਉਨ੍ਹਾਂ ਇਹ ਵੀ ਕਿਹਾ ਕਿ ਵਿਸ਼ਵ ਪ੍ਰਸੰਗ ਵਿਚ ਸਿੱਖਾਂ ਦਾ ਸਥਾਨ ਹੋਰ ਬੇਹਤਰ ਕਿਵੇਂ ਹੋ ਸਕਦਾ ਹੈ ਇਸ ਸਬੰਧੀ ਵੀ ਸਕਾਲਰ ਆਪਣੇ ਵਿਚਾਰ ਪੇਸ਼ ਕਰਨ।
ਇਸ ਸਮੇਂ ਡਾ. ਪ੍ਰਭਜੋਤ ਕੌਰ ਚੰਡੀਗੜ੍ਹ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਕੌਮ ਦੇ ਨੌਜੁਆਨ ਸਕਾਲਰਾਂ ਨੂੰ ਇੱਕ ਮੰਚ ‘ਤੇ ਇਕੱਠਾ ਕਰਕੇ ਮੌਜੂਦਾ ਚੁਣੌਤੀਆਂ ਤੇ ਸਮੱਸਿਆਵਾਂ ਦਾ ਮੰਥਨ ਕਰਨਾ ਸਮੇਂ ਦੀ ਮੁੱਖ ਲੋੜ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਸ ਯਤਨ ਦੇ ਨਿਰਸੰਦੇਹ ਸਾਰਥਕ ਸਿੱਟੇ ਨਿਕਲਣਗੇ।
ਇਸ ਮੌਕੇ ਹਾਜ਼ਰ ਨੌਜੁਆਨ ਸਿੱਖ ਬੁੱਧੀਜੀਵੀਆਂ ਵਿਚੋਂ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਤੋਂ ਡਾ. ਪਰਮਜੀਤ ਕੌਰ, ਗੁਰਮਤਿ ਕਾਲਜ ਪਟਿਆਲਾ ਤੋਂ ਡਾ. ਅਸਪ੍ਰੀਤ ਕੌਰ, ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਬਹਾਦਰਗੜ੍ਹ ਤੋਂ ਡਾ. ਸਤਿੰਦਰ ਸਿੰਘ, ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਝਾੜ ਸਾਹਿਬ ਤੋਂ ਬੀਬੀ ਬਲਜਿੰਦਰ ਕੌਰ, ਗੁਰੂ ਨਾਨਕ ਕਾਲਜ ਬੁਢਲਾਡਾ ਤੋਂ ਸ. ਲਖਵਿੰਦਰ ਸਿੰਘ, ਵਿਸ਼ਵਕਰਮਾ ਕਾਲਜ ਦਿੜ੍ਹਬਾ ਤੋਂ ਬੀਬੀ ਸੁਖਜਿੰਦਰ ਕੌਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਤੋਂ ਡਾ. ਜੋਗਿੰਦਰ ਸਿੰਘ, ਸ. ਅਮਨ ਸਿੰਘ ਤੇ ਸ. ਗੁਰਪ੍ਰਤਾਪ ਸਿੰਘ, ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਮਦਮਾ ਸਾਹਿਬ ਤੋਂ ਡਾ. ਜਸਵੰਤ ਸਿੰਘ, ਗੁਰੂ ਕਾਸ਼ੀ ਗੁਰਮਤਿ ਇੰਸਟੀਟਿਊਟ ਤਲਵੰਡੀ ਸਾਬੋ ਤੋਂ ਡਾ. ਗੁਰਤੇਜ ਸਿੰਘ ਠੀਕਰੀਵਾਲਾ ਤੇ ਡਾ. ਦਿਲਬਰ ਸਿੰਘ ਨੇ ਜਿਥੇ ਸਿੱਖ ਕੌਮ ਨੂੰ ਦਰਪੇਸ਼ ਅਜੋਕੀਆਂ ਸਮੱਸਿਆਵਾਂ ਬਾਰੇ ਚਾਨਣਾ ਪਾਇਆ ਉਥੇ ਹੀ ਇਨ੍ਹਾਂ ਦੇ ਢੁੱਕਵੇਂ ਹੱਲ ਲਈ ਸੁਝਾਅ ਪੇਸ਼ ਕੀਤੀ। ਇਸ ਸਮੇਂ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਨਿਭਾਉਂਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੀ ਪ੍ਰੋਫੈਸਰ ਡਾ. ਕਿਰਨਦੀਪ ਕੌਰ ਨੇ ਸਿੱਖ ਸਕਾਲਰਾਂ ਨੂੰ ਪੇਸ਼ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਪ੍ਰਿਤਪਾਲ ਸਿੰਘ ਤੇ ਡਾ. ਪਰਮਵੀਰ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਸੁਖਦਰਸ਼ਨ ਸਿੰਘ ਖਹਿਰਾ ਵਾਈਸ ਚਾਂਸਲਰ, ਡਾ. ਚਮਕੌਰ ਸਿੰਘ, ਡਾ. ਗੁਰਨਾਇਬ ਸਿੰਘ, ਸ. ਸਿਮਰਜੀਤ ਸਿੰਘ ਮੀਤ ਸਕੱਤਰ, ਡਾ. ਜਤਿੰਦਰ ਸਿੰਘ ਸਿੱਧੂ ਡਾਇਰੈਕਟਰ ਐਜੂਕੇਸ਼ਨ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਡਾ. ਧਰਮਿੰਦਰ ਸਿੰਘ ਉਭਾ, ਪ੍ਰੋ: ਸੁਖਦੇਵ ਸਿੰਘ ਇੰਚਾਰਜ, ਡਾ. ਗੁਰਵੀਰ ਸਿੰਘ, ਡਾ. ਤੇਜਿੰਦਰਪਾਲ ਸਿੰਘ, ਡਾ. ਪਲਵਿੰਦਰ ਕੌਰ, ਡਾ. ਗੁਰਤੇਜ ਸਿੰਘ, ਡਾ. ਹਰਦੇਵ ਸਿੰਘ, ਡਾ. ਗੁਰਬਾਜ ਸਿੰਘ, ਸ. ਗੁਰਦਰਸ਼ਨ ਸਿੰਘ, ਸ. ਦਵਿੰਦਰ ਸਿੰਘ, ਸ. ਅਰਜੁਨ ਸਿੰਘ, ਸ. ਸ਼ੁਭਕਰਨ ਸਿੰਘ, ਸ. ਮਨਿੰਦਰ ਸਿੰਘ, ਬੀਬੀ ਗੁਰਪ੍ਰੀਤ ਕੌਰ ਤੇ ਸ. ਸਰਬਵੀਰ ਸਿੰਘ ਆਦਿ ਹਾਜ਼ਰ ਸਨ।

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਧਿਆਨ ਸਿੰਘ ਮੰਡ ਤੇ ਉਸਦੇ ਸਾਥੀਆਂ ਵੱਲੋਂ ਗੁਰੂ ਘਰ ਦੀ ਮਰਯਾਦਾ ਭੰਗ ਕਰਨਾ ਮੰਦਭਾਗਾ –ਪ੍ਰੋ: ਬਡੂੰਗਰ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਧਿਆਨ ਸਿੰਘ ਮੰਡ, ਬਲਜੀਤ ਸਿੰਘ ਦਾਦੂਵਾਲ, ਅਮਰੀਕ ਸਿੰਘ ਤੇ ਉਸਦੇ ਸਾਥੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨਾਲ ਝੜਪ ਕਰਨ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਨ੍ਹਾਂ ਵੱਲੋਂ ਸਮੇਂ ਸਮੇਂ ‘ਤੇ ਪੰਥ ਨੂੰ ਬਦਨਾਮ ਕਰਨ ਲਈ ਗੁਰਦੁਆਰਾ ਸਾਹਿਬਾਨ ਅੰਦਰ ਲੜਾਈ ਝਗੜੇ ਕਰਕੇ ਮਾਹੌਲ ਖਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ  ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕਰਨ ਦੀ ਇੱਕ ਮਰਯਾਦਾ ਤੇ ਵਿਧੀ ਵਿਧਾਨ ਹੈ ਜਿਸ ਅਨੁਸਾਰ ਕੌਮ ਦੀ ਇਹ ਮਾਣਮੱਤੀ ਸੇਵਾ ਪ੍ਰਾਪਤ ਹੁੰਦੀ ਹੈ ਪਰ ਇਨ੍ਹਾ ਆਪੂ ਬਣੇ ਜਥੇਦਾਰਾਂ ਵੱਲੋਂ ਲਗਾਤਾਰ ਗੁਰਮਤਿ ਦੇ ਉਲਟ ਕਾਰਵਾਈਆਂ ਕਰਕੇ ਸਿੱਖਾਂ ਦਾ ਅਕਸ ਖਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਵੱਲੋਂ ਕੀਤੀਆਂ ਜਾਂਦੀਆਂ ਝੜਪਾਂ ਨਾਲ ਜਿੱਥੇ ਗੁਰੂ ਘਰ ਦੀ ਮਰਯਾਦਾ ਭੰਗ ਹੋਈ ਹੈ ਉਥੇ ਹੀ ਵਿਸ਼ਵ ਭਰ ਵਿਚ ਬੈਠੀਆਂ ਸਿੱਖ ਸੰਗਤਾਂ ਦੇ ਮਨਾਂ ਨੂੰ ਵੀ ਭਾਰੀ ਠੇਸ ਪਹੁੰਚੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰ ਸਾਲ ੬ ਜੂਨ ਨੂੰ ਘੱਲੂਘਾਰਾ ਦਿਵਸ ਜੋ ਕਿ ਵੈਰਾਗਮਈ ਢੰਗ ਨਾਲ ਮਨਾਇਆ ਜਾਂਦਾ ਹੈ, ਸਮੇਂ ਵੀ ਇਹ ਲੋਕ ਗੁਰੂ ਘਰ ਦੀ ਮਰਯਾਦਾ ਭੰਗ ਕਰਕੇ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਅਕਸ ਨੂੰ ਢਾਹ ਲਾਉਣ ਦੀਆਂ ਕੋਝੀਆਂ ਹਰਕਤਾਂ ਕਰਦੇ ਰਹੇ ਹਨ। ਹੁਣ ਇਨ੍ਹਾਂ ਨੇ ਇੱਕ ਵਾਰ ਫਿਰ ਅਜਿਹੀ ਹਰਕਤ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਇਹ ਲੋਕ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਰਯਾਦਾ ਨੂੰ ਢਾਅ ਲਾਉਣ ਹੀ ਆਉਂਦੇ ਹਨ।

 
 
 

Important Links

tenders recruitments results education
 
 

Online Payment Gateway

payment gateway
 
 

Contacts

S. Gobind Singh Ji Longowal, President, S.G.P.C.
+91-183-2553950 (O)
info@sgpc.net

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!