ਇਤਿਹਾਸਿਕ ਦਿਹਾੜੇ - ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ – 24 ਚੇਤ (6 ਅਪ੍ਰੈਲ 2020) | ਗੁਰਗੱਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ - 24 ਚੇਤ (6 ਅਪ੍ਰੈਲ 2020) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ - 27 ਚੇਤ (9 ਅਪ੍ਰੈਲ 2020) | ਪ੍ਰਕਾਸ਼ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ - 30 ਚੇਤ (12 ਅਪ੍ਰੈਲ 2020) | ਖਾਲਸਾ ਸਾਜਣਾ ਦਿਵਸ (ਵੈਸਾਖੀ) - 1 ਵੈਸਾਖ (13 ਅਪ੍ਰੈਲ 2020) | ਸਿੱਖ ਦਸਤਾਰ ਦਿਵਸ - 1 ਵੈਸਾਖ (13 ਅਪ੍ਰੈਲ 2020) |

ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੇ ਬਰਾਬਰ ਕਿਸੇ ਦੁਨਿਆਵੀ ਵਿਅਕਤੀ ਦੀ ਤਸਵੀਰ ਲਗਾਉਣਾ ਗਲਤ: ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ ੩ ਅਗਸਤ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਕਿਸੇ ਵੀ ਦੁਨਿਆਵੀ ਵਿਅਕਤੀ ਜਾਂ ਆਪਣੇ ਆਪ ਨੂੰ ਬਾਬਾ ਅਖਵਾਉਣ ਵਾਲੇ ਦੀ ਤਸਵੀਰ ਸਿੱਖ ਗੁਰੂ ਸਾਹਿਬਾਨ ਦੇ ਬਰਾਬਰ ਨਹੀਂ ਲਗਾਈ ਜਾ ਸਕਦੀ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਿਸ ਅਖੌਤੀ ਸਾਧ (ਆਸਾਰਾਮ) ਤੇ ਬਲਾਤਕਾਰ ਤੇ ਹੋਰ ਸੰਗੀਨ ਜੁਰਮ ਲੱਗੇ ਹੋਣ ਤੇ ਉਹ ਉਨ੍ਹਾਂ ਕੇਸਾਂ ਦਾ ਅਦਾਲਤਾਂ ‘ਚ ਸਾਹਮਣਾ ਕਰ ਰਿਹਾ ਹੋਵੇ ਅਜਿਹੇ ਘਟੀਆ ਵਿਅਕਤੀਆਂ ਦੀਆਂ ਤਸਵੀਰਾਂ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲ ਛਾਪ ਕੇ ਰਾਜਸਥਾਨ ਦੇ ਜੋਧਪੁਰ ਵਿੱਚ ਬੱਚਿਆਂ ਦੇ ਭਵਿੱਖ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਮਹਾਨ ਪਰਉਪਕਾਰੀ, ਦਿਆਲੂ ਤੇ ਸੱਚ ਦਾ ਰਸਤਾ ਦਿਖਾਉਣ ਵਾਲੇ ਸਨ, ਪਰ ਜਿਹੜੇ ਵਿਅਕਤੀ (ਆਸਾਰਾਮ) ਦੀ ਤਸਵੀਰ ਨਾਲ ਦਿਖਾਈ ਗਈ ਹੈ ਉਹ ਬਲਾਤਕਾਰੀ ਹੈ।ਉਨ੍ਹਾਂ ਕਿਹਾ ਕਿ ਰਾਜਸਥਾਨ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਤੂਰੰਤ ਇਸ ਦਾ ਨੋਟਿਸ ਲਿਆ ਜਾਵੇ ਤੇ ਇਸ ਬਲਾਤਕਾਰੀ ਵਿਅਕਤੀ ਤੇ ਹੋਰਨਾਂ ਵਿਅਕਤੀਆਂ ਦੀਆਂ ਤਸਵੀਰਾਂ ਨੂੰ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲੋਂ ਹਟਾਇਆ ਜਾਵੇ।ਉਨ੍ਹਾਂ ਕਿਹਾ ਕਿ ਇਸ ਗੱਲ ਦੀ ਇਨਕੁਆਰੀ ਹੋਵੇ ਕਿ ਅਜਿਹੀਆਂ ਹਰਕਤਾਂ ਕਿਨਾ ਲੋਕਾਂ ਦੇ ਕਹਿਣ ਤੇ ਹੋ ਰਹੀਆਂ ਹਨ ਤੇ ਇਸ ਸਾਜਿਸ਼ ਵਿੱਚ ਕੌਣ-ਕੌਣ ਲੋਕ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਦੇਸ਼ ਧਰਮ ਲਈ ਚੰਗਾ ਕੰਮ ਕਰਦਾ ਹੈ ਤਾਂ ਉਸ ਦੀ ਪ੍ਰਸੰਸਾ ਕਰਨੀ ਚਾਹੀਦੀ ਹੈ ਉਸ ਦੇ ਕੀਤੇ ਕੰਮਾਂ ਦੀ ਮਿਸਾਲ ਵੀ ਦਿੱਤੀ ਜਾ ਸਕਦੀ ਹੈ, ਪਰ ਇਸ ਦਾ ਮਤਲਬ ਇਹ ਨਹੀਂ ਕਿ ਉਨ੍ਹਾਂ ਲੋਕਾਂ ਦੀਆਂ ਤਸਵੀਰਾਂ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੇ ਬਰਾਬਰ ਲਗਾਈਆਂ ਜਾਣ।ਉਨ੍ਹਾਂ ਕਿਹਾ ਕਿ ਅਜਿਹੀਆਂ ਕਿਤਾਬਾਂ ਜਿਨ੍ਹਾਂ ਉਪਰ ਇਹ ਤਸਵੀਰਾਂ ਛਾਪੀਆਂ ਗਈਆਂ ਹਨ ਉਹ ਤੁਰੰਤ ਜਬਤ ਕੀਤੀਆਂ ਜਾਣ ਤੇ ਅੱਗੇ ਤੋਂ ਕਿਸੇ ਵੀ ਦੁਨਿਆਵੀ ਵਿਅਕਤੀ ਦੀ ਤਸਵੀਰ ਗੁਰੂ ਸਾਹਿਬਾਨ ਦੀ ਤਸਵੀਰ ਦੇ ਬਰਾਬਰ ਨਾ ਛਾਪੇ ਜਾਣ ਨੂੰ ਯਕੀਨੀ ਬਣਾਇਆ ਜਾਵੇ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।