ਇਤਿਹਾਸਿਕ ਦਿਹਾੜੇ - ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ – 7 ਮਾਘ (20 ਜਨਵਰੀ 2021) । ਚਾਬੀਆਂ ਦਾ ਮੋਰਚਾ (ਸ੍ਰੀ ਅੰਮ੍ਰਿਤਸਰ) – 7 ਮਾਘ (20 ਜਨਵਰੀ 2021) । ਜਨਮ ਦਿਹਾੜਾ ਬਾਬਾ ਦੀਪ ਸਿੰਘ ਜੀ ਸ਼ਹੀਦ – 14 ਮਾਘ (27 ਜਨਵਰੀ 2021) । ਵੱਡਾ ਘੱਲੂਘਾਰਾ ਕੁੱਪ-ਰੋਹੀੜਾ (ਸੰਗਰੂਰ) – 27 ਮਾਘ (9 ਫਰਵਰੀ 2021) । ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ – 29 ਮਾਘ (11 ਫਰਵਰੀ 2021) |
 
 
 
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਏ ਗਏ ਜਾਂਚ ਕਮਿਸ਼ਨ ਦੁਆਰਾ ਪੇਸ਼ ਕੀਤੀ ਮੁਕੰਮਲ ਜਾਂਚ ਰਿਪੋਰਟ
 
 
 

ਸਿੱਖ ਬੱਚਿਆਂ ਤੇ ਨੌਜੁਆਨਾਂ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਸਿੱਖ ਬੀਬੀਆਂ ਦੀ ਅਹਿਮ ਜ਼ੁੰਮੇਵਾਰੀ -ਬੀਬੀ ਜਗੀਰ ਕੌਰ

ਸ੍ਰੀ ਮੁਕਤਸਰ ਸਾਹਿਬ, ੧੩ ਜਨਵਰੀ- ਸਿੱਖ ਇਤਿਹਾਸ ਦੇ ਚਾਲ੍ਹੀ ਮੁਕਤਿਆਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਮਾਘੀ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਇਥੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰੂ ਘਰਾਂ ਅੰਦਰ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਜਿਥੇ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕਾਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਤੇ ਸਿੱਖ ਇਤਿਹਾਸ ਨਾਲ ਜੋੜਿਆ, ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਚ ਮਾਤਾ ਭਾਗ ਕੌਰ ਜੀ ਗੁਰਮਤਿ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਕੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਆਪਣੇ ਸੰਬੋਧਨ ਵਿਚ ਖਿਦਰਾਣੇ ਦੀ ਢਾਬ ਤੋਂ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸ ਨੂੰ ਸਾਂਝਾ ਕਰਦਿਆਂ ਗੁਰੂ ਦੇ ਪਿਆਰੇ ਸਿੰਘਾਂ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਦੀ ਗਾਥਾ ਨੂੰ ਬਿਆਨ ਕੀਤਾ। ਉਨ੍ਹਾਂ ਆਖਿਆ ਕਿ ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਟੁੱਟੀ ਗੰਢੀ ਦੀ ਉਹ ਮਿਸਾਲ ਹੈ, ਜਿਸ ਨੇ ਭੁੱਲ ਦੇ ਅਹਿਸਾਸ ਨੂੰ ਸ਼ਹਾਦਤਾਂ ਨਾਲ ਸਿਜਿਆਂ। ਇਨ੍ਹਾਂ ਕੁਰਬਾਨੀਆਂ ਦੀ ਗਾਥਾ ਹਰ ਸਿੱਖ ਨੂੰ ਗੁਰੂ ਸਾਹਿਬ ਅੱਗੇ ਸਮਰਪਿਤ ਰਹਿਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਅਤੇ ਨੌਜੁਆਨਾਂ ਅੰਦਰ ਸਿੱਖ ਸਰੋਕਾਰਾਂ ਨੂੰ ਦ੍ਰਿੜ੍ਹ ਕਰਨ ਲਈ ਆਪਣੀ ਜ਼ੁੰਮੇਵਾਰੀ ਨਿਭਾਉਣ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਮਾਤਾ ਭਾਗ ਕੌਰ ਦੀ ਪ੍ਰੇਰਣਾ ਅਤੇ ਸੂਰਮਤਾਈ ਦੀ ਉੱਘੜਵੀਂ ਮਿਸਾਲ ਵੀ ਹੈ, ਜੋ ਸਿੱਖ ਬੀਬੀਆਂ ਲਈ ਆਪਣੇ ਧਰਮ ਪ੍ਰਤੀ ਜ਼ੁੰਮੇਵਾਰੀ ਨਿਭਾਉਣ ਦਾ ਮਾਰਗ ਦਿਖਾਉਂਦੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ’ਤੇ ਪਹਿਰਾ ਦੇਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁਟ ਰਹਿਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਗੁਰਿੰਦਰ ਕੌਰ, ਡਾਇਰੈਕਟਰ ਸਿੱਖਿਆ ਡਾ. ਤੇਜਿੰਦਰ ਕੌਰ ਧਾਲੀਵਾਲ, ਮੈਨੇਜਰ ਸ. ਸੁਮੇਰ ਸਿੰਘ ਆਦਿ ਮੌਜੂਦ ਸਨ।

 

Comments are closed.

 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

Like us on Facebook

 

ਸੰਪਰਕ / Contacts

ਬੀਬੀ ਜਗੀਰ ਕੌਰ ਜੀ, ਪ੍ਰਧਾਨ                                                     Bibi Jagir Kaur Ji, President, S.G.P.C.
+91-183-2553950 (O) email :- info@sgpc.net feedback@sgpc.net

ਸ. ਹਰਜਿੰਦਰ ਸਿੰਘ ਐਡਵੋਕੇਟ, ਮੁੱਖ ਸਕੱਤਰ                                  S. Harjinder Singh Advocate, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।