ਇਤਿਹਾਸਿਕ ਦਿਹਾੜੇ - ਅਕਾਲ ਚਲਾਣਾ ਭਾਈ ਮਰਦਾਨਾ ਜੀ - 13 ਮੱਘਰ (28 ਨਵੰਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ - 14 ਮੱਘਰ (29 ਨਵੰਬਰ 2019) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ - 15 ਮੱਘਰ (30 ਨਵੰਬਰ 2019) | ਸ਼ਹੀਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ - 16 ਮੱਘਰ (1 ਦਸੰਬਰ 2019) | ਸ਼ਹੀਦੀ ਦਿਹਾੜਾ ਬਾਬਾ ਗੁਰਬਖਸ਼ ਸਿੰਘ ਜੀ - 19 ਮੱਘਰ (4 ਦਸੰਬਰ 2019) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ - 29 ਮੱਘਰ (14 ਦਸੰਬਰ 2019) | ਸਥਾਪਨਾ ਦਿਵਸ ਸ਼੍ਰੋਮਣੀ ਅਕਾਲੀ ਦਲ - 29 ਮੱਘਰ (14 ਦਸੰਬਰ 2019) |

32 Kbps 96 Kbps

 
 
 
Sarai Booking
 
 
 

ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਕਾਰਵਾਈ ਹੋਵੇ- ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਨੇ ਸਾਈਬਰ ਕਰਾਈਮ ਵਿਭਾਗ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 11 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਧਰਮ ਦੀਆਂ ਰਵਾਇਤਾਂ ਨੂੰ ਸੱਟ ਮਾਰਨ ਦੇ ਚਲਨ ਦਾ ਸਖ਼ਤ ਨੋਟਿਸ ਲਿਆ ਹੈ। ਹਾਲ ਹੀ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਵੀਡੀਓ ਜਿਸ ਵਿਚ ਸਿੱਖ ਰਵਾਇਤਾਂ ਦੀ ਤੌਹੀਨ ਕੀਤੀ ਗਈ ਹੈ, ਸਬੰਧੀ ਭਾਈ ਲੌਂਗੋਵਾਲ ਨੇ ਸਰਕਾਰ ਪਾਸੋਂ ਸਖ਼ਤ ਕਾਰਵਾਈ ਮੰਗੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਕਾਰਵਾਈ ਲਈ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਤੇ ਸਾਈਬਰ ਕਰਾਈਮ ਸੈੱਲ ਦੇ ਆਈ.ਜੀ. ਨੂੰ ਪੱਤਰ ਵੀ ਲਿਖਿਆ ਹੈ। ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ’ਤੇ ਫੈਲੀ ਵੀਡੀਓ ਅੰਦਰ ਗੁਰਦੁਆਰਾ ਸਾਹਿਬ ਜਿਹਾ ਮਾਹੌਲ ਸਿਰਜ ਕੇ ਸਿੱਖ ਪ੍ਰੰਪਰਾਵਾਂ ਤੇ ਮਰਯਾਦਾ ਨੂੰ ਚੁਣੌਤੀ ਦਿੱਤੀ ਗਈ ਹੈ। ਵੀਡੀਓ ਅੰਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲੱਗੀ ਵੀ ਨਜ਼ਰ ਆਉਂਦੀ ਅਤੇ ਸਿੱਖ ਸ਼ਹੀਦਾਂ ਦੇ ਚਿੱਤਰ ਵੀ ਹਨ। ੴ ਤੇ ਖੰਡੇ ਵੀ ਨਜ਼ਰ ਆ ਰਹੇ ਹਨ। ਮੂਰਤੀਆਂ ਦੁਆਰਾ ਸਿੰਘ ਪ੍ਰੰਪਰਾਵਾਂ ਨੂੰ ਚੁਣੌਤੀ ਦਿੱਤੀ ਗਈ ਹੈ। ਇਸ ਵੀਡੀਓ ਅੰਦਰ ਰਾਗੀ ਸਿੰਘਾਂ ਦੇ ਕੀਰਤਨ ਕਰਨ ਵਾਂਗ ਨਕਲ ਵੀ ਕੀਤੀ ਗਈ ਹੈ।
ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਸਿੱਖ ਕੌਮ ਨੂੰ ਚਿੜਾਉਣ ਦਾ ਕੋਝਾ ਯਤਨ ਹੈ, ਜਿਸ ਦੇ ਦੋਸ਼ੀਆਂ iਖ਼ਲਾਫ਼ ਸਖ਼ਤ ਕਾਰਵਾਈ ਹੋਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਨਿੱਤ ਦਿਨ ਸਿੱਖ ਧਰਮ ਵਿਰੁੱਧ ਸੋਸ਼ਲ ਮੀਡੀਆ ’ਤੇ ਅਜਿਹੀਆਂ ਪੋਸਟਾਂ ਸਾਹਮਣੇ ਆ ਰਹੀਆਂ ਹਨ, ਪਰੰਤੂ ਸਰਕਾਰ ਦੇ ਸਾਈਬਰ ਕਰਾਈਮ ਵਿਭਾਗ ਦੀ ਕਾਰਗੁਜ਼ਾਰੀ ਨਾ-ਮਾਤਰ ਹੈ। ਸ਼੍ਰੋਮਣੀ ਕਮੇਟੀ ਵੱਲੋਂ ਅਜਿਹੇ ਮਾਮਲਿਆਂ ’ਤੇ ਸਖ਼ਤੀ ਵਰਤਣ ਲਈ ਸਮੇਂ-ਸਮੇਂ ਸਾਈਬਰ ਕਰਾਈਮ ਵਿਭਾਗ ਨੂੰ ਲਿਖ ਚੁੱਕੀ ਹੈ, ਪਰੰਤੂ ਕੋਈ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਹਰ ਧਰਮ ਦਾ ਸਤਿਕਾਰ ਬਹਾਲ ਰੱਖਣ ਲਈ ਸਰਕਾਰਾਂ ਨੂੰ ਸ਼ਰਾਰਤੀ ਅਨਸਰਾਂ ’ਤੇ ਨਿਗ੍ਹਾ ਰੱਖਣੀ ਚਾਹੀਦੀ ਹੈ ਅਤੇ ਅਜਿਹੀ ਮਾਮਲਿਆਂ ਵਿਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!