ਇਤਿਹਾਸਿਕ ਦਿਹਾੜੇ - ਸ਼ਹੀਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ 27 ਮੱਘਰ (12 ਦਸੰਬਰ 2018) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ - 29 ਮੱਘਰ (14 ਦਸੰਬਰ 2018) | ਸਥਾਪਨਾ ਦਿਵਸ ਸ਼੍ਰੋਮਣੀ ਅਕਾਲੀ ਦਲ - 29 ਮੱਘਰ (14 ਦਸੰਬਰ 2018) | ਸ਼ਹੀਦੀ ਦਿਹਾੜਾ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) - 7 ਪੋਹ (22 ਦਸੰਬਰ 2018) | ਸ਼ਹੀਦੀ ਵੱਡੇ ਸਾਹਿਬਜ਼ਾਦੇ ਅਤੇ ਚਮਕੌਰ ਸਾਹਿਬ ਦੇ ਹੋਰ ਸ਼ਹੀਦ - 8 ਪੋਹ (23 ਦਸੰਬਰ 2018) | ਸ਼ਹੀਦੀ ਦਿਹਾੜਾ ਭਾਈ ਸੰਗਤ ਸਿੰਘ ਜੀ - ੯ ਪੋਹ (24 ਦਸੰਬਰ 2018) | ਸ਼ਹੀਦੀ ਦਿਹਾੜਾ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ – 13 ਪੋਹ (28 ਦਸੰਬਰ 2018)
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸਿੱਖ ਰਾਜ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਸਾਹਿਬ ਦੇ ਸਥਾਪਨਾ ਦਿਵਸ ਸਬੰਧੀ ੨੭ ਮਈ ਨੂੰ ਹੋਵੇਗਾ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ, ੨੫ ਮਈ – ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਤ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ (ਹਰਿਆਣਾ) ਦੇ ਸਥਾਪਨਾ ਦਿਵਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ੨੭ ਮਈ ਨੂੰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਸਾਹਿਬ ਯਮੁਨਾ ਨਗਰ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਵਿਚ ਕੌਮ ਦੇ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਪੁੱਜਣਗੀਆਂ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਿੱਖ ਕੌਮ ਦੇ ਰਾਗੀ, ਢਾਡੀ ਅਤੇ ਕਥਾਵਾਚਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤ ਨੂੰ ਜੋੜਨਗੇ। ਉਨ੍ਹਾਂ ਕਿਹਾ ਕਿ ਕਿਲ੍ਹਾ ਲੋਹਗੜ੍ਹ ਸਾਹਿਬ ਦਾ ਸਿੱਖ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਹੈ ਅਤੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਤ ਕੀਤੀ ਗਈ ਸਿੱਖ ਰਾਜ ਦੀ ਇਸ ਪਹਿਲੀ ਰਾਜਧਾਨੀ ਦੇ ਸਥਾਪਨਾ ਦਿਵਸ ਮੌਕੇ ਕਰਵਾਇਆ ਜਾਣ ਵਾਲਾ ਸਮਾਗਮ ਇਤਿਹਾਸਕ ਹੋਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਕੀਰਤਨ, ਕਥਾ ਵੀਚਾਰਾਂ ਅਤੇ ਪਹੁੰਚ ਰਹੀਆਂ ਸ਼ਖਸੀਅਤਾਂ ਦੇ ਵਿਚਾਰ ਸਰਵਣ ਕਰਨ ਲਈ ਇਸ ਸਮਾਗਮ ਵਿਚ ਹਾਜ਼ਰੀ ਭਰਨ।

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
No announcement available or all announcement expired.
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!