ਇਤਿਹਾਸਿਕ ਦਿਹਾੜੇ - ਸ਼ਹੀਦੀ ਭਾਈ ਸੁਖਦੇਵ ਸਿੰਘ (ਸੁੱਖਾ) ਅਤੇ ਭਾਈ ਹਰਜਿੰਦਰ ਸਿੰਘ (ਜਿੰਦਾ) 23 ਅੱਸੂ (9 ਅਕਤੂਬਰ 2019) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ - 29 ਅੱਸੂ (15 ਅਕਤੂਬਰ 2019) | ਜਨਮ ਸੰਤ ਗਿਆਨੀ ਕਰਤਾਰ ਸਿੰਘ ਜੀ ਭਿੰਡਰਾਂਵਾਲੇ - 5 ਕੱਤਕ (21 ਅਕਤੂਬਰ 2019) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ 6 ਕੱਤਕ (22 ਅਕਤੂਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ - 6 ਕੱਤਕ (22 ਅਕਤੂਬਰ 2019) | ਜਨਮ ਦਿਹਾੜਾ ਬਾਬਾ ਬੁੱਢਾ ਜੀ (ਕੱਥੂਨੰਗਲ) - 7 ਕੱਤਕ (23 ਅਕਤੂਬਰ 2019)| ਬੰਦੀ ਛੋੜ ਦਿਵਸ (ਦੀਵਾਲੀ) 11 ਕੱਤਕ (27 ਅਕਤੂਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 13 ਕੱਤਕ (29 ਅਕਤੂਬਰ 2019) | ਸਾਕਾ ਪੰਜਾ ਸਾਹਿਬ (ਪਾਕਿਸਤਾਨ) - 14 ਕੱਤਕ (30 ਅਕਤੂਬਰ 2019) | ਸ਼ਹੀਦੀ ਭਾਈ ਬੇਅੰਤ ਸਿੰਘ - 15 ਕੱਤਕ (31 ਅਕਤੂਬਰ 2019) |

32 Kbps 96 Kbps

 
 
 
 
 

ਸੰਪਰਕ ਨੰਬਰ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ 1 ਅਗਸਤ, 2019 ਨੂੰ ਅਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰਬੰਧਕਾਂ ਦੇ ਸੰਪਰਕ ਨੰਬਰ:
1. ਸ੍ਰ: ਮਨਜੀਤ ਸਿੰਘ, ਸਕੱਤਰ, ਕੋਆਰਡੀਨੇਟਰ ਨਗਰ ਕੀਰਤਨ – +919914550550
2. ਸ੍ਰ: ਸਕੱਤਰ ਸਿੰਘ, ਮੀਤ ਸਕਤਰ, ਸ/ਕੋਆਰਡੀਨੇਟਰ – +917527800550
3. ਨੋਡਲ ਅਫ਼ਸਰ (ਜੋ ਨਗਰ ਕੀਰਤਨ ਨਾਲ ਚੱਲ ਰਿਹਾ ਹੈ) - +917526900550
4. ਕੰਟਰੋਲ ਰੂਮ (ਦਫ਼ਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ) – +919592500550

 
 
 

ਸੀਰੀਆ ਸਮੇਤ ਵਿਸ਼ਵ ਦੀ ਸੁਖ-ਸ਼ਾਂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ

[embedyt] https://www.youtube.com/watch?v=9lK8kL0ed_o[/embedyt]

ਅੰਮ੍ਰਿਤਸਰ, 08 ਮਾਰਚ- ਸੀਰੀਆ ਸਮੇਤ ਪੂਰੇ ਵਿਸ਼ਵ ਦੀ ਸੁਖ-ਸ਼ਾਂਤੀ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿਚ ਅਰਦਾਸ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋਏ ਇਸ ਅਰਦਾਸ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ ਅਤੇ ਇਸ ਤੋਂ ਪਹਿਲਾਂ ਸੰਗਤੀ ਰੂਪ ਵਿਚ ਮੂਲ ਮੰਤਰ, ਗੁਰ ਮੰਤਰ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ।
ਇਸ ਸਮੇਂ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਿੱਖ ਹਮੇਸ਼ਾਂ ਸਰਬੱਤ ਦਾ ਭਲਾ ਮੰਗਦੇ ਹਨ ਅਤੇ ਸਿੱਖ ਫਲਸਫਾ ਵੀ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੁਖ-ਸ਼ਾਂਤੀ ਲਈ ਅਰਦਾਸ ਕੀਤੀ ਗਈ ਹੈ ਅਤੇ ਇਹ ਖ਼ਾਲਸਾ ਪੰਥ ਦੀ ਰਵਾਇਤ ਹੈ ਕਿ ਦੇਸ਼ ਦੁਨੀਆ ਵਿਚ ਜਦੋਂ ਵੀ ਕਿਧਰੇ ਕੋਈ ਅਜਿਹਾ ਅਣਮਨੁੱਖੀ ਵਰਤਾਰਾ ਵਰਤਦਾ ਹੈ ਤਾਂ ਸਿੱਖ ਕੌਮ ਸਰਬੱਤ ਦੇ ਭਲੇ ਲਈ ਅਰਦਾਸ ਕਰਦੀ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਨੂੰ ਲੋਕਾਈ ਦੀ ਭਲਾਈ ਲਈ ਪਹੁੰਚ ਅਪਣਾਉਣੀ ਚਾਹੀਦੀ ਹੈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਸੀਰੀਆ ਅੰਦਰ ਹੋ ਰਹੀ ਖਾਨਾਜੰਗੀ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਹਰ ਇੱਕ ਨੂੰ ਜੀਣ ਦਾ ਹੱਕ ਹੈ ਅਤੇ ਇਹ ਸੁਰੱਖਿਅਤ ਰਹਿਣਾ ਚਾਹੀਦਾ ਹੈ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਗਿਆਨੀ ਸਵਰਨ ਸਿੰਘ ਇੰਚਾਰਜ ਸਿੱਖ ਮਿਸ਼ਨ ਜੰਮੂ, ਸ. ਗੁਰਬਚਨ ਸਿੰਘ ਇੰਚਾਰਜ ਦਫ਼ਤਰ ਸਕੱਤਰੇਤ, ਸ. ਰਜਿੰਦਰ ਸਿੰਘ ਅਟਾਰੀ, ਸ. ਸਤਿੰਦਰਪਾਲ ਸਿੰਘ ਅਤੇ ਹੋਰ ਮੌਜੂਦ ਸਨ।
 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!