No announcement available or all announcement expired.
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

-ਅਲੌਕਿਕ ਜਲੌ ਸਜਾਏ, ਪ੍ਰਸਿੱਧ ਰਾਗੀ ਜਥਿਆਂ ਭਰੀ ਕੀਰਤਨ ਦੀ ਹਾਜ਼ਰੀ

-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਧਾਰਮਿਕ ਦੀਵਾਨ

ਅੰਮ੍ਰਿਤਸਰ, 13 ਜਨਵਰੀ-
ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਹੱਦ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਸੰਗਤ ਨੇ ਦਰਸ਼ਨ ਕੀਤੇ ਤੇ ਅਨੰਦ ਮਾਣਿਆ। ਇਸੇ ਦੌਰਾਨ ਹੀ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਪਾਵਨ ਹੁਕਨਾਮੇ ਮਗਰੋਂ ਜਿਥੇ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਉਥੇ ਹੀ ਗੁਰੂ ਸਾਹਿਬ ਜੀ ਦੇ ਪਾਵਨ ਉਪਦੇਸ਼ਾਂ ਨੂੰ ਜੀਵਨ ਵਿਚ ਅਪਣਾਉਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਹੁਕਮਾਂ ਅਨੁਸਾਰੀ ਜੀਵਨ ਜਿਊਣਾ ਚਾਹੀਦਾ ਹੈ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੀ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਮੁਖਤਾਰ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਮਾਂਗਾ ਸਰਾਏ, ਸ. ਰਾਜਿੰਦਰ ਸਿੰਘ ਰੂਬੀ, ਸ. ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਮੌਜੂਦ ਸਨ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਕੂਲਾਂ ਦੇ ਬੱਚਿਆਂ ਨੇ ਗੁਰਬਾਣੀ ਕੀਰਤਨ ਕਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।

ਭਾਈ ਲੌਂਗੋਵਾਲ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੁਨੇਹਾ

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤ ਨੂੰ ਹਾਰਦਿਕ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੁਨੇਹਾ ਦਿੱਤਾ ਹੈ। ਜਾਰੀ ਬਿਆਨ ਰਾਹੀਂ ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਜੀ ਨੇ ਮਨੁੱਖਤਾ ਖਾਤਰ ਆਪਣਾ ਸਰਬੰਸ ਕੁਰਬਾਨ ਕਰ ਕੇ ਸਾਨੂੰ ਧਰਮ ਦੀਆਂ ਮੁੱਲਵਾਨ ਕਦਰਾਂ-ਕੀਮਤਾਂ ‘ਤੇ ਚੱਲਣਾ ਸਿਖਾਇਆ ਹੈ ਅਤੇ ਸਾਡਾ ਵੀ ਫਰਜ਼ ਹੈ ਕਿ ਅੱਜ ਜਦੋਂ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਰਹੇ ਹਾਂ ਤਾਂ ਖਾਲਸਾਈ ਜੀਵਨ ਜਾਚ ਦੇ ਧਾਰਨੀ ਬਣੀਏ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਲਤਾੜੇ ਹੋਏ ਲੋਕਾਂ ਨੂੰ ਛਾਤੀ ਨਾਲ ਲਗਾਇਆ ਅਤੇ ਸਰਦਾਰੀਆਂ ਬਖਸ਼ੀਆਂ। ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ ਜਿਨ੍ਹਾਂ ਨੇ ਮਨੁੱਖਤਾ ਅੰਦਰ ਜਬਰ-ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਤੇ ਸਾਹਿਸ ਪੈਦਾ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਅੱਜ ਦੇ ਪਦਾਰਥਵਾਦੀ ਸਮੇਂ ਵਿਚ ਗੁਰੂ ਸਾਹਿਬ ਦਾ ਜੀਵਨ-ਦਰਸ਼ਨ ਵਡਮੁੱਲੀ ਸੇਧ ਦੇਣ ਵਾਲਾ ਹੈ ਜਿਸ ਅਨੁਸਾਰੀ ਹੋ ਕੇ ਅਸੀਂ ਆਪਣਾ ਜੀਵਨ ਸੁਖਾਵਾਂ ਬਣਾ ਸਕਦੇ ਹਾਂ।

 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!