No announcement available or all announcement expired.
 
 
 
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਏ ਗਏ ਜਾਂਚ ਕਮਿਸ਼ਨ ਦੁਆਰਾ ਪੇਸ਼ ਕੀਤੀ ਮੁਕੰਮਲ ਜਾਂਚ ਰਿਪੋਰਟ
 
 
 

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

 ਅਲੌਕਿਕ ਜਲੌ ਸਜਾਏ, ਪ੍ਰਸਿੱਧ ਰਾਗੀ ਜਥਿਆਂ ਭਰੀ ਕੀਰਤਨ ਦੀ ਹਾਜ਼ਰੀ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਧਾਰਮਿਕ ਦੀਵਾਨ

ਅੰਮਿ੍ਰਤਸਰ, 20 ਜਨਵਰੀ- ਸਾਹਿਬੇ-ਕਮਾਲ, ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਸੰਗਤ ਨੇ ਦਰਸ਼ਨ ਕੀਤੇ ਤੇ ਅਨੰਦ ਮਾਣਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮਿ੍ਰਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਇਸੇ ਦੌਰਾਨ ਹੀ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਮੁਖਤਾਰ ਸਿੰਘ, ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਮੌਜੂਦ ਸਨ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਕੂਲਾਂ ਦੇ ਬੱਚਿਆਂ ਨੇ ਗੁਰਬਾਣੀ ਕੀਰਤਨ ਕਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।

 

Comments are closed.

 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

Like us on Facebook

 

ਸੰਪਰਕ / Contacts

ਬੀਬੀ ਜਗੀਰ ਕੌਰ ਜੀ, ਪ੍ਰਧਾਨ                                                     Bibi Jagir Kaur Ji, President, S.G.P.C.
+91-183-2553950 (O) email :- info@sgpc.net feedback@sgpc.net

ਸ. ਹਰਜਿੰਦਰ ਸਿੰਘ ਐਡਵੋਕੇਟ, ਮੁੱਖ ਸਕੱਤਰ                                  S. Harjinder Singh Advocate, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।