ਇਤਿਹਾਸਿਕ ਦਿਹਾੜੇ - ਅਕਾਲ ਚਲਾਣਾ ਭਾਈ ਮਰਦਾਨਾ ਜੀ - 13 ਮੱਘਰ (28 ਨਵੰਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ - 14 ਮੱਘਰ (29 ਨਵੰਬਰ 2019) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ - 15 ਮੱਘਰ (30 ਨਵੰਬਰ 2019) | ਸ਼ਹੀਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ - 16 ਮੱਘਰ (1 ਦਸੰਬਰ 2019) | ਸ਼ਹੀਦੀ ਦਿਹਾੜਾ ਬਾਬਾ ਗੁਰਬਖਸ਼ ਸਿੰਘ ਜੀ - 19 ਮੱਘਰ (4 ਦਸੰਬਰ 2019) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ - 29 ਮੱਘਰ (14 ਦਸੰਬਰ 2019) | ਸਥਾਪਨਾ ਦਿਵਸ ਸ਼੍ਰੋਮਣੀ ਅਕਾਲੀ ਦਲ - 29 ਮੱਘਰ (14 ਦਸੰਬਰ 2019) |

32 Kbps 96 Kbps

 
 
 
Sarai Booking
 
 
 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 1 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਾਏ ਗਏ, ਜਿਸ ਵਿਚ ਢਾਡੀ ਜਥਿਆਂ ਤੇ ਪ੍ਰਚਾਰਕਾਂ ਨੇ ਹਾਜ਼ਰੀ ਭਰੀ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸਕ ਪ੍ਰਸੰਗ ਨੂੰ ਸੰਗਤ ਨਾਲ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਮਨੁੱਖਤਾ ਲਈ ਇੱਕ ਮਾਰਗ ਦਰਸ਼ਨ ਹੈ ਜੋ ਮਜ਼ਲੂਮਾਂ ਦੇ ਹੱਕ ਵਿਚ ਖੜ੍ਹਨ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਗੁਰਮਤਿ ਵਿਚਾਰਧਾਰਾ ਨਾਲ ਜੁੜਨ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ, ਸ. ਨਰਿੰਦਰ ਸਿੰਘ ਮਥਰੇਵਾਲ, ਮੀਤ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਮਲਕੀਤ ਸਿੰਘ ਬਹਿੜਵਾਲ, ਸ. ਕਾਬਲ ਸਿੰਘ, ਭਾਈ ਖਜਾਨ ਸਿੰਘ ਪ੍ਰਚਾਰਕ ਆਦਿ ਮੌਜੂਦ ਸਨ।
ਇਸੇ ਦੌਰਾਨ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ। ਸਮਾਗਮ ਸਮੇਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਵੱਖ-ਵੱਖ ਸਕੂਲਾਂ ਦੇ ਬੱਚਿਆਂ ਅਤੇ ਸੇਵਾ ਸੁਸਾਇਟੀਆਂ ਵੱਲੋਂ ਬੀਬੀਆਂ ਦੇ ਸ਼ਬਦੀ ਜਥਿਆਂ ਨੇ ਸ਼ਬਦ ਕੀਰਤਨ ਕੀਤਾ, ਜਦਕਿ ਦੁਪਹਿਰ 2 ਵਜੇ ਤੋਂ ਕੌਮ ਦੇ ਪ੍ਰਸਿੱਧ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਸੰਗਤ ਨੂੰ ਗੁਰਬਾਣੀ ਦੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਇਸ ਦੌਰਾਨ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਮਹਾਂਪੁਰਖਾਂ ਸਮੇਤ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਮੌਜੂਦ ਸਨ।
 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!