ਇਤਿਹਾਸਿਕ ਦਿਹਾੜੇ - ਅਕਾਲ ਚਲਾਣਾ ਭਾਈ ਮਰਦਾਨਾ ਜੀ - 13 ਮੱਘਰ (28 ਨਵੰਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ - 14 ਮੱਘਰ (29 ਨਵੰਬਰ 2019) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ - 15 ਮੱਘਰ (30 ਨਵੰਬਰ 2019) | ਸ਼ਹੀਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ - 16 ਮੱਘਰ (1 ਦਸੰਬਰ 2019) | ਸ਼ਹੀਦੀ ਦਿਹਾੜਾ ਬਾਬਾ ਗੁਰਬਖਸ਼ ਸਿੰਘ ਜੀ - 19 ਮੱਘਰ (4 ਦਸੰਬਰ 2019) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ - 29 ਮੱਘਰ (14 ਦਸੰਬਰ 2019) | ਸਥਾਪਨਾ ਦਿਵਸ ਸ਼੍ਰੋਮਣੀ ਅਕਾਲੀ ਦਲ - 29 ਮੱਘਰ (14 ਦਸੰਬਰ 2019) |

32 Kbps 96 Kbps

 
 
 
Sarai Booking
 
 
 

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ:

-ਸ਼੍ਰੋਮਣੀ ਕਮੇਟੀ ਵੱਲੋਂ 13 ਰਾਸ਼ਟਰੀ ਅਤੇ ਅੰਤਰਰਾਸ਼ਟਰੀ ਵਿਚਾਰ ਗੋਸ਼ਟੀਆਂ ਸਮੇਤ ਕੁੱਲ 51 ਸਮਾਗਮ ਆਯੋਜਿਤ-ਪ੍ਰੋ. ਬਡੂੰਗਰ
-35000 ਸਰੋਤਿਆਂ ਨੂੰ 168 ਬੁਲਾਰਿਆਂ ਵੱਲੋਂ ਸੰਬੋਧਨ, 104 ਖੋਜ ਪੇਪਰ ਇਕੱਤਰ

ਸ੍ਰੀ ਫ਼ਤਹਿਗੜ੍ਹ ਸਾਹਿਬ, 21 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੁਨੀਆਂ ਦੇ ਹਰ ਕੋਨੇ ਵਿਚ ਗੁਰੂ ਸਾਹਿਬ ਜੀ ਦੇ ਸਿਧਾਂਤਾਂ ਦੇ ਪ੍ਰਚਾਰ-ਪਸਾਰ ਨੂੰ ਮੱਦੇਨਜ਼ਰ ਵਿਸ਼ਾਲ ਸਮਾਗਮ ਉਲੀਕੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਦੇ ਆਧਾਰਿਤ ਵਿਚਾਰ ਗੋਸ਼ਟੀਆਂ ਸੰਬੰਧੀ ਇੱਕ ਵਿਸ਼ੇਸ਼ ਸੈਮੀਨਾਰ ਕਮੇਟੀ ਦਾ ਗਠਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਕੀਤਾ ਗਿਆ। ਉਸ ਸੈਮੀਨਾਰ ਕਮੇਟੀ ਦੀ ਲੇਖਾ ਜੋਖਾ ਇਕੱਤਤਰਤਾ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕੀਤੀ ਗਈ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਵਿਚ ਸੈਮੀਨਾਰ ਕਮੇਟੀ ਵੱਲੋਂ ਆਯੋਜਿਤ 13 ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੈਮੀਨਾਰਾਂ ਤੋਂ ਇਲਾਵਾ 51 ਵਿਚਾਰ ਗੋਸ਼ਟੀਆਂ ਦਾ ਲੇਖਾ ਜੋਖਾ ਪੇਸ਼ ਕੀਤਾ ਗਿਆ। ਇੱਥੇ ਜ਼ਿਕਰਯੋਗ ਹੈ ਕਿ 13 ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੈਮੀਨਾਰ ਨੇਪਾਲ, ਮੁੰਬਈ, ਹਿੰਦੂ ਯੂਨੀਵਰਸਿਟੀ ਬਨਾਰਸ, ਜੇ.ਆਈ.ਐੱਸ. ਯੂਨੀਵਰਸਿਟੀ ਕਲਕੱਤਾ, ਨੈਸ਼ਨਲ ਯੂਨੀਵਰਸਿਟੀ, ਜੈਪੁਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ, ਗੁਰੂ ਨਾਨਕ ਇੰਜੀਨੀਅਰਿੰਗ ਕਾਲਜ, ਲੁਧਿਆਣਾ, ਗੁਰਦੁਆਰਾ ਪੰਜੋਖਰਾ ਸਾਹਿਬ (ਹਰਿਆਣਾ), ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸਾਬੋ ਕੀ ਤਲਵੰਡੀ, ਤਖ਼ਤ ਸ੍ਰੀ ਦਮਦਮਾ ਸਾਹਿਬ, ਗੁਰੂ ਨਾਨਕ ਗਰਲਜ਼ ਕਾਲਜ, ਮੁਕਤਸਰ ਸਾਹਿਬ, ਖ਼ਾਲਸਾ ਕਾਲਜ, ਪਟਿਆਲਾ ਵਿਖੇ ਆਯੋਜਿਤ ਕੀਤੇ ਗਏ। ਜਿਨ੍ਹਾਂ ਵਿਚ ਦੇਸ਼ ਅਤੇ ਵਿਦੇਸ਼ ਵਿਚੋਂ ਵੱਖ ਵੱਖ ਧਰਮਾਂ ਦੇ ਬੁੁੱਧੀਜੀਵੀ, ਇਤਿਹਾਸਕਾਰ ਅਤੇ ਧਾਰਮਿਕ ਆਗੂਆਂ ਨੇ ਵੱਡੀ ਸ਼ਮੂਲੀਅਤ ਕਰਕੇ ਗੁਰੂ ਨਾਨਕ ਦੇਵ ਜੀ ਦੇ ਜੀਵਨ, ਬਾਣੀ, ਯਾਤਰਾਵਾਂ, ਵਾਤਾਵਰਣ, ਸਿਧਾਂਤ, ਵੱਖ ਵੱਖ ਭਾਸ਼ਾਵਾਂ, ਔਰਤ ਜਾਤ, ਜੋਤਿ ਅਤੇ ਜੁਗਤ, ਮਨੁੱਖੀ ਬਰਾਬਰਤਾ ਆਦਿ ਵਿਸ਼ਿਆਂ `ਤੇ ਆਧਾਰਿਤ ਵਿਚਾਰ ਚਰਚਾਵਾਂ ਕੀਤੀਆਂ। ਇਨ੍ਹਾਂ ਸਮਾਗਮਾਂ ਦੀ ਵਿਸ਼ੇਸ਼ ਵਿਲੱਖਣਤਾ ਇਸ ਤਰ੍ਹਾਂ ਦੇਖਣ ਵਿਚ ਆਈ ਕਿ ਇਹ ਸਾਰੇ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਅੰਦਰ ਕੀਤੇ ਗਏ, ਜਿਸਦੀ ਸਮੁੱਚੇ ਰੂਪ ਵਿਚ ਸ਼ਲਾਘਾ ਕੀਤੀ ਗਈ। ਇਸ ਸੈਮੀਨਾਰ ਕਮੇਟੀ ਦੇ ਪ੍ਰੋਗਰਾਮ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਤ ਸਮੁੱਚੇ ਕਾਲਜ ਅਤੇ ਸਕੂਲਾਂ ਵਿਚ ਵੀ ਵਿਚਾਰ ਗੋਸ਼ਟੀਆਂ ਅਤੇ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਲਗਭਗ 35000 (ਪੈਂਤੀ ਹਜ਼ਾਰ) ਵਿਦਿਆਰਥੀਆਂ 2500 (ਪੱਚੀ ਸੌ) ਅਧਿਆਪਕਾਂ ਅਤੇ ਸਹਿਯੋਗੀਆਂ ਨੇ ਭਾਗ ਲਿਆ। ਇਹਨਾਂ ਸਮਾਗਮਾਂ ਨੂੰ 168 ਬੁਲਾਰਿਆਂ ਨੇ ਆਪਣੇ ਖੋਜ ਪੇਪਰਾਂ ਰਾਹੀਂ ਸੰਬੋਧਨ ਕੀਤਾ ਜਿਨ੍ਹਾਂ ਵਿਚੋਂ ਅੱਜ 104 ਖੋਜ ਪੇਪਰਾਂ ਦਾ ਇੱਕ ਸੰਗ੍ਰਹਿ ਡਾ. ਤੇਜਿੰਦਰ ਕੌਰ ਧਾਲੀਵਾਲ, ਡਾਇਰੈਕਟਰ (ਸਿੱਖਿਆ) ਐੱਸ.ਜੀ.ਪੀ.ਸੀ., ਡਾ. ਪਰਮਵੀਰ ਸਿੰਘ, ਮੁਖੀ ਇਨਸਾਈਕਲੋਪੀਡੀਆ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਡਾ. ਗੁਰਤੇਜ ਸਿੰਘ, ਟੌਹੜਾ ਇੰਸਟੀਚਿਊਟ, ਬਹਾਦਰਗੜ੍ਹ (ਪਟਿਆਲਾ) ਦੇ ਵਿਸ਼ੇਸ਼ ਸਹਿਯੋਗ ਸਦਕਾ ਇਕੱਤਰ ਕੀਤਾ ਗਿਆ। ਜਿਹੜਾ ਕਿ ਆਗਾਮੀ ਦਿਨਾਂ ਅੰਦਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਜੀ ਲੌਂਗੋਵਾਲ ਨੂੰ ਇੱਕ ਇਤਿਹਾਸਕ ਖੋਜ ਭਰਪੂਰ ਦਸਤਾਵੇਜ਼ ਦੇ ਤੌਰ ਤੇ ਸੌਂਪਿਆ ਜਾਵੇਗਾ। ਇਸ ਕਮੇਟੀ ਵੱਲੋਂ ਪੁੰਗਰ ਰਹੀ ਨੌਜਵਾਨ ਪੀੜ੍ਹੀ ਨੂੰ ਗੁਰੂ ਨਾਨਕ ਦੇਵ ਜੀ ਦੀ ਬਾਣੀ ਜਪੁਜੀ ਸਾਹਿਬ ਪੜ੍ਹਨ, ਦ੍ਰਿੜ ਕਰਵਾਉਣ ਅਤੇ ਕੰਠ ਕਰਵਾਉਣ ਦਾ ਵੱਡਾ ਉਪਰਾਲਾ ਕੀਤਾ ਗਿਆ। ਜਿਸ ਵਿਚ 22 ਅਕਤੂਬਰ ਨੂੰ ਤਿੰਨ ਤਖ਼ਤ ਸਾਹਿਬਾਨ ਦੇ ਸਨਮੁੱਖ 31000 (ਇਕੱਤੀ ਹਜ਼ਾਰ) ਸਕੂਲੀ ਬੱਚਿਆਂ ਨੇ ਜਪੁਜੀ ਸਾਹਿਬ ਪਾਠ ਦੇ ਸਮਾਗਮ ਵਿਚ ਹਿੱਸਾ ਲਿਆ। ਅੱਜ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਕਮੇਟੀ ਦੇ ਸਹਿਯੋਗੀ ਮੈਂਬਰਾਂ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਸਾਹਿਬਾਨ ਦਾ ਵਿਸ਼ੇਸ਼ ਧੰਨਵਾਦ ਅਤੇ ਸਨਮਾਨ ਕੀਤਾ ਗਿਆ। ਇਸ ਮੀਟਿੰਗ ਵਿਚ ਭਾਈ ਗੁਰਚਰਨ ਸਿੰਘ ਗਰੇਵਾਲ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਬੀਬੀ ਪਰਮਜੀਤ ਕੌਰ ਲਾਂਡਰਾਂ, ਜਥੇਦਾਰ ਜੈਪਾਲ ਸਿੰਘ ਮੰਡੀਆਂ, ਜਥੇਦਾਰ ਗੁਰਮੀਤ ਸਿੰਘ ਬੂਹ, ਜਥੇਦਾਰ ਚਰਨਜੀਤ ਸਿੰਘ ਕਾਲੇਵਾਲ, ਜਥੇਦਾਰ ਸੁੱਖਹਰਪ੍ਰੀਤ ਸਿੰਘ ਰੋਡੇ (ਸਾਰੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ), ਸ. ਸੁਖਦੇਵ ਸਿੰਘ ਭੂਰਾਕੋਹਨਾ, ਐਡੀਸ਼ਨਲ ਸਕੱਤਰ, ਕੋ-ਆਰਡੀਨੇਟਰ ਸੈਮੀਨਾਰ ਕਮੇਟੀ, ਭਗਵੰਤ ਸਿੰਘ ਧੰਗੇੜਾ, ਸਹਿ-ਕੋਆਰਡੀਨੇਟਰ ਅਤੇ ਡਾ. ਪ੍ਰਿਤਪਾਲ ਸਿੰਘ, ਵਾਈਸ ਚਾਂਸਲਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!