No announcement available or all announcement expired.
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਥੇਹੜੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਤੇ ਸੰਗਤ ਨੂੰ ਹੁਕਮਨਾਮਾ ਭਾਈ ਜਗਬੀਰ ਸਿੰਘ ਨੇ ਸਰਵਣ ਕਰਵਾਇਆ।
ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਵਿਧਾਇਕ ਸ. ਕਨਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਜਥੇਦਾਰ ਹੀਰਾ ਸਿੰਘ ਬਡਵਾਲ, ਸ. ਸੰਪੂਰਨ ਸਿੰਘ ਸਰਪੰਚ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਮੈਂਬਰ ਬਾਬਾ ਦਲੀਪ ਸਿੰਘ, ਸ. ਹਰਪਾਲ ਸਿੰਘ ਬੇਦੀ ਨਗਰ ਕੌਂਸਲਰ ਸ੍ਰੀ ਮੁਕਤਸਰ ਸਾਹਿਬ, ਸ. ਬਿੰਦਰ ਸਿੰਘ ਗੋਨਿਆਣਾ, ਸ. ਹਰਦੀਪ ਸਿੰਘ ਡਿੰਪੀ ਹਲਕਾ ਇੰਚਾਰਜ ਗਿੱਦੜਬਾਹਾ, ਸ. ਜਸਪਾਲ ਸਿੰਘ ਮਾਹਣੀ ਖੇੜਾ ਕਵੀਸ਼ਰੀ ਜਥਾ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ. ਦੀਪਇੰਦਰ ਸਿੰਘ ਇੰਚਾਰਜ 85, ਸ. ਨਿਰੰਜਨ ਸਿੰਘ ਸੁਪਰਵਾਈਜ਼ਰ, ਸ. ਜਸਬੀਰ ਸਿੰਘ, ਮੈਨੇਜਰ ਸ. ਬਲਦੇਵ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਮੁਕੰਦ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!