ਇਤਿਹਾਸਿਕ ਦਿਹਾੜੇ - ਸ਼ਹੀਦੀ ਸੰਤ ਹਰਚੰਦ ਸਿੰਘ ਜੀ ਲੋਂਗੋਵਾਲ - 5 ਭਾਦੋਂ (21 ਅਗਸਤ 2019) | ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 14 ਭਾਦੋਂ (30 ਅਗਸਤ 2019) | ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 15 ਭਾਦੋਂ (31 ਅਗਸਤ 2019) |

32 Kbps 96 Kbps

 

Route info – International Nagar Kirtan

 
 
 
Sarai Booking
 

ਸੰਪਰਕ ਨੰਬਰ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ 1 ਅਗਸਤ, 2019 ਨੂੰ ਅਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰਬੰਧਕਾਂ ਦੇ ਸੰਪਰਕ ਨੰਬਰ:
1. ਸ੍ਰ: ਮਨਜੀਤ ਸਿੰਘ, ਸਕੱਤਰ, ਕੋਆਰਡੀਨੇਟਰ ਨਗਰ ਕੀਰਤਨ – +919914550550
2. ਸ੍ਰ: ਸਕੱਤਰ ਸਿੰਘ, ਮੀਤ ਸਕਤਰ, ਸ/ਕੋਆਰਡੀਨੇਟਰ – +917527800550
3. ਨੋਡਲ ਅਫ਼ਸਰ (ਜੋ ਨਗਰ ਕੀਰਤਨ ਨਾਲ ਚੱਲ ਰਿਹਾ ਹੈ) - +917526900550
4. ਕੰਟਰੋਲ ਰੂਮ (ਦਫ਼ਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ) – +919592500550

 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਪਾਤਸ਼ਾਹੀ ਦਸਵੀਂ ਹਾਜੀਰਤਨ ਬਠਿੰਡਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 11 ਫ਼ਰਵਰੀ-
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਪਾਤਸ਼ਾਹੀ ਦਸਵੀਂ ਹਾਜੀਰਤਨ ਬਠਿੰਡਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।
ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ, ਸ. ਰਾਜਵਿੰਦਰ ਸਿੰਘ ਸਿੱਧੂ ਸ਼ਹਿਰੀ ਪ੍ਰਧਾਨ ਅਕਾਲੀ ਦਲ, ਸ. ਤੇਜਾ ਸਿੰਘ ਸਰਕਲ ਪ੍ਰਧਾਨ ਅਕਾਲੀ ਦਲ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ. ਦੀਪਇੰਦਰ ਸਿੰਘ ਇੰਚਾਰਜ 85, ਸ. ਨਿਰੰਜਨ ਸਿੰਘ ਸੁਪਰਵਾਈਜ਼ਰ, ਸ. ਜਸਬੀਰ ਸਿੰਘ ਸਹਾਇਕ ਸੁਪਰਵਾਈਜ਼ਰ, ਸ. ਗੁਰਬਖ਼ਸ਼ ਸਿੰਘ ਮੈਨੇਜਰ, ਸ. ਮੁਕੰਦ ਸਿੰਘ ਗੁਰਦੁਆਰਾ ਇੰਸਪੈਕਟਰ, ਬੀਬੀ ਬਲਵਿੰਦਰ ਕੌਰ ਸ਼ਹਿਰ ਪ੍ਰਧਾਨ ਇਸਤਰੀ ਵਿੰਗ ਅਕਾਲੀ ਦਲ, ਸ੍ਰੀ ਸਰੂਪ ਚੰਦ ਸਿੰਗਨਾ, ਬੀਬੀ ਦਵਿੰਦਰ ਕੌਰ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਅਵਤਾਰ ਸਿੰਘ ਪ੍ਰਧਾਨ ਬਾਬਾ ਦੀਪ ਸਿੰਘ ਜਥੇਬੰਦੀ, ਸ. ਇਕਬਾਲ ਸਿੰਘ, ਸ. ਭਰਪੂਰ ਸਿੰਘ ਸਾਬਕਾ ਮੀਤ ਸਕੱਤਰ ਤੋਂ ਇਲਾਵਾ ਪ੍ਰਚਾਰਕ ਭਾਈ ਗੁਰਮੀਤ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਗੁਰਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ
 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ