No announcement available or all announcement expired.
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਸ੍ਰੀ ਗੋਇੰਦਵਾਲ ਸਾਹਿਬ ਤੋਂ ਦੂਜੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 8 ਜਨਵਰੀ-
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਦੂਸਰੇ ਦਿਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ।
ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਭਗਵੰਤ ਸਿੰਘ ਸਿਆਲਕਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਸੁਖਵਰਸ਼ ਸਿੰਘ ਪੰਨੂੰ ਮੈਂਬਰ ਧਰਮ ਪ੍ਰਚਾਰ ਕਮੇਟੀ, ਬਾਬਾ ਸੁਬੇਗ ਸਿੰਘ ਸ੍ਰੀ ਗੋਇੰਦਵਾਲ ਸਾਹਿਬ, ਸ. ਬਲਵਿੰਦਰ ਸਿੰਘ ਵੇਈਂਪੂਈਂ, ਬਾਬਾ ਲੱਖਾ ਸਿੰਘ ਕੋਟੇਵਾਲੇ, ਬਾਬਾ ਬਲਕਾਰ ਸਿੰਘ ਹਨੂਮਾਨਗੜ੍ਹ ਆਦਿ ਮੌਜੂਦ ਸਨ।
ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇ: ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਉਲੀਕੇ ਗਏ ਸਮਾਗਮਾਂ ਤਹਿਤ ਇਹ ਸ਼ਬਦ ਗੁਰੂ ਯਾਤਰਾ ਆਰੰਭ ਕੀਤੀ ਗਈ ਹੈ, ਜੋ ਸਾਰੇ ਪੰਜਾਬ ਅੰਦਰ ਸ਼ਬਦ ਗੁਰੂ ਦਾ ਪ੍ਰਚਾਰ ਕਰੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਭਰਵੀਂ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਅਤੇ ਵਿਰਸਾ ਸ਼ਾਨਾਮੱਤਾ ਹੈ ਅਤੇ ਇਸ ਤੋਂ ਨੌਜੁਆਨੀ ਨੂੰ ਜਾਣੂ ਕਰਵਾਉਣ ਲਈ ਅਜਿਹੇ ਯਤਨ ਲਾਭਦਾਇਕ ਬਣਦੇ ਹਨ।
ਇਸ ਤੋਂ ਇਲਾਵਾ ਦਲ ਬਾਬਾ ਬਿਧੀ ਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਇਸ ਸ਼ਬਦ ਗੁਰੂ ਯਾਤਰਾ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਅਤੇ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਨਿਸ਼ਾਨ ਸਿੰਘ ਮੀਤ ਸਕੱਤਰ, ਭਾਈ ਕੁਲਵੰਤ ਸਿੰਘ ਹੈੱਡ ਗ੍ਰੰਥੀ, ਸ. ਸਤਨਾਮ ਸਿੰਘ ਰਿਆੜ ਮੈਨੇਜਰ, ਬਾਬਾ ਗਿਆਨ ਸਿੰਘ ਮਨਹਾਲਾ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬਾਬਾ ਭੋਲਾ ਸਿੰਘ, ਸ. ਕਰਤਾਰ ਸਿੰਘ ਇੰਚਾਰਜ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!