ਇਤਿਹਾਸਿਕ ਦਿਹਾੜੇ - ਅਰੰਭਤਾ ਸੰਮਤ ਨਾਨਕਸ਼ਾਹੀ 551 - 1 ਚੇਤ (14 ਮਾਰਚ 2019) | ਸ. ਬਘੇਲ ਸਿੰਘ ਵੱਲੋਂ ਦਿੱਲੀ ਫ਼ਤਿਹ - 2 ਚੇਤ (15 ਮਾਰਚ 2019) | ਹੋਲਾ ਮਹੱਲਾ - 8 ਚੇਤ (21 ਮਾਰਚ 2019) | ਸ਼ਹੀਦੀ ਸਰਦਾਰ ਭਗਤ ਸਿੰਘ - 10 ਚੇਤ (23 ਮਾਰਚ 2019) | ਸ਼ਹੀਦੀ ਭਾਈ ਸੁਬੇਗ ਸਿੰਘ ਸ਼ਾਹਬਾਜ਼ ਸਿੰਘ - 12 ਚੇਤ (25 ਮਾਰਚ 2019) |
 

Nanakshahi Calender

Nanakshahi Calender 551

 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

-ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 20 ਫ਼ਰਵਰੀ–
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਅਗਲੇ ਪੜਾਅ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ‘ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਸ. ਜਸਮੇਲ ਸਿੰਘ ਲਾਸੜੂ, ਸ. ਸਵਿੰਦਰ ਸਿੰਘ ਸਭਰਵਾਲ, ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਭਾਈ ਚਤਰ ਸਿੰਘ ਤੇ ਭਾਈ ਹਰਪਾਲ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਕਰਨੈਲ ਸਿੰਘ ਨਾਭਾ ਮੈਨੇਜਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਐਡੀ: ਮੈਨੇਜਰ ਸ. ਕਰਮ ਸਿੰਘ ਤੇ ਸ. ਕਰਨੈਲ ਸਿੰਘ, ਸ. ਜਤਿੰਦਰ ਸਿੰਘ ਸਿੱਧੂ ਡਾਇਰੈਕਟਰ ਐਜੂਕੇਸ਼ਨ, ਪ੍ਰਿੰਸੀਪਲ ਸੁਰਿੰਦਰ ਕੌਰ, ਬਾਬਾ ਅਮਰੀਕ ਸਿੰਘ ਕਾਰਸੇਵਾ, ਸੁਪਰਵਾਈਜ਼ਰ ਸ. ਦਲਜੀਤ ਸਿੰਘ, ਸ. ਸਤਵਿੰਦਰ ਸਿੰਘ, ਸ. ਲਖਬੀਰ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਗੁਰਵਿੰਦਰ ਸਿੰਘ, ਸ. ਭੁਪਿੰਦਰ ਸਿੰਘ, ਸੀ.ਸੀ. ਸ. ਭੁਪਿੰਦਰ ਸਿੰਘ, ਗ੍ਰੰਥੀ ਸੁੱਖਾ ਸਿੰਘ, ਸ. ਜਸਬੀਰ ਸਿੰਘ ਗ੍ਰੰਥੀ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!