No announcement available or all announcement expired.
 
 
 
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਏ ਗਏ ਜਾਂਚ ਕਮਿਸ਼ਨ ਦੁਆਰਾ ਪੇਸ਼ ਕੀਤੀ ਮੁਕੰਮਲ ਜਾਂਚ ਰਿਪੋਰਟ
 
 
 

ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੇ ਗੁਰਧਾਮਾਂ ਦੀ ਮਾਣ-ਮਰਯਾਦਾ ਲਈ ਕੁਰਬਾਨ ਹੋਣ ਦਾ ਜਜ਼ਬਾ ਪ੍ਰਚੰਡ ਕੀਤਾ-ਬੀਬੀ ਜਗੀਰ ਕੌਰ

ਸ਼ਹੀਦਾਂ ਦੇ ਇਤਿਹਾਸ ਤੋਂ ਬੱਚਿਆਂ ਨੂੰ ਜਾਣੂ ਕਰਵਾਉਣਾ ਮਾਵਾਂ ਦੀ ਅਹਿਮ ਜ਼ੁੰਮੇਵਾਰੀ-ਬੀਬੀ ਜਗੀਰ ਕੌਰ

ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਇਸਤਰੀ ਸਮਾਗਮ ਆਯੋਜਤ

ਭਲਕੇ ੨੧ ਫ਼ਰਵਰੀ ਨੂੰ ਮੁੱਖ ਸਮਾਗਮ ’ਚ ਪੁੱਜਣਗੀਆਂ ਪੰਥ ਦੀ ਪ੍ਰਮੁੱਖ ਸ਼ਖ਼ਸੀਅਤਾਂ

ਅੰਮ੍ਰਿਤਸਰ, ੨੦ ਫਰਵਰੀ- ਗੁਰਦੁਆਰਾ ਸੁਧਾਰ ਲਹਿਰ ਦੌਰਾਨ ੧੯੨੧ ਵਿਚ ਵਾਪਰੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਉਲੀਕੇ ਕੌਮੀ ਸਮਾਗਮਾਂ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਨਗਰ ਗੋਧਰਪੁਰ ਵਿਖੇ ਅੱਜ ਇਸਤਰੀ ਸੰਮੇਲਨ ਕਰਵਾਇਆ ਗਿਆ। ਦੱਸਣਯੋਗ ਹੈ ਕਿ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਜਥੇ ਦੀ ਅਗਵਾਈ ਕਰਨ ਵਾਲੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦਾ ਪਰਿਵਾਰ ਦੇਸ਼ ਵੰਡ ਮਗਰੋਂ ਇਸ ਨਗਰ ’ਚ ਆ ਕੇ ਵੱਸਿਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਇਥੇ ੩ ਦਿਨਾਂ ਸਮਾਗਮ ਉਲੀਕੇ ਗਏ ਹਨ, ਜਿਨ੍ਹਾਂ ਦੀ ਸ਼ੁਰੂਆਤ ਬੀਤੇ ਕੱਲ੍ਹ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਅੱਜ ਦੂਸਰੇ ਦਿਨ ਕਰਵਾਏ ਗਏ ਇਸਤਰੀ ਸੰਮੇਲਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ ਸਿੱਖ ਇਤਿਹਾਸ ਦਾ ਉਹ ਪੰਨਾ ਹੈ, ਜਿਸ ਨੇ ਗੁਰਦੁਆਰਿਆਂ ਦੇ ਪ੍ਰਬੰਧਾਂ ਨੂੰ ਪੰਥਕ ਹੱਥਾਂ ਵਿਚ ਲਿਆਉਣ ਲਈ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਕੌਮ ਨੂੰ ਇਸ ਸਾਕੇ ਨੇ ਸੰਗਠਤ ਕਰਕੇ ਭਵਿੱਖ ਲਈ ਕੇਵਲ ਸੁਚੇਤ ਹੀ ਨਹੀਂ ਕੀਤਾ, ਸਗੋਂ ਆਪਣੇ ਗੁਰਧਾਮਾਂ ਦੀ ਮਾਣ-ਮਰਯਾਦਾ ਲਈ ਕੁਰਬਾਨ ਹੋਣ ਦਾ ਜਜ਼ਬਾ ਵੀ ਪ੍ਰਚੰਡ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸਾਕੇ ਦੌਰਾਨ ਬੀਬੀਆਂ ਦੀ ਸਮੂਲੀਅਤ ਵੀ ਸਿੱਖ ਇਤਿਹਾਸ ਦਾ ਅਹਿਮ ਹਿੱਸਾ ਹੈ, ਇਸੇ ਲਈ ਸ਼ਤਾਬਦੀ ਸਮਾਗਮਾਂ ਦੌਰਾਨ ਇਕ ਦਿਨ ਦਾ ਸਮਾਗਮ ਇਤਿਹਾਸ ਦੀ ਅਹਿਮ ਪਾਤਰ ਬੀਬੀ ਤੇਜ ਕੌਰ ਤੇ ਬੀਬੀ ਇੰਦਰ ਕੌਰ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਜ ਅੰਦਰ ਬੀਬੀਆਂ ਦੇ ਯੋਗਦਾਨ ਨੂੰ ਨਕਾਰਿਆ ਨਹੀਂ ਜਾ ਸਕਦਾ ਅਤੇ ਮੌਜੂਦਾ ਸਮੇਂ ਅੰਦਰ ਬੀਬੀਆਂ ਦੀ ਜ਼ੁੰਮੇਵਾਰੀ ਹੋਰ ਵੀ ਵੱਡੀ ਹੈ। ਉਨ੍ਹਾਂ ਕਿਹਾ ਕਿ ਨੌਜੁਆਨੀ ਨੂੰ ਗੁਰਸਿੱਖੀ ਅਤੇ ਇਤਿਹਾਸ ਨਾਲ ਜੋੜਨਾ ਬੀਬੀਆਂ ਦਾ ਫ਼ਰਜ਼ ਹੈ, ਜਿਸ ਨੂੰ ਉਹ ਸੰਜਦੀਗੀ ਨਾਲ ਨਿਭਾਉਣ। ਕੌਮੀ ਭਵਿੱਖ ਦੀ ਬਿਹਤਰੀ ਲਈ ਬੱਚਿਆਂ ਅੰਦਰ ਸਿੱਖ ਸਰੋਕਾਰ ਪੈਦਾ ਕਰਨ ਲਈ ਮਾਵਾਂ ਵੱਡੀ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਨੂੰ ਸਮਰਪਿਤ ਹੁੰਦਿਆਂ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਆਪਣੇ ਸ਼ਹੀਦਾਂ ਦੇ ਪਾਏ ਹੋਏ ਪੂਰਨਿਆਂ ’ਤੇ ਚੱਲ ਕੇ ਸਿੱਖੀ ਦੀ ਚੜ੍ਹਦੀ ਕਲਾ ਲਈ ਯਤਨ ਕਰੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਕੌਰ, ਬੀਬੀ ਸ਼ਰਨਜੀਤ ਕੌਰ ਜੀਂਦੜ, ਪ੍ਰੋ. ਕਮਲਜੀਤ ਕੌਰ ਤੇ ਬੀਬੀ ਹਰਪ੍ਰੀਤ ਕੌਰ ਬਰਨਾਲਾ ਨੇ ਵੀ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸ਼ੀਅਤਾਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਬੀਬੀਆਂ ਦੇ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖੀ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਸੁਖਵਰਸ਼ ਸਿੰਘ ਪੰਨੂ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਸ. ਰਵਿੰਦਰ ਸਿੰਘ ਚੱਕ, ਸ. ਰਤਨ ਸਿੰਘ ਜੱਫਰਵਾਲ, ਬੀਬੀ ਜਸਬੀਰ ਕੌਰ, ਸ. ਤਾਰਾ ਸਿੰਘ ਸੱਲ੍ਹਾ, ਸ. ਅਮਰੀਕ ਸਿੰਘ ਸ਼ਾਹਪੁਰ, ਸ. ਗੁਰਿੰਦਰ ਸਿੰਘ ਸ਼ਾਮਪੁਰਾ, ਸ. ਸੁਖਬੀਰ ਸਿੰਘ ਵਾਹਲਾ, ਪ੍ਰਿੰ: ਸਵਰਨ ਸਿੰਘ ਤੁਗਲਵਾਲਾ, ਬੀਬੀ ਰੁਪਿੰਦਰ ਕੌਰ, ਬੀਬੀ ਜੋਗਿੰਦਰ ਕੌਰ ਬਠਿੰਡਾ, ਡਾ. ਤੇਜਿੰਦਰ ਕੌਰ ਧਾਲੀਵਾਲ, ਬੀਬੀ ਸਤਵੰਤ ਕੌਰ, ਬੀਬੀ ਗੁਰਿੰਦਰ ਕੌਰ ਜਲਾਲਉਸਮਾ, ਭਾਈ ਦੁਰਲੱਭ ਸਿੰਘ, ਮਾਸਟਰ ਗੁਰਨਾਮ ਸਿੰਘ, ਸ. ਅਮਰਜੀਤ ਸਿੰਘ ਰੰਧਾਵਾ, ਬਾਪੂ ਵੱਸਣ ਸਿੰਘ, ਸ. ਗੁਰਬਚਨ ਸਿੰਘ, ਸ. ਹਰਪਾਲ ਸਿੰਘ ਏਸੀਪੀ, ਸ. ਗੁਰਵਿੰਦਰ ਸਿੰਘ ਰੰਧਾਵਾ, ਬੀਬੀ ਦਲਜੀਤ ਕੌਰ, ਬੀਬੀ ਨਿਰਮਲ ਕੌਰ, ਸ. ਰਜਿੰਦਰ ਸਿੰਘ ਪਦਮ, ਸ. ਜੋਗਿੰਦਰ ਸਿੰਘ ਅਚਲੀਗੇਟ, ਬੀਬੀ ਰਣਜੀਤ ਕੌਰ, ਬੀਬੀ ਕਮਲੇਸ਼ ਕੌਰ, ਬੀਬੀ ਬਲਵਿੰਦਰ ਕੌਰ ਸੰਧੂ, ਬੀਬੀ ਰਾਜਬੀਰ ਕੌਰ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਹਰਜੀਤ ਸਿੰਘ ਲਾਲੂਘੂੰਮਣ, ਸ. ਸਿਮਰਜੀਤ ਸਿੰਘ ਕੰਗ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਸ. ਸੁਖਬੀਰ ਸਿੰਘ, ਹੈੱਡ ਪ੍ਰਚਾਰ ਭਾਈ ਜਸਵਿੰਦਰ ਸਿੰਘ ਸ਼ਹੂਰ, ਬੀਬੀ ਹਰਪ੍ਰੀਤ ਕੌਰ, ਭਾਈ ਰਣਜੀਤ ਸਿੰਘ ਵੜੈਚ, ਭਾਈ ਵਰਿਆਮ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

ਮੁੱਖ ਸਮਾਗਮ ਭਲਕੇ ੨੧ ਫ਼ਰਵਰੀ ਨੂੰ

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਗੋਧਰਪੁਰ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਤਹਿਤ ਭਲਕੇ ੨੧ ਫ਼ਰਵਰੀ ਨੂੰ ਮੁੱਖ ਸਮਾਗਮ ਹੋਵੇਗਾ। ਜਿਸ ਵਿਚ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਅੱਜ ਇਸਤਰੀ ਸੰਮੇਲਨ ਦੌਰਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਾਕੇ ਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਕੌਮੀ ਪੱਧਰ ਦਾ ਮੁੱਖ ਸਮਾਗਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਇਸ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਗਿਆਨੀ ਜਗਤਾਰ ਸਿੰਘ ਮੁੱਖ ਗੰ੍ਰਥੀ ਸ੍ਰੀ ਦਰਬਾਰ ਸਾਹਿਬ, ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਦਮਦਮੀ ਟਕਸਾਲ ਦੇ ਮੁਖੀ, ਵੱਖ-ਵੱਖ ਸੰਪਰਦਾਵਾਂ ਦੇ ਪ੍ਰਤੀਨਿਧ ਸ਼ਮੂਲੀਅਤ ਕਰਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਗੇ। ਉਨ੍ਹਾਂ ਦਸਿਆ ਕਿ ਇਸ ਮੁੱਖ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਵੱੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਨਗਰ ਗੋਧਰਪੁਰ ਦੀਆਂ ਸੰਗਤਾਂ ਵੱਲੋਂ ਸਾਰੇ ਸਮਾਗਮਾਂ ਦੌਰਾਨ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ।

 

Comments are closed.

 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

Like us on Facebook

 

ਸੰਪਰਕ / Contacts

ਬੀਬੀ ਜਗੀਰ ਕੌਰ ਜੀ, ਪ੍ਰਧਾਨ                                                     Bibi Jagir Kaur Ji, President, S.G.P.C.
+91-183-2553950 (O) email :- info@sgpc.net feedback@sgpc.net

ਸ. ਹਰਜਿੰਦਰ ਸਿੰਘ ਐਡਵੋਕੇਟ, ਮੁੱਖ ਸਕੱਤਰ                                  S. Harjinder Singh Advocate, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।