ਇਤਿਹਾਸਿਕ ਦਿਹਾੜੇ - ਸ਼ਹੀਦੀ ਸੰਤ ਹਰਚੰਦ ਸਿੰਘ ਜੀ ਲੋਂਗੋਵਾਲ - 5 ਭਾਦੋਂ (21 ਅਗਸਤ 2019) | ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 14 ਭਾਦੋਂ (30 ਅਗਸਤ 2019) | ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 15 ਭਾਦੋਂ (31 ਅਗਸਤ 2019) |

32 Kbps 96 Kbps

 

Route info – International Nagar Kirtan

 
 
 
Sarai Booking
 

ਸੰਪਰਕ ਨੰਬਰ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ 1 ਅਗਸਤ, 2019 ਨੂੰ ਅਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰਬੰਧਕਾਂ ਦੇ ਸੰਪਰਕ ਨੰਬਰ:
1. ਸ੍ਰ: ਮਨਜੀਤ ਸਿੰਘ, ਸਕੱਤਰ, ਕੋਆਰਡੀਨੇਟਰ ਨਗਰ ਕੀਰਤਨ – +919914550550
2. ਸ੍ਰ: ਸਕੱਤਰ ਸਿੰਘ, ਮੀਤ ਸਕਤਰ, ਸ/ਕੋਆਰਡੀਨੇਟਰ – +917527800550
3. ਨੋਡਲ ਅਫ਼ਸਰ (ਜੋ ਨਗਰ ਕੀਰਤਨ ਨਾਲ ਚੱਲ ਰਿਹਾ ਹੈ) - +917526900550
4. ਕੰਟਰੋਲ ਰੂਮ (ਦਫ਼ਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ) – +919592500550

 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਡਿਉੜੀ ਦੇ ਗੁੰਬਦਾਂ ਉਪਰ ਸੋਨਾ ਲਗਾਉਣ ਦੀ ਕਾਰ ਸੇਵਾ ਆਰੰਭ

ਅੰਮ੍ਰਿਤਸਰ, 10 ਫ਼ਰਵਰੀ-
 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਵਾਲੇ ਪ੍ਰਵੇਸ਼ ਦੁੁਆਰ ਦੀ  ਡਿਉੜੀ ਦੇ ਗੁੰਬਦਾਂ ਉਪਰ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਅੱਜ ਮੁੱਖ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਹਾਜ਼ਰੀ ਵਿਚ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਆਰੰਭ ਕੀਤੀ ਗਈ। ਕਾਰ ਸੇਵਾ ਦੀ ਆਰੰਭਤਾ ਭਾਈ ਕੁਲਵਿੰਦਰ ਸਿੰਘ ਵੱਲੋਂ ਕੀਤੀ ਗਈ ਅਰਦਾਸ ਉਪਰੰਤ ਹੋਈ। ਦੱਸਣਯੋਗ ਹੈ ਕਿ  ਡਿਊੜੀ ਉਪਰ ਬਣੇ ਮੁੱਖ ਗੁੰਬਦ ’ਤੇ ਲਗਾਉਣ ਲਈ 16 ਗੇਜ ਤਾਂਬੇ ਦੇ ਪੱਤਰਿਆਂ ‘ਤੇ ਸੋਨੇ ਦੀਆਂ 22 ਪਰਤਾਂ ਚੜ੍ਹਾਈਆਂ ਜਾਣਗੀਆਂ। ਇਸ ਤੋਂ ਇਲਾਵਾ ਛੋਟੇ ਗੁੰਬਦਾਂ ਉਪਰ ਵੀ ਇਹ ਪੱਤਰੇ ਲਗਾਏ ਜਾਣਗੇ। ਇਨ੍ਹਾਂ ਤਾਂਬੇ ਦੇ ਪੱਤਰਿਆਂ ਉਪਰ 40 ਕਿੱਲੋ ਦੇ ਕਰੀਬ ਸੋਨਾ ਲਗਾਇਆ ਜਾਵੇਗਾ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਕਰਵਾਈ ਜਾ ਰਹੀ ਡਿਉੜੀ ਦੀ ਕਾਰਸੇਵਾ ਦੀ ਸ਼ਲਾਘਾ ਕਰਦਿਆਂ ਸਮੂਹ ਸੰਗਤਾਂ ਨੂੰ ਇਸ ਸੇਵਾ ਵਿਚ ਤਨ, ਮਨ ਤੇ ਧਨ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਮੌਕੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਲਈ ਮੁਕੱਦਸ ਅਸਥਾਨ ਹੈ ਅਤੇ ਇਸ ਪਾਵਨ ਅਸਥਾਨ ਵਿਖੇ ਸਮੇਂ-ਸਮੇਂ ‘ਤੇ ਸੰਗਤ ਦੇ ਸਹਿਯੋਗ ਨਾਲ ਕਾਰ ਸੇਵਾਵਾਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਕਰਵਾਈ ਜਾ ਰਹੀ  ਡਿਉੜੀ ਦੀ ਕਾਰ ਸੇਵਾ ਜਲਦ ਹੀ ਪੂਰੀ ਹੋਵੇਗੀ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਨੇ ਕਿਹਾ ਕਿ ਇਹ ਕਾਰ ਸੇਵਾ  ਅਪ੍ਰੈਲ ਮਹੀਨੇ ਤਕ ਮੁਕੰਮਲ ਕਰ ਲਏ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਮੈਂਬਰ ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਸ. ਅਜਾਇਬ ਸਿੰਘ ਅਭਿਆਸੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮਲਕੀਤ ਸਿੰਘ ਚੰਗਾਲ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਜਗਸੀਰ ਸਿੰਘ ਮਾਂਗਿਆਣਾ ਤੇ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਤੇ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਗੁਰਮੀਤ ਸਿੰਘ ਬੱੁਟਰ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਵਧੀਕ ਮੈਨੇਜਰ ਸ. ਸੁਖਬੀਰ ਸਿੰਘ ਤੇ ਸ. ਲਖਬੀਰ ਸਿੰਘ, ਸ. ਰਾਮ ਸਿੰਘ ਭਿੰਡਰ, ਸ. ਨਵਇੰਦਰ ਸਿੰਘ ਲੌਂਗੋਵਾਲ, ਬਾਬਾ ਪ੍ਰੇਮ ਸਿੰਘ, ਬਾਬਾ ਜੱਗਾ ਸਿੰਘ, ਬਾਬਾ ਸੋਹਨ ਸਿੰਘ, ਮਹੰਤ ਗੋਪਾਲ ਸਿੰਘ, ਬਾਬਾ ਗੁਰਨਾਮ ਸਿੰਘ, ਸ. ਗੁਰਦੀਪ ਸਿੰਘ, ਸ. ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ।
 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ