ਇਤਿਹਾਸਿਕ ਦਿਹਾੜੇ - ਦਰਬਾਰ ਖ਼ਾਲਸਾ (ਦੁਸਹਿਰਾ) - 2-3 ਕੱਤਕ (18-19 ਅਕਤੂਬਰ 2018) | ਜਨਮ ਸੰਤ ਗਿਆਨੀ ਕਰਤਾਰ ਸਿੰਘ ਜੀ ਭਿੰਡਰਾਂਵਾਲੇ - 5 ਕੱਤਕ (21 ਅਕਤੂਬਰ 2018) | ਜਨਮ ਦਿਹਾੜਾ ਬਾਬਾ ਬੁੱਢਾ ਜੀ (ਕੱਥੂਨੰਗਲ) - 7 ਕੱਤਕ (23 ਅਕਤੂਬਰ 2018) | ਪ੍ਕਾਸ਼ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ - 10 ਕੱਤਕ (26 ਅਕਤੂਬਰ 2018) | ਸਾਕਾ ਪੰਜਾ ਸਾਹਿਬ (ਪਾਕਿਸਤਾਨ) - 14 ਕੱਤਕ (30 ਅਕਤੂਬਰ 2018) | ਸ਼ਹੀਦੀ ਭਾਈ ਬੇਅੰਤ ਸਿੰਘ - 15 ਕੱਤਕ (31 ਅਕਤੂਬਰ 2018) |
 
 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਧਿਆਤਮਿਕ ਵਾਤਾਵਰਣ ਨੂੰ ਦਰਸਾਉਂਦੀਆਂ ਤਸਵੀਰਾਂ ਸੂਚਨਾ ਕੇਂਦਰ ‘ਚ ਲਗਾਈਆਂ

ਪ੍ਰਸਿੱਧ ਫੋਟੋ ਆਰਟਿਸਟ ਸ. ਤੇਜਪ੍ਰਤਾਪ ਸਿੰਘ ਸੰਧੂ ਨੇ ਕੀਤੀ ਤਸਵੀਰਾਂ ਦੀ ਸੇਵਾ

ਅੰਮ੍ਰਿਤਸਰ, ੧੬ ਜੁਲਾਈ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀਆਂ ਦਿਨ-ਰਾਤ ਦੇ ਵੱਖ-ਵੱਖ ਸਮੇਂ ਵਿਚ ਖਿੱਚੀਆਂ ਗਈਆਂ ਤਸਵੀਰਾਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਥਾਪਿਤ ਕੀਤੀਆਂ ਗਈਆਂ ਹਨ, ਜੋ ਦੇਸ਼-ਵਿਦੇਸ਼ ਤੋਂ ਇਥੇ ਪੁੱਜਦੇ ਵਿਸ਼ੇਸ਼ ਮਹਿਮਾਨਾਂ ਲਈ ਖਿੱਚ ਦਾ ਕੇਂਦਰ ਬਣਨਗੀਆਂ। ਲੁਧਿਆਣਾ ਦੇ ਪ੍ਰਸਿੱਧ ਫੋਟੋ ਆਰਟਿਸਟ ਸ. ਤੇਜਪ੍ਰਤਾਪ ਸਿੰਘ ਸੰਧੂ ਵੱਲੋਂ ਸਾਲਾਂ ਦੀ ਮਿਹਨਤ ਨਾਲ ਖਿੱਚੀਆਂ ਇਹ ਯਾਦਗਾਰੀ ਤਸਵੀਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਰਾਗਾਂ ਦੇ ਸਮੇਂ ਨਾਲ ਜੁੜਦੀਆਂ ਹੋਣ ਕਾਰਨ ਵਿਲੱਖਣ ਪ੍ਰਭਾਵ ਦਿੰਦੀਆਂ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਦੇ ਨਵੀਨੀਕਰਨ ਸਮੇਂ ਇਸ ਦੀ ਬੇਸਮੈਂਟ ਵਿਚ ਵਿਸ਼ੇਸ਼ ਮਹਿਮਾਨਾਂ ਦੇ ਸਨਮਾਨ ਲਈ ਦੋ ਕਮਰੇ ਤਿਆਰ ਕੀਤੇ ਗਏ ਸਨ, ਜਿਨ੍ਹਾਂ ਵਿਚ ਪ੍ਰਸਿੱਧ ਫੋਟੋ ਆਰਟਿਸਟ ਸ. ਤੇਜ ਪ੍ਰਤਾਪ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਧਿਆਤਮਿਕ ਵਾਤਾਵਰਣ ਨੂੰ ਦਰਸਾਉਂਦੀਆਂ ਤਸਵੀਰਾਂ ਲਗਾਉਣ ਦੀ ਸੇਵਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਲਗਾਈਆਂ ਗਈਆਂ ੨੩ ਤਸਵੀਰਾਂ ਵਿੱਚੋਂ ੨੦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ੨੪ ਘੰਟੇ ਦੇ ਅਧਿਆਤਮਿਕ ਵਾਤਾਵਰਣ ਅਤੇ ਰਾਗਾਂ ਦੇ ਸਮੇਂ ਅਨੁਸਾਰ ਹਨ, ਜਦਕਿ ੩ ਤਸਵੀਰਾਂ ਬਦਲਦੀਆਂ ਰੁੱਤਾਂ ਦੇ ਪ੍ਰਭਾਵ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਸਵੀਰਾਂ ਨੂੰ ਵੇਖਣ ਵਾਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰੁੱਤਾਂ, ਰਾਗਾਂ ਤੇ ਪਹਿਰਾਂ ਆਦਿ ਅਨੁਸਾਰ ਵਾਤਾਵਰਣ ਨੂੰ ਕੁਝ ਮਿੰਟਾਂ ਵਿਚ ਮਹਿਸੂਸ ਕਰ ਸਕਣਗੇ। ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਅਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਸਾਂਝੇ ਤੌਰ ‘ਤੇ ਸ. ਤੇਜਪ੍ਰਤਾਪ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ।
ਇਸ ਦੌਰਾਨ ਸ. ਤੇਜਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਉਹ ਵਡਭਾਗੇ ਹਨ ਕਿ ਉਨ੍ਹਾਂ ਦੀਆਂ ਤਸਵੀਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਥਾਨ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਤਸਵੀਰਾਂ ਉਨ੍ਹਾਂ ਨੇ ੨੦੦੬ ਤੋਂ ਲੈ ਕੇ ੨੦੦੮ ਤੱਕ ਦੇ ਸਮੇਂ ਵਿਚ ਖਿੱਚੀਆਂ ਹਨ। ਉਨ੍ਹਾਂ ਇਹ ਸੇਵਾ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਆਹੁਦੇਦਾਰਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ। ਦੱਸਣਯੋਗ ਹੈ ਕਿ ਸ. ਤੇਜਪ੍ਰਤਾਪ ਸਿੰਘ ਸੰਧੂ ਵੱਲੋਂ ਵੱਖ-ਵੱਖ ਸਮਿਆਂ ਅਤੇ ਰੁੱਤਾਂ ‘ਤੇ ਅਧਾਰਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਖਿੱਚੀਆਂ ਗਈਆਂ ਤਸਵੀਰਾਂ ਦੀ ‘ਰਾਗ ਰਤਨ’ ਨਾਂ ਦੀ ਇੱਕ ਪੁਸਤਕ ਵੀ ਪ੍ਰਕਾਸ਼ਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਬਾਰ੍ਹਾਂ ਮਹੀਨਿਆਂ ‘ਤੇ ਅਧਾਰਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਦੀ ਵੀ ਇੱਕ ਪੁਸਤਕ ਤਿਆਰ ਕੀਤੀ ਹੈ, ਜਿਸ ਨੂੰ ੨੦੧੦ ਵਿਚ ਪੰਜਾਬ ਸਰਕਾਰ ਵੱਲੋਂ ਐਵਾਰਡ ਵੀ ਦਿੱਤਾ ਜਾ ਚੁੱਕਾ ਹੈ।

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!