No announcement available or all announcement expired.
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਖ਼ਾਲਸਾ ਸਾਜਣਾ ਦਿਵਸ ਮੌਕੇ ਭਾਈ ਲੌਂਗੋਵਾਲ ਨੇ ਸੰਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 13 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ਾਲਸਾ ਸਾਜਣਾ ਦਿਵਸ ਦੀ ਵਧਾਈ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ ੧੬੯੯ ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਣਾ ਕਰਕੇ ਦੁਨੀਆ ਦੇ ਇਤਿਹਾਸ ਵਿਚ ਨਿਵੇਕਲਾ ਅਧਿਆਏ ਸਿਰਜਿਆ ਸੀ, ਜਿਸ ਨੇ ਮਨੁੱਖਤਾ ਨੂੰ ਗੁਲਾਮੀ ਤੋਂ ਮੁਕਤ ਕਰਾ ਕੇ ਸਵੈਮਾਣ ਨਾਲ ਜਿਊਣ ਦਾ ਮਾਰਗ ਦਰਸਾਇਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੁੱਚੀ ਸੰਗਤ ਨੂੰ ਇਸ ਇਤਿਹਾਸਿਕ ਤੇ ਮੁਬਾਰਕ ਦਿਹਾੜੇ ਮੌਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੁਆਰਾ ਦਿੱਤੀਆਂ ਸਿੱਖਿਆਵਾਂ ‘ਤੇ ਚੱਲਦਿਆਂ ਜਾਤ-ਪਾਤ, ਊਚ-ਨੀਚ, ਜਬਰ ਜ਼ੁਲਮ, ਭ੍ਰਿਸ਼ਟਾਚਾਰ, ਭਰੂਣ ਹੱਤਿਆ ਤੇ ਨਸ਼ਿਆਂ ਜਿਹੀਆਂ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪੁੱਜਣ ਦੀ ਸੰਗਤ ਨੂੰ ਅਪੀਲ ਵੀ ਕੀਤੀ।

 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!