ਇਤਿਹਾਸਿਕ ਦਿਹਾੜੇ - ਸਾਕਾ ਨਨਕਾਣਾ ਸਾਹਿਬ (ਪਾਕਿਸਤਾਨ) – 9 ਫੱਗਣ (21 ਫਰਵਰੀ 2020) | ਜੈਤੋ ਦਾ ਮੋਰਚਾ (ਫਰੀਦਕੋਟ) – 9 ਫੱਗਣ (21 ਫਰਵਰੀ 2020) | ਹੋਲਾ ਮਹੱਲਾ – 27 ਫੱਗਣ (10 ਮਾਰਚ 2020) |

੧੯੮੪ ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ-ਭਾਈ ਲੌਂਗੋਵਾਲ

ਅੰਮ੍ਰਿਤਸਰ, 16 ਜਨਵਰੀ–੧੯੮੪ ‘ਚ ਦਿੱਲੀ ਸਮੇਤ ਹੋਰ ਸ਼ਹਿਰਾਂ ਵਿਚ ਕੀਤਾ ਗਿਆ ਸਿੱਖ ਕਤਲੇਆਮ ਅਣਮਨੁੱਖੀ ਕਾਰੇ ਦੀ ਸਿਖ਼ਰ ਸੀ, ਜਿਸ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ੧੯੮੪ ਸਿੱਖ ਕਤਲੇਆਮ ਨਾਲ ਸਬੰਧਤ ਜਸਟਿਸ ਐਸ. ਐਨ. ਢੀਂਗਰਾ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਆਪਣੀ ਜਾਂਚ ਰਿਪੋਰਟ ਦਿੱਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ੧੯੮੪ ਅੰਦਰ ਵੱਖ-ਵੱਖ ਰੇਲਵੇ ਸਟੇਸ਼ਨਾਂ ‘ਤੇ ਸਿੱਖ ਯਾਤਰੀਆਂ ਨੂੰ ਰੇਲ ਗੱਡੀਆਂ ‘ਚੋਂ ਉਤਾਰ ਕੇ ਹੱਤਿਆ ਕੀਤੀ ਗਈ ਅਤੇ ਹੈਰਾਨੀ ਦੀ ਗੱਲ ਹੈ ਕਿ ਕਿਸੇ ਨੇ ਵੀ ਨਾ ਹੀ ਸਿੱਖਾਂ ਨੂੰ ਬਚਾਇਆ ਅਤੇ ਨਾ ਹੀ ਕਿਸੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਸਟਿਸ ਢੀਂਗਰਾ ਕਮੇਟੀ ਵੱਲੋਂ ਦਿੱਤੀ ਗਈ ਰਿਪੋਰਟ ਵਿਚ ਸਾਫ਼ ਹੋ ਗਿਆ ਹੈ ਕਿ ੧ ਅਤੇ ੨ ਨਵੰਬਰ ੧੯੮੪ ਨੂੰ ਦਿੱਲੀ ਦੇ ਪੰਜ ਰੇਲਵੇ ਸਟੇਸ਼ਨਾਂ ‘ਤੇ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ। ਇਸ ਵਿਚ ਇਹ ਵੀ ਸਾਫ਼ ਹੋਇਆ ਹੈ ਕਿ ਪੁਲਿਸ ਨੇ ਆਪਣੀ ਬਣਦੀ ਜ਼ੁੰਮੇਵਾਰੀ ਨਹੀਂ ਨਿਭਾਈ। ਨਾ ਹੀ ਘਟਨਾਵਾਰ ਅਤੇ ਨਾ ਹੀ ਅਪਰਾਧਵਾਰ ਐਫ.ਆਈ.ਆਰ. ਦਰਜ਼ ਕੀਤੀ ਗਈ। ਇਸ ਤੋਂ ਇਲਾਵਾ ਕਈ ਸ਼ਿਕਾਇਤਾਂ ਨੂੰ ਇਕ ਐਫ.ਆਈ.ਆਰ. ਵਿਚ ਹੀ ਮਿਲਾ ਦਿੱਤਾ ਗਿਆ। ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਇਨ੍ਹਾਂ ਮਾਮਲਿਆਂ ਵਿਚ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸ਼ਲਾਖਾਂ ਪਿੱਛੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ੩੫ ਸਾਲ ਬਾਅਦ ਅਜੇ ਤੱਕ ਸਿੱਖ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ। ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਇਸ ਜਾਂਚ ਰਿਪੋਰਟ ਦੇ ਅਧਾਰ ‘ਤੇ ੧੯੮੪ ਸਿੱਖ ਕਤਲੇਆਮ ਵਿਚ ਸਿੱਖਾਂ ਨੂੰ ਇਨਸਾਫ਼ ਦਿੱਤਾ ਜਾਵੇ। ਭਾਈ ਲੌਂਗੋਵਾਲ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਵਿਚ ੮੫ ਫੀਸਦੀ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਦੇ ਕਾਤਲਾਂ ਨੂੰ ਲੰਮਾ ਅਰਸਾ ਬੀਤਣ ਬਾਅਦ ਵੀ ਸਜ਼ਾਵਾਂ ਤੋਂ ਦੂਰ ਰੱਖਣਾ ਦੇਸ਼ ਦੇ ਲੋਕਤੰਤਰ ‘ਤੇ ਸਵਾਲੀਆਂ ਨਿਸ਼ਾਨ ਹੈ। ਉਨ੍ਹਾਂ ਆਖਿਆ ਕਿ ਸਿੱਖ ਕਤਲੇਆਮ ਦਾ ਹਰ ਦੋਸ਼ੀ ਸਖ਼ਤ ਸਜ਼ਾ ਦਾ ਹੱਕਦਾਰ ਹੈ ਇਸ ਵਿਚ ਹੁਣ ਹੋਰ ਦੇਰੀ ਨਹੀਂ ਹੋਣੀ ਚਾਹੀਦੀ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!