ਇਤਿਹਾਸਿਕ ਦਿਹਾੜੇ - ਸ਼ਹੀਦੀ ਭਾਈ ਸੁਖਦੇਵ ਸਿੰਘ (ਸੁੱਖਾ) ਅਤੇ ਭਾਈ ਹਰਜਿੰਦਰ ਸਿੰਘ (ਜਿੰਦਾ) 23 ਅੱਸੂ (9 ਅਕਤੂਬਰ 2019) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ - 29 ਅੱਸੂ (15 ਅਕਤੂਬਰ 2019) | ਜਨਮ ਸੰਤ ਗਿਆਨੀ ਕਰਤਾਰ ਸਿੰਘ ਜੀ ਭਿੰਡਰਾਂਵਾਲੇ - 5 ਕੱਤਕ (21 ਅਕਤੂਬਰ 2019) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ 6 ਕੱਤਕ (22 ਅਕਤੂਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ - 6 ਕੱਤਕ (22 ਅਕਤੂਬਰ 2019) | ਜਨਮ ਦਿਹਾੜਾ ਬਾਬਾ ਬੁੱਢਾ ਜੀ (ਕੱਥੂਨੰਗਲ) - 7 ਕੱਤਕ (23 ਅਕਤੂਬਰ 2019)| ਬੰਦੀ ਛੋੜ ਦਿਵਸ (ਦੀਵਾਲੀ) 11 ਕੱਤਕ (27 ਅਕਤੂਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 13 ਕੱਤਕ (29 ਅਕਤੂਬਰ 2019) | ਸਾਕਾ ਪੰਜਾ ਸਾਹਿਬ (ਪਾਕਿਸਤਾਨ) - 14 ਕੱਤਕ (30 ਅਕਤੂਬਰ 2019) | ਸ਼ਹੀਦੀ ਭਾਈ ਬੇਅੰਤ ਸਿੰਘ - 15 ਕੱਤਕ (31 ਅਕਤੂਬਰ 2019) |

32 Kbps 96 Kbps

 
 
 
 
 

ਸੰਪਰਕ ਨੰਬਰ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ 1 ਅਗਸਤ, 2019 ਨੂੰ ਅਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰਬੰਧਕਾਂ ਦੇ ਸੰਪਰਕ ਨੰਬਰ:
1. ਸ੍ਰ: ਮਨਜੀਤ ਸਿੰਘ, ਸਕੱਤਰ, ਕੋਆਰਡੀਨੇਟਰ ਨਗਰ ਕੀਰਤਨ – +919914550550
2. ਸ੍ਰ: ਸਕੱਤਰ ਸਿੰਘ, ਮੀਤ ਸਕਤਰ, ਸ/ਕੋਆਰਡੀਨੇਟਰ – +917527800550
3. ਨੋਡਲ ਅਫ਼ਸਰ (ਜੋ ਨਗਰ ਕੀਰਤਨ ਨਾਲ ਚੱਲ ਰਿਹਾ ਹੈ) - +917526900550
4. ਕੰਟਰੋਲ ਰੂਮ (ਦਫ਼ਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ) – +919592500550

 
 
 

੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ੨੩ ਨੂੰ ਕਰਾਈਆਂ ਜਾਣਗੀਆਂ ਖ਼ਾਲਸਈ ਖੇਡਾਂ-ਭਾਈ ਲੌਂਗੋਵਾਲ

ਕਲਗੀਧਰ ਨਿਵਾਸ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਚੰਡੀਗੜ੍ਹ, ੧੭ ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਕਾਲਜਾਂ ਦੀਆਂ ਖ਼ਾਲਸਈ ਖੇਡਾਂ ੨੩ ਤੋਂ ੨੫ ਅਕਤੂਬਰ ਤੱਕ ਬੱਬਰ ਅਕਾਲੀ ਖਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਰਵਾਈਆਂ ਜਾਣਗੀਆਂ। ਇਹ ਫੈਸਲਾ ਇਥੇ ੨੭ ਸੈਕਟਰ ਸਥਿਤ ਕਲਗੀਧਰ ਨਿਵਾਸ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ। ਇਸ ਤੋਂ ਇਲਾਵਾ ਇਕੱਤਰਤਾ ਦੌਰਾਨ ਵੱਖ-ਵੱਖ ਖੇਡਾਂ ਵਿਚ ਪ੍ਰਾਪਤੀਆਂ ਕਰਨ ਵਾਲੇ ਕੁਝ ਖਿਡਾਰੀਆਂ ਨੂੰ ਸਨਮਾਨਿਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੦ਵਾਂ ਪ੍ਰਕਾਸ਼ ਪੁਰਬ ਇਕ ਖ਼ਾਸ ਮੌਕਾ ਹੈ ਅਤੇ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਦੀਆਂ ਖ਼ਾਲਸਈ ਖੇਡਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਇਤਿਹਾਸਕ ਪੁਰਬ ਨੂੰ ਸਮਰਪਿਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਖੇਡਾਂ ੨੩ ਤੋਂ ੨੫ ਅਕਤੂਬਰ ਨੂੰ ਬੱਬਰ ਅਕਾਲੀ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਹੋਣਗੀਆਂ। ਇਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਕਾਲਜਾਂ ਦੇ ਸਾਬਤ ਸੂਰਤ ਖਿਡਾਰੀ ਹਿੱਸਾ ਲੈਣਗੇ। ਵੱਖ-ਵੱਖ ਖੇਡਾਂ ਤੋਂ ਇਲਾਵਾ ਬਾਣੀ ਅਤੇ ਬਾਣੇ ਦੀ ਖੇਡ ਸਿੱਖ ਮਾਰਸ਼ਲ ਆਰਟ ਗਤਕਾ ਪ੍ਰਦਰਸ਼ਨੀ ਵਿਸ਼ੇਸ਼ ਤੌਰ ‘ਤੇ ਖਿੱਚ ਦਾ ਕੇਂਦਰ ਰਹੇਗੀ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਖੇ ਤਾਈਕਵਾਂਡੋਂ ਖੇਡ ਵਿੱਚੋਂ ਗੋਲਡ ਮੈਡਲ ਹਾਸਲ ਕਰਨ ਵਾਲੇ ਪਟਿਆਲਾ ਨੇੜਲੇ ਭੁਨਰਹੇੜੀ ਪਿੰਡ ਦੇ ਵਸਨੀਕ ਸ. ਰਵਿੰਦਰ ਸਿੰਘ ਨੂੰ ਉਸ ਦੀ ਪ੍ਰਾਪਤੀ ਬਦਲੇ ੫੧ ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਗੁਰੂ ਨਾਨਕ ਖਾਲਸ ਕਾਲਜ ਡਰੋਲੀ ਕਲਾਂ ਜਲੰਧਰ ਦੀ ਵਿਦਿਆਰਥਣ ਲਕਸ਼ਮੀ ਨੂੰ ਵੀ ਕਰਾਸ ਕੰਟਰੀ ਓਪਨ ਪੰਜਾਬ ਵਿੱਚੋਂ ਸੋਨੇ ਦਾ ਤਮਗਾ, ਐਥਲੈਟਿਕ ਮੀਟ ੧੫੦੦ ਮੀਟਰ ਵਿੱਚੋਂ ਚਾਂਦੀ ਦਾ ਤਮਗਾ ਹਾਸਲ ਕਰਨ ਬਦਲੇ ੫੦ ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਟਰੱਸਟ ਵਿਭਾਗ ਤੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮਸਲੇ ਵੀ ਵਿਚਾਰੇ ਗਏ ਅਤੇ ਲੋੜੀਂਦੀ ਕਾਰਜਾਂ ਨੂੰ ਪ੍ਰਵਾਨਗੀਆਂ ਦਿੱਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤਿੰ੍ਰਗ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸ. ਭੁਪਿੰਦਰ ਸਿੰਘ ਭਲਵਾਨ, ਸ. ਜਗਜੀਤ ਸਿੰਘ ਤਲਵੰਡੀ, ਸ. ਅਮਰੀਕ ਸਿੰਘ ਵਿਛੋਆ, ਸ. ਸ਼ਿੰਗਾਰਾ ਸਿੰਘ ਲੋਹੀਆ, ਬੀਬੀ ਜਸਬੀਰ ਕੌਰ ਜੱਫਰਵਾਲ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜ: ਸਖਮਿੰਦਰ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸ. ਲਖਬੀਰ ਸਿੰਘ, ਸ. ਦਰਸ਼ਨ ਸਿੰਘ ਪੀ.ਏ., ਮੈਨੇਜਰ ਸ. ਜਗੀਰ ਸਿੰਘ ਆਦਿ ਮੌਜੂਦ ਸਨ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!