ਇਤਿਹਾਸਿਕ ਦਿਹਾੜੇ - ਪੰਜਾਬੀ ਸੂਬਾ ਦਿਵਸ - 16 ਕੱਤਕ (1 ਨਵੰਬਰ 2019) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ - 16 ਕੱਤਕ (1 ਨਵੰਬਰ 2019) | ਜਨਮ ਦਿਹਾੜਾ ਭਗਤ ਨਾਮਦੇਵ ਜੀ - 23 ਕੱਤਕ (8 ਨਵੰਬਰ 2019) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ - 27 ਕੱਤਕ (12 ਨਵੰਬਰ 2019) | ਸ਼ਹੀਦੀ ਦਿਹਾੜਾ ਬਾਬਾ ਦੀਪ ਸਿੰਘ ਜੀ ਸ਼ਹੀਦ - 30 ਕੱਤਕ (15 ਨਵੰਬਰ 2019) | ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ - 30 ਕੱਤਕ (15 ਨਵੰਬਰ 2019) |

੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਸਮਾਗਮ ਦੌਰਾਨ ਪੰਜ ਹਜ਼ਾਰ ਬੱਚਿਆਂ ਨੇ ਕੀਤੇ ਜਪੁਜੀ ਸਾਹਿਬ ਦੇ ਪਾਠ

ਅੰਮ੍ਰਿਤਸਰ, ੨੨ ਅਕਤੂਬਰ- ਸ੍ਰੀ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਗੁਰਬਾਣੀ ਜਾਪ ਨਾਲ ਜੋੜਨ ਦਾ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੇ ਵੱਖ-ਵੱਖ ਗੁਰਮਤਿ ਸਮਾਗਮਾਂ ਦੌਰਾਨ ਜਪੁਜੀ ਸਾਹਿਬ ਦੇ ਪਾਠ ਕਰਕੇ ਅਰਦਾਸ ਕੀਤੀ। ਮਾਝਾ ਖੇਤਰ ਵਿਚ ਪੈਂਦੇ ਸਕੂਲਾਂ ਦਾ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ, ਜਿਸ ਵਿਚ ਪੰਜ ਹਜ਼ਾਰ ਤੋਂ ਵੱਧ ਵਿਦਿਆਰਥੀ ਸ਼ਾਮਲ ਹੋਏ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਾਜ਼ਰ ਬੱਚਿਆਂ ਨੂੰ ਸੰਬੋਧਨ ਕਰਦਿਆਂ ਪ੍ਰੇਰਣਾ ਕੀਤੀ ਕਿ ਸਚਿਆਰ ਬਣਨ ਲਈ ਗੁਰਬਾਣੀ ਦਾ ਵੱਡਾ ਮਹੱਤਵ ਹੈ ਅਤੇ ਸਾਨੂੰ ਗੁਰਬਾਣੀ ਜਾਪ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਘੱਟੋ-ਘੱਟ ਜਪੁਜੀ ਸਾਹਿਬ ਦਾ ਪਾਠ ਸਭ ਨੂੰ ਜ਼ਬਾਨੀ ਯਾਦ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਸਿੱਖਿਆ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਵੱਲੋਂ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਧ ਤੋਂ ਵੱਧ ਸਕੂਲਾਂ ਵਿਚ ਗੁਰਬਾਣੀ ਕੰਠ ਕਰਨ ਦੀ ਪ੍ਰੇਰਣਾ ਲਈ ਭੇਜਿਆ ਜਾਵੇਗਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਵੀ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਮਹਿੰਦਰ ਸਿੰਘ ਆਹਲੀ, ਸਹਾਇਕ ਡਾਰਿਕੈਟਰ ਬੀਬੀ ਸਤਵੰਤ ਕੌਰ, ਮੀਤ ਸਕੱਤਰ ਸ. ਨਿਸ਼ਾਨ ਸਿੰਘ, ਸ. ਦਰਸ਼ਨ ਸਿੰਘ ਪੀ.ਏ., ਪ੍ਰਿੰਸੀਪਲ ਦਿਲਬਾਗ ਸਿੰਘ, ਪ੍ਰਿੰਸੀਪਲ ਤਰਨਜੀਤ ਸਿੰਘ ਆਦਿ ਮੌਜੂਦ ਸਨ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!