ਇਤਿਹਾਸਿਕ ਦਿਹਾੜੇ - ਸ਼ਹੀਦੀ ਦਿਹਾੜਾ ਬਾਬਾ ਬੰਦਾ ਸਿੰਘ ਜੀ ਬਹਾਦਰ - 11 ਹਾੜ (25 ਜੂਨ 2019) | ਬਰਸੀ ਮਹਾਰਾਜਾ ਰਣਜੀਤ ਸਿੰਘ ਜੀ - 15 ਹਾੜ (29 ਜੂਨ 2019) | ਸਿਰਜਣਾ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ - 18 ਹਾੜ (2 ਜੁਲਾਈ 2019) | ਸ਼ਹੀਦੀ ਦਿਹਾੜਾ ਭਾਈ ਮਨੀ ਸਿੰਘ ਜੀ - 25 ਹਾੜ (9 ਜੁਲਾਈ 2019) | ਮੀਰੀ ਪੀਰੀ ਦਿਵਸ ਪਾਤਸ਼ਾਹੀ ਛੇਵੀ - 27 ਹਾੜ (11 ਜੁਲਾਈ 2019) |
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਨੇ ਕਰਵਾਏ ਢਾਡੀ ਤੇ ਕਵੀਸ਼ਰੀ ਮੁਕਾਬਲੇ


ਅੰਮ੍ਰਿਤਸਰ, ੧੧ ਜੂਨ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਸ਼ਹੀਦਾਂ ਲੱਧੇਵਾਲ ਮਾਹਿਲਪੁਰ (ਹੁਸ਼ਿਆਰਪੁਰ) ਵਿਖੇ ਢਾਡੀ ਤੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ। ਦੋ ਦਿਨ ਚੱਲੇ ਇਨ੍ਹਾਂ ਮੁਕਾਬਲਿਆਂ ਵਿਚ ਪਹਿਲੇ ਦਿਨ ੨੮ ਢਾਡੀ ਜਥਿਆਂ, ਜਦਕਿ ਦੂਸਰੇ ਦਿਨ ੮ ਕਵੀਸ਼ਰੀ ਜਥਿਆਂ ਨੇ ਢਾਡੀ ਤੇ ਕਵੀਸ਼ਰੀ ਕਲਾ ਦੇ ਜੌਹਰ ਵਿਖਾਏ। ਢਾਡੀ ਮੁਕਾਬਲਿਆਂ ਵਿੱਚੋਂ ਭਾਈ ਕਸ਼ਮੀਰ ਸਿੰਘ ਕਾਦਰ ਨੇ ਪਹਿਲਾ, ਭਾਈ ਇੰਦਰਜੀਤ ਸਿੰਘ ਬਜੂਹਾ ਨੇ ਦੂਸਰਾ, ਭਾਈ ਪ੍ਰਦੀਪ ਸਿੰਘ ਪਾਂਧੀ ਨੇ ਤੀਸਰਾ ਤੇ ਬੀਬੀ ਸਰਬਜੀਤ ਕੌਰ ਚੱਕ ਖੁਰਦ ਦੇ ਜਥੇ ਨੇ ਚੌਥਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਕਵੀਸ਼ਰੀ ਦੇ ਮੁਕਾਬਲੇ ਵਿੱਚੋਂ ਭਾਈ ਭਗਤ ਸਿੰਘ ਦੇ ਜਥੇ ਨੇ ਪਹਿਲਾ, ਭਾਈ ਜਸਬੀਰ ਸਿੰਘ ਮੋਹਲੇਕੇ ਨੇ ਦੂਜਾ, ਭਾਈ ਕੁਲਦੀਪ ਸਿੰਘ ਖਾਪੜਖੇੜੀ ਨੇ ਤੀਸਰਾ ਤੇ ਭਾਈ ਅਜੀਤ ਸਿੰਘ ਰਜਾਦਾ ਦੇ ਜਥੇ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਮੁਕਾਬਲਿਆਂ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਤੇ ਬੀਬੀ ਰਣਜੀਤ ਕੌਰ ਮਾਹਿਲਪੁਰ ਨੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਢਾਡੀ ਤੇ ਕਵੀਸ਼ਰੀ ਕਲਾ ਨੂੰ ਉਭਾਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਢਾਡੀ ਤੇ ਕਵੀਸ਼ਰ ਜਥਿਆਂ ਵੱਲੋਂ ਮੁਕਾਬਲਿਆਂ ਦੌਰਾਨ ਕੀਤੀ ਗਈ ਪੇਸ਼ਕਾਰੀ ਨੂੰ ਸਲਾਹਿਆ ਅਤੇ ਮੁਕਾਬਲਿਆਂ ਵਿੱਚੋਂ ਸਥਾਨ ਹਾਸਲ ਕਰਨ ਵਾਲਿਆਂ ਦੀ ਮੁਬਾਰਕਬਾਦ ਵੀ ਦਿੱਤੀ। ਇਸ ਮੌਕੇ ਕਵੀਸ਼ਰ ਤੇ ਢਾਡੀ ਜਥਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਇਹ ਜ਼ੋਨਲ ਕਰਵਾਏ ਗਏ ਹਨ। ਇਥੋਂ ਜੇਤੂ ਰਹੇ ਜਥਿਆਂ ਦੇ ਸ਼ਤਾਬਦੀ ਸਮਾਗਮਾਂ ਸਮੇਂ ੯ ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਫਾਈਨਲ ਮੁਕਾਬਲੇ ਹੋਣਗੇ, ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਜਥਿਆਂ ਨੂੰ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨਗੇ। ਦੋ ਰੋਜ਼ਾ ਢਾਡੀ ਤੇ ਕਵੀਸ਼ਰੀ ਮੁਕਾਬਲਿਆਂ ਦੌਰਾਨ ਬੀਬੀ ਜਸਬੀਰ ਕੌਰ ਪਟਿਆਲਾ, ਡਾ. ਜਸਵੰਤ ਸਿੰਘ ਕਰੂਕੁਸ਼ੇਤਰ, ਭਾਈ ਸਵਿੰਦਰ ਸਿੰਘ ਭੰਗੂ, ਭਾਈ ਬਲਦੇਵ ਸਿੰਘ ਲੌਂਗੋਵਾਲ, ਭਾਈ ਅਮਰਜੀਤ ਸਿੰਘ ਸੰਗੀਤ ਅਧਿਆਪਕ, ਡਾਕਟਰ ਅਰਸ਼ਪ੍ਰੀਤ ਸਿੰਘ, ਭਾਈ ਗੁਰਮੁੱਖ ਸਿੰਘ ਐਮ.ਏ. ਤੇ ਭਾਈ ਗੁਰਨਾਮ ਸਿੰਘ ਕਲਾਨੌਰ ਨੇ ਜੱਜ ਵਜੋਂ ਭੂਮਿਕਾ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਕਰਤਾਰ ਸਿੰਘ ਇੰਚਾਰਜ, ਸ. ਅਵਤਾਰ ਸਿੰਘ ਮੈਨੇਜਰ ਗੁਰਦੁਆਰਾ ਸ਼ਹੀਦਾਂ ਲੱਧੇਵਾਲ, ਸ. ਨਿਰੰਜਨ ਸਿੰਘ, ਸ. ਰਣਵੀਰ ਸਿੰਘ ਸਾਬਕਾ ਸਕੱਤਰ ਸਮੇਤ ਹੋਰ ਹਾਜ਼ਰ ਸਨ।

 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!