ਇਤਿਹਾਸਿਕ ਦਿਹਾੜੇ - ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ - 11 ਸਾਵਣ (26 ਜੁਲਾਈ 2019) | ਸ਼ਹੀਦੀ ਸ. ਊਧਮ ਸਿੰਘ - 16 ਸਾਵਣ (31 ਜੁਲਾਈ 2019) | ਮੋਰਚਾ ਗੁਰੂ ਕਾ ਬਾਗ (ਸ੍ਰੀ ਅੰਮ੍ਰਿਤਸਰ) - 24 ਸਾਵਣ (8 ਅਗਸਤ 2019) | ਜੋੜ ਮੇਲਾ ਬਾਬਾ ਬਕਾਲਾ – 31 ਸਾਵਣ (15 ਅਗਸਤ 2019) |
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

੫੫੦ਵੇਂ ਪ੍ਰਕਾਸ਼ ਪੁਰਬ ਸਬੰਧੀ ਸੈਮੀਨਾਰਾਂ ਦੀ ਤਿਆਰੀ ਲਈ ਯਤਨ ਤੇਜ਼

ਸ਼੍ਰੋਮਣੀ ਕਮੇਟੀ ਨੇ ਸਿੱਖ ਬੁੱਧੀਜੀਵੀਆਂ ਅਤੇ ਵਿੱਦਿਅਕ ਅਦਾਰਿਆਂ ਦੇ ਪ੍ਰਿਸੀਪਲਾਂ ਦੀ ਬੈਠਕ ਬੁਲਾਈ

ਅੰਮ੍ਰਿਤਸਰ, 13 ਜੁਲਾਈ –ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੈਮੀਨਾਰਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਬਣਾਈ ਗਈ ਸਬ-ਕਮੇਟੀ ਨੇ ਬੀਤੇ ਕੱਲ੍ਹ ਇਕੱਤਰਤਾ ਕਰਕੇ ੧੩ ਸੈਮੀਨਾਰਾਂ ਦੀ ਰੂਪ-ਰੇਖਾ ਉਲੀਕੀ ਹੈ। ਇਹ ਸੈਮੀਨਾਰ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਇਲਾਵਾ ਜੰਮੂ, ਨੇਪਾਲ, ਬੰਗਲਾ ਦੇਸ਼ ਅਤੇ ਪਾਕਿਸਤਾਨ ਵਿਖੇ ਵੀ ਹੋਣਗੇ। ਸਬ-ਕਮੇਟੀ ਦੇ ਚੇਅਰਮੈਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸੈਮੀਨਾਰਾਂ ਸਬੰਧੀ ਰਿਪੋਰਟ ਤਿਆਰ ਕਰ ਲਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੈਮੀਨਾਰਾਂ ਦਾ ਵਿਸ਼ਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ, ਉਨ੍ਹਾਂ ਦੀ ਪਾਵਨ ਬਾਣੀ ਅਤੇ ਵਿਚਾਰਧਾਰਾ ਨਾਲ ਸਬੰਧਤ ਹੋਵੇਗਾ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਇਨ੍ਹਾਂ ੧੩ ਮੁੱਖ ਸੈਮੀਨਾਰਾਂ ਤੋਂ ਇਲਾਵਾ ਵੀ ਸਕੂਲਾਂ ਕਾਲਜਾਂ ਅੰਦਰ ਸਥਾਨਕ ਪੱਧਰ ਦੇ ਸੈਮੀਨਾਰ ਆਯੋਜਿਤ ਕੀਤੇ ਜਾਣਗੇ। ਇਸੇ ਦੌਰਾਨ ਸੈਮੀਨਾਰ ਕਮੇਟੀ ਦੇ ਕੋਆਰਡੀਨੇਟਰ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੇ ਦੱਸਿਆ ਕਿ ਸੈਮੀਨਾਰਾਂ ਸਬੰਧੀ ੨੦ ਜੁਲਾਈ ਨੂੰ ਸਿੱਖ ਬੁਧੀਜੀਵੀਆਂ ਨਾਲ ਬੈਠਕ ਕੀਤੀ ਜਾਵੇਗੀ, ਜੋ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਹੋਵੇਗੀ। ਇਸ ਤੋਂ ਇਲਾਵਾ ਸਕੂਲਾਂ ਅਤੇ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਵੀ ਇਕੱਤਰਤਾਵਾਂ ਰੱਖੀਆਂ ਗਈਆਂ ਹਨ। ਕਾਲਜ ਦੇ ਪ੍ਰਿੰਸੀਪਲਾਂ ਨਾਲ ੨੨ ਜੁਲਾਈ ਨੂੰ ਗੁਰੂ ਨਾਨਕ ਇੰਜੀ: ਕਾਲਜ ਲੁਧਿਆਣਾ ਵਿਖੇ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ੨੭ ਜੁਲਾਈ ਨੂੰ ਭਾਈ ਸੰਗਤ ਸਿੰਘ ਕਾਲਜ ਬੰਗਾ ਵਿਖੇ ਮੀਟਿੰਗ ਰੱਖੀ ਗਈ ਹੈ।

 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!