ਇਤਿਹਾਸਿਕ ਦਿਹਾੜੇ - ਸ਼ਹੀਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ 27 ਮੱਘਰ (12 ਦਸੰਬਰ 2018) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ - 29 ਮੱਘਰ (14 ਦਸੰਬਰ 2018) | ਸਥਾਪਨਾ ਦਿਵਸ ਸ਼੍ਰੋਮਣੀ ਅਕਾਲੀ ਦਲ - 29 ਮੱਘਰ (14 ਦਸੰਬਰ 2018) | ਸ਼ਹੀਦੀ ਦਿਹਾੜਾ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) - 7 ਪੋਹ (22 ਦਸੰਬਰ 2018) | ਸ਼ਹੀਦੀ ਵੱਡੇ ਸਾਹਿਬਜ਼ਾਦੇ ਅਤੇ ਚਮਕੌਰ ਸਾਹਿਬ ਦੇ ਹੋਰ ਸ਼ਹੀਦ - 8 ਪੋਹ (23 ਦਸੰਬਰ 2018) | ਸ਼ਹੀਦੀ ਦਿਹਾੜਾ ਭਾਈ ਸੰਗਤ ਸਿੰਘ ਜੀ - ੯ ਪੋਹ (24 ਦਸੰਬਰ 2018) | ਸ਼ਹੀਦੀ ਦਿਹਾੜਾ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ – 13 ਪੋਹ (28 ਦਸੰਬਰ 2018)
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਪੀ ਤੋਂ ਆਰੰਭ ਹੋਇਆ ਨਗਰ ਕੀਰਤਨ ਪੰਜਾਬ ‘ਚ ਪ੍ਰਵੇਸ਼

ਸੰਗਤ ਵੱਲੋਂ ਥਾਂ-ਥਾਂ ਭਰਵਾਂ ਸਵਾਗਤ, ਸੁਲਤਾਨਪੁਰ ਲੋਧੀ ਵਿਖੇ ਭਲਕੇ ੮ ਅਕਤੂਬਰ ਨੂੰ ਹੋਵੇਗਾ ਸੰਪੰਨ

ਅੰਮ੍ਰਿਤਸਰ, ੭ ਅਕਤੂਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਯੂਪੀ ਵਿਚ ਪੈਂਦੇ ਗੁਰਦੁਆਰਾ ਕੋੜੀ ਵਾਲਾ ਘਾਟ ਤੋਂ ੧ ਅਕਤੂਬਰ ਨੂੰ ਖਾਲਸਈ ਜਾਹੋ ਜਲਾਲ ਨਾਲ ਆਰੰਭ ਹੋਏ ਨਗਰ ਕੀਰਤਨ ਨੇ ਅੱਜ ਪੰਜਾਬ ਵਿਚ ਪ੍ਰਵੇਸ਼ ਕੀਤਾ। ਸਤਵੇਂ ਦਿਨ ਹਰਿਆਣਾ ‘ਚ ਪੈਂਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਦਸਵੀਂ ਕਪਾਲ ਮੋਚਨ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਲਈ ਨਗਰ ਕੀਰਤਨ ਦੀ ਅਰੰਭਤਾ ਮੌਕੇ ਭਾਈ ਸੁਖਵਿੰਦਰ ਸਿੰਘ ਨੇ ਅਰਦਾਸ ਕੀਤੀ ਤੇ ਇਸ ਉਪਰੰਤ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਤੇਜਿੰਦਰਪਾਲ ਸਿੰਘ ਲਾਡਵਾ, ਸ. ਅਮਰੀਕ ਸਿੰਘ ਸ਼ਾਹਪੁਰ, ਬੀਬੀ ਮਨਜੀਤ ਕੌਰ, ਬਾਬਾ ਸੁੱਖਾ ਸਿੰਘ ਕਾਰਸੇਵਾ ਵਾਲੇ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂ ਘੁੰਮਣ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਨਰਿੰਦਰ ਸਿੰਘ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਭਾਈ ਅਜਾਇਬ ਸਿੰਘ ਅਭਿਆਸੀ ਤੇ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਨੇ ਸੰਗਤ ਨੂੰ ਜਿਥੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਅਮਲੀ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ ਉਥੇ ਹੀ ਆਰੰਭਤਾ ਸਮੇਂ ਪੁੱਜੀਆਂ ਵੱਡੀ ਗਿਣਤੀ ਸੰਗਤਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਭਾਈ ਅਭਿਆਸੀ ਨੇ ਹਰਿਆਣਾ ਵਿਚ ਨਗਰ ਕੀਰਤਨ ਦੇ ਕੀਤੇ ਸ਼ਾਨਦਾਰ ਸਵਾਗਤ ਲਈ ਹਰਿਆਣਾ ਦੇ ਸਿੱਖ ਆਗੂ ਸ. ਰਘੂਜੀਤ ਸਿੰਘ ਵਿਰਕ, ਸ. ਬਲਦੇਵ ਸਿੰਘ ਕਾਇਮਪੁਰ, ਸ. ਤੇਜਿੰਦਰਪਾਲ ਸਿੰਘ ਢਿੱਲੋਂ ਤੇ ਬੀਬੀ ਮਨਜੀਤ ਕੌਰ ਤੇ ਸੰਗਤਾਂ ਦਾ ਵੀ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਭਾਈ ਅਜਾਇਬ ਸਿੰਘ ਅਭਿਆਸੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਕੀਰਤਨ ਦੇ ਪੰਜਾਬ ਦੀ ਧਰਤੀ ‘ਤੇ ਪੁੱਜਣ ਤੋਂ ਪਹਿਲਾਂ ਅੱਜ ਹਰਿਆਣਾ ਦੇ ਮਡਰੋਲੀ, ਸਢੌਰਾ, ਡੈਹਰ, ਨਰਾਇਣਗੜ੍ਹ, ਸ਼ਹਿਯਾਦਪੁਰ, ਹੰਡੇਸਰਾ, ਗੁਰਦੁਆਰਾ ਪੰਜੋਖਰਾ ਸਾਹਿਬ, ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਵਿਖੇ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਫੁੱਲਾਂ ਦੀ ਵਰਖਾ ਕਰਕੇ ਖਾਲਸਾਈ ਜਾਹੋ ਜਲਾਲ ਨਾਲ ਸਵਾਗਤ ਕੀਤਾ ਅਤੇ ਵੱਖ ਵੱਖ ਤਰ੍ਹਾਂ ਦੇ ਲੰਗਰ ਲਗਾ ਕੇ ਨਗਰ ਕੀਰਤਨ ਵਿਚ ਸ਼ਾਮਲ ਸੰਗਤ ਦੀ ਟਹਿਲ ਸੇਵਾ ਕੀਤੀ। ਭਾਈ ਅਭਿਆਸੀ ਨੇ ਦੱਸਿਆ ਕਿ ਇਸ ਵਿਸ਼ਾਲ ਨਗਰ ਕੀਰਤਨ ਦੀ ਸਮਾਪਤੀ ਭਲਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਵੇਗੀ।

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
No announcement available or all announcement expired.
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!