-ਜ਼ਖ਼ਮੀਆਂ ਦੇ ਮੁਫ਼ਤ ਇਲਾਜ ਲਈ ਸ਼੍ਰੋਮਣੀ ਕਮੇਟੀ ਪਹਿਲ ਦੇ ਅਧਾਰ ‘ਤੇ ਕਰੇਗੀ ਪ੍ਰਬੰਧ

ਅੰਮ੍ਰਿਤਸਰ, 19 ਅਕਤੂਬਰ- ਅੰਮ੍ਰਿਤਸਰ ਦੇ ਜੌੜਾ ਫਾਟਕ ‘ਤੇ ਵਾਪਰੇ ਰੇਲ ਹਾਦਸੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਹਾਦਸਾ ਬੇਹੱਦ ਦੁਖਦਾਈ ਅਤੇ ਮਾਨਸਕ ਪੀੜਾ ਦੇਣ ਵਾਲਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹੈ ਅਤੇ ਜ਼ਖ਼ਮੀਆਂ ਨਾਲ ਵੀ ਹਮਦਰਦੀ ਪ੍ਰਗਟ ਕਰਦੀ ਹੈ। ਉਨ੍ਹਾਂ ਇਸ ਰੇਲ ਹਾਦਸੇ ਦੇ ਜ਼ੁੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਭਾਈ ਲੌਂਗੋਵਾਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ਼ ਕਰੇਗੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ਼ ਲਈ ਪ੍ਰਬੰਧ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਇਲਾਜ਼ ‘ਤੇ ਜਿੰਨਾ ਵੀ ਖ਼ਰਚਾ ਆਵੇਗਾ, ਉਹ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਤੱਕ ਪੁਜਦਾ ਕਰਨ ਲਈ ਗੁਰੂ ਰਾਮਦਾਸ ਮੈਡੀਕਲ ਕਾਲਜ ਤੋਂ ਐਬੂਲੈਂਸ ਵੈਨਾਂ ਭੇਜੀਆਂ ਗਈਆਂ ਹਨ ਅਤੇ ਐਮਰਜੈਂਸੀ ਮੈਡੀਕਲ ਸੇਵਾਵਾਂ ਤੁਰੰਤ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ