4-09-2015ਅੰਮ੍ਰਿਤਸਰ 4 ਸਤੰਬਰ () ਆਸਟਰੇਲੀਅਨ ਹਾਈ ਕਮਿਸ਼ਨਰ ਨਵੀਂ ਦਿੱਲੀ ਵਿਖੇ ਇੰਮੀਗ੍ਰੇਸ਼ਨ ਵਿਭਾਗ ਦੇ ਸਕੱਤਰ ਮਿਸਟਰ ਸ਼ਾਨ ਸਟੀਵਰਟ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਭਾਈਚਾਰਕ ਸਾਂਝ ਦੀ ਅਰਦਾਸ ਕੀਤੀ।ਉਨ੍ਹਾਂ ਨੂੰ ਸ. ਗੁਰਬਚਨ ਸਿੰਘ ਪੀ.ਆਰ.ਓ. ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ।ਉਪਰੰਤ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਪੁੱਜਣ ‘ਤੇ ਉਨ੍ਹਾਂ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ‘ਜੀ ਆਇਆ’ ਕਹਿੰਦਿਆਂ ਧਾਰਮਿਕ ਕਿਤਾਬਾਂ ਦਾ ਸੈੱਟ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਆਸਟਰੇਲੀਆ ‘ਚ ਵੱਸਦੇ ਸਿੱਖ ਭਾਈਚਾਰੇ ਨੂੰ ਆਉਂਦੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣੂੰ ਕਰਵਾਇਆ।
ਮਿਸਟਰ ਸ਼ਾਨ ਸਟੀਵਰਟ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਮਾਣ ਸਨਮਾਨ ਬਦਲੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀ ਸਰਕਾਰ ਨਾਲ ਇਸ ਸਬੰਧੀ ਵਿਸਥਾਰ ਸਹਿਤ ਗੱਲ ਕਰਨਗੇ।
ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਮਨਜੀਤ ਸਿੰਘ ਸਕੱਤਰ ਤੇ ਸ. ਸਤਿੰਦਰ ਸਿੰਘ ਨਿਜੀ ਸਹਾਇਕ ਆਦਿ ਮੌਜੂਦ ਸਨ।