ਅੰਮ੍ਰਿਤਸਰ, 14 ਸਤੰਬਰ– ਭਾਰਤ ਦੇ ਹਾਊਸਿੰਗ ਆਫ ਅਰਬਨ ਅਫੇਅਰਜ਼ ਆਵਾਸ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਹ ਕੇਂਦਰੀ ਰਾਜ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇਥੇ ਪੁੱਜੇ। ਇਸ ਸਮੇਂ ਸ੍ਰੀ ਵਿਜੇ ਸਾਂਪਲਾ, ਸ੍ਰੀ ਤਰੁਣ ਚੁੱਗ ਤੇ ਸ੍ਰੀ ਰਜਿੰਦਰ ਮੋਹਣ ਸਿੰਘ ਛੀਨਾ ਵੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਨੇ ਪਰਿਕਰਮਾ ਦੇ ਛਬੀਲ ਵਿਖੇ ਬਰਤਨ ਸਾਫ ਕਰਨ ਦੀ ਸੇਵਾ ਵੀ ਕੀਤੀ। ਉਪਰੰਤ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਤੇ ਸ. ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਕੇਵਲ ਸਿੰਘ ਅਤੇ ਮੈਨੇਜਰ ਸ. ਸੁਲੱਖਣ ਸਿੰਘ ਵੱਲੋਂ ਸ. ਹਰਦੀਪ ਸਿੰਘ ਪੁਰੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸ੍ਰੀ ਸਾਹਿਬ ਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ. ਹਰਦੀਪ ਸਿੰਘ ਪੁਰੀ ਨੇ ਗੱਲਲਬਾਤ ਕਰਦਿਆਂ ਕਿਹਾ ਕਿ ਉਹ ਹਰ ਸਾਲ ਇਥੇ ਨਤਮਸਤਿਕ ਹੋਣ ਆਉਂਦੇ ਹਨ ਅਤੇ ਅੱਜ ਉਹ ਕੇਂਦਰੀ ਮੰਤਰੀ ਬਣਨ ਉਪਰੰਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇਥੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਮਿਹਰ ਸਦਕਾ ਹੀ ਮੈਂ ਇਹ ਮੁਕਾਮ ਹਾਸਲ ਕਰ ਸਕਿਆ ਹਾਂ ਅਤੇ ਇਥੇ ਆ ਕੇ ਮੈਨੂੰ ਮਾਨਸਿਕ ਸਕੂਨ ਪ੍ਰਾਪਤ ਹੁੰਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਮਾਣ-ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਅਹੁਦੇਦਾਰਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਤੇ ਸ. ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਕੇਵਲ ਸਿੰਘ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ, ਸ. ਜਸਵਿੰਦਰ ਸਿੰਘ ਤੇ ਸ. ਅੰਮ੍ਰਿਤਪਾਲ ਸਿੰਘ ਸੂਚਨਾ ਅਧਿਕਾਰੀ, ਸ੍ਰੀ ਰਜੇਸ਼ ਹਨੀ ਅਤੇ ਸ੍ਰੀ ਕੇਵਲ ਕੁਮਾਰ ਆਦਿ ਹਾਜ਼ਰ ਸਨ।