ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ।

ਅੰਮ੍ਰਿਤਸਰ, 18 ਅਪ੍ਰੈਲ–  ਕੈਨੇਡਾ ਦੇ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਪੁੱਜਣ ‘ਤੇ ਉਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਵਾਇਤ ਅਨੁਸਾਰ ਸਨਮਾਨ ਕੀਤਾ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਆਖਿਆ ਕਿ ੨੦ ਅਪ੍ਰੈਲ ਨੂੰ ਸ. ਸੱਜਣ ਦੇ ਇਥੇ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ।

ਇਸ ਸਬੰਧੀ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸ. ਹਰਜੀਤ ਸਿੰਘ ਸੱਜਣ ਦੀ ਆਮਦ ਨੂੰ ਮੁੱਖ ਰੱਖਦਿਆਂ ਅਧਿਕਾਰੀਆਂ ਨੂੰ ਉਚਿਤ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਪਾਸੋਂ ਸੁਝਾਅ ਪ੍ਰਾਪਤ ਕਰਕੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ।  

 ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੇ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਸ. ਅਮਰਜੀਤ ਸਿੰਘ ਬੰਡਾਲਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਿਕਰਮ ਸਿੰਘ ਕੋਟਲਾ, ਸ. ਗੁਰਨਾਮ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ ਤੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਹਾਜ਼ਰ ਸਨ।