S. Avtar Singhਅੰਮ੍ਰਿਤਸਰ ੬ ਅਕਤੂਬਰ (      ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਉਪਰ ਉਨ੍ਹਾਂ ਦੀ ਰਿਹਾਇਸ਼ ਕੋਲ ਇਕ ਵਿਅਕਤੀ ਵੱਲੋਂ ਹਮਲਾ ਕਰਨ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਤਖ਼ਤ ਦੇ ਜਥੇਦਾਰ ਦਾ ਅਹੁਦਾ ਸਿੱਖਾਂ ਲਈ ਬਹੁਤ ਹੀ ਮਹੱਤਵਪੂਰਨ ਹੈ।ਸਿੰਘ ਸਾਹਿਬਾਨ ਵੱਲੋਂ ਕੌਮ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੀ ਫੈਸਲੇ ਕੀਤੇ ਜਾਂਦੇ ਹਨ, ਪ੍ਰੰਤੂ ਪਿਛਲੇ ਕੁਝ ਦਿਨਾਂ ਤੋਂ ਡੇਰਾ ਸਿਰਸਾ ਮੁਖੀ ਦੀ ਮੁਆਫੀ ਨੂੰ ਆਧਾਰ ਬਣਾ ਕੇ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ ਤੇ ਅਖ਼ਬਾਰਾਂ ਰਾਹੀਂ ਕੌਮ ‘ਚ ਜ਼ਹਿਰ ਘੋਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਜਿਸ ਨਾਲ ਅਤਿ ਸਤਿਕਾਰਤ ਸਖਸ਼ੀਅਤਾਂ ਪ੍ਰਤੀ ਘਟੀਆ ਦਰਜੇ ਦੀ ਸ਼ਬਦਾਵਲੀ ਦੀ ਵਰਤੋਂ ਹੋ ਰਹੀ ਹੈ ਜੋ ਕੌਮ ਲਈ ਘਾਤਕ ਹੈ।ਉਨ੍ਹਾਂ ਕਿਹਾ ਕਿ ਬੇਸ਼ਕ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਉਪਰ ਹਮਲਾ ਕਰਨ ਵਾਲੇ ਨੂੰ ਮੌਕੇ ‘ਤੇ ਹੀ ਸੁਰੱਖਿਆ ਲਈ ਤਾਇਨਾਤ ਸਟਾਫ ਨੇ ਫੜ ਲਿਆ ਹੈ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ, ਪਰ ਇਸ ਸਾਜਿਸ਼ ਪਿੱਛੇ ਕੌਣ ਜ਼ਿੰਮੇਵਾਰ ਹੈ ਇਸ ਦਾ ਪਤਾ ਲਗਾਇਆ ਜਾਣਾ ਚਾਹੀਦਾ ਹੈ ਤੇ ਹਮਲਾ ਕਰਨ ਵਾਲੇ ‘ਤੇ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।