26-09-2015-1ਅੰਮ੍ਰਿਤਸਰ : 26 ਸਤੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਗੁਰਦੁਆਰਾ ਗੁਰੂ ਨਾਨਕ ਟਿੱਲਾ ਬ੍ਰਿੰਦਾਬਨ ਮਥਰਾ (ਯੂ ਪੀ) ਦੇ ਲੰਗਰ ਹਾਲ ਤੇ ਭਾਈ ਮਰਦਾਨਾ ਜੀ ਯਾਤਰੀ ਨਿਵਾਸ ਦੀ ਕਾਰ ਸੇਵਾ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਵੱਲੋਂ ਵਰੋਸਾਏ ਬਾਬਾ ਬਚਨ ਸਿੰਘ ਜੀ, ਉਨ੍ਹਾਂ ਦੇ ਸਹਿਯੋਗੀ ਬਾਬਾ ਸੁਰਿੰਦਰ ਸਿੰਘ ਤੇ ਬਾਬਾ ਰਵਿੰਦਰ ਸਿੰਘ ਜੀ ਵੱਲੋਂ ਕਰਵਾਈ ਗਈ।
ਦਫ਼ਤਰ ਤੋਂ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਗੁਰੂ ਜੱਸ ਗਾਇਣ ਕੀਤੇ ਗਏ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖੁਦ ਪਹੁੰਚਣਾ ਸੀ ਪਰ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਣ ਉਨ੍ਹਾਂ ਵੱਲੋਂ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ਼੍ਰੋਮਣੀ ਕਮੇਟੀ ਤੋਂ ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਨੇ ਸ਼ਿਰਕਤ ਕੀਤੀ।ਦੀਵਾਨ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਲੰਂਗਰ ਹਾਲ ਦੀ ਨਵੀਂ ਬਣੀ ਇਮਾਰਤ ਅਤੇ ਭਾਈ ਮਰਦਾਨਾ ਜੀ ਯਾਤਰੀ ਨਿਵਾਸ ਦਾ ਉਦਘਾਟਨ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਸੁਰਿੰਦਰ ਸਿੰਘ, ਬਾਬਾ ਰਵਿੰਦਰ ਸਿੰਘ ਤੇ ਸ. ਹਰਭਜਨ ਸਿੰਘ ਮਨਾਵਾਂ ਨੇ ਕੀਤਾ।ਉਦਘਾਟਨ ਉਪਰੰਤ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਨੇ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਤੇ ਸ. ਬ੍ਰਿਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਹਾਪੜ ਨੂੰ ਨਵੀਂ ਬਣੀ ਇਮਾਰਤ ਦੀਆਂ ਚਾਬੀਆਂ ਅਤੇ ਖਰੀਦੀ ਜਗ੍ਹਾ ਦੀਆਂ ਰਜਿਸਟਰੀਆਂ ਸੌਂਪੀਆਂ।
ਸ੍ਰ: ਬੇਦੀ ਨੇ ਦੱਸਿਆ ਕਿ ਇਹ ਲੰਗਰ ਹਾਲ ਤੇ ਯਾਤਰੀ ਨਿਵਾਸ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਆਉਣ ਵਾਲੇ ਦੀ ਸਹੂਲਤ ਲਈ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਯਾਤਰੀ ਨਿਵਾਸ ਵਿੱਚ ਦੋ ਯਾਤਰੀ ਹਾਲ ਤੇ ੧੦ ਅਟੈਚ ਬਾਥਰੂਮ ਕਮਰੇ ਹਨ ਤਾਂ ਜੋ ਦੂਰ-ਦੁਰਾਡੇ ਤੋਂ ਆਏ ਯਾਤਰੂਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਨਾਲ ਸ੍ਰ: ਜਤਿੰਦਰ ਸਿੰਘ ਐਸ ਡੀ ਓ ਵੀ ਹਾਜ਼ਰ ਸਨ।